ਹਿਜ਼ਕੀਏਲ 16

ਸਰਬਸ਼ਕਤੀਮਾਨ ਯਾਹਵੇਹ ਦਾ ਵਾਕ ਹੈ ਕਿ ਮੈਂ ਜਿਉਂਦਾ ਹਾਂ, ਸੱਚਮੁੱਚ, ਤੇਰੀ ਭੈਣ ਸੋਦੋਮ ਅਤੇ ਉਸ ਦੀਆਂ ਧੀਆਂ ਨੇ ਕਦੇ ਵੀ ਉਹ ਨਹੀਂ ਕੀਤਾ ਜੋ ਤੂੰ ਅਤੇ ਤੇਰੀਆਂ ਧੀਆਂ ਨੇ ਕੀਤਾ ਹੈ।

Ezekiel 16:48 (UKJV) As I live, says the Lord GOD, Sodom your sister has not done, she nor her daughters, as you have done, you and your daughters.

46ਤੇਰੀ ਵੱਡੀ ਭੈਣ ਸਾਮਰਿਯਾ ਹੈ, ਜੋ ਤੇਰੇ ਖੱਬੇ ਪਾਸੇ ਵੱਸਦੀ ਹੈ, ਉਹ ਅਤੇ ਉਹ ਦੀਆਂ ਧੀਆਂ, ਅਤੇ ਤੇਰੀ ਛੋਟੀ ਭੈਣ ਜੋ ਤੇਰੇ ਸੱਜੇ ਪਾਸੇ ਵੱਸਦੀ ਹੈ, ਸੋਦੋਮ ਅਤੇ ਉਸ ਦੀਆਂ ਧੀਆਂ ਹਨ।

47ਤੂੰ ਕੇਵਲ ਉਹਨਾਂ ਦੇ ਰਾਹਾਂ ਉੱਤੇ ਨਹੀਂ ਤੁਰ੍ਹੀ ਅਤੇ ਕੇਵਲ ਉਹਨਾਂ ਵਰਗੇ ਘਿਣਾਉਣੇ ਕੰਮ ਨਹੀਂ ਕੀਤੇ, ਜਾਣੋ ਇਹ ਤਾਂ ਇੱਕ ਨਿੱਕੀ ਜਿਹੀ ਗੱਲ ਸੀ, ਸਗੋਂ ਤੂੰ ਉਹਨਾਂ ਨਾਲੋਂ ਆਪਣਿਆਂ ਸਾਰਿਆਂ ਮਾਰਗਾਂ ਵਿੱਚ ਬਹੁਤ ਭੈੜੀ ਨਿੱਕਲੀ।

48ਸਰਬਸ਼ਕਤੀਮਾਨ ਯਾਹਵੇਹ ਦਾ ਵਾਕ ਹੈ ਕਿ ਮੈਂ ਜਿਉਂਦਾ ਹਾਂ, ਸੱਚਮੁੱਚ, ਤੇਰੀ ਭੈਣ ਸੋਦੋਮ ਅਤੇ ਉਸ ਦੀਆਂ ਧੀਆਂ ਨੇ ਕਦੇ ਵੀ ਉਹ ਨਹੀਂ ਕੀਤਾ ਜੋ ਤੂੰ ਅਤੇ ਤੇਰੀਆਂ ਧੀਆਂ ਨੇ ਕੀਤਾ ਹੈ।

49“ ‘ਹੁਣ ਤੇਰੀ ਭੈਣ ਸੋਦੋਮ ਦਾ ਇਹ ਪਾਪ ਸੀ: ਉਹ ਅਤੇ ਉਸ ਦੀਆਂ ਧੀਆਂ ਹੰਕਾਰੀ, ਬਹੁਤ ਜ਼ਿਆਦਾ ਅਤੇ ਬੇਫਿਕਰ ਸਨ; ਉਹਨਾਂ ਨੇ ਗਰੀਬਾਂ ਅਤੇ ਲੋੜਵੰਦਾਂ ਦੀ ਮਦਦ ਨਹੀਂ ਕੀਤੀ।

50ਉਹ ਹੰਕਾਰੀ ਸਨ ਅਤੇ ਮੇਰੇ ਸਾਹਮਣੇ ਘਿਣਾਉਣੀਆਂ ਗੱਲਾਂ ਕਰਦੀਆਂ ਸਨ। ਇਸ ਲਈ ਮੈਂ ਉਹਨਾਂ ਨੂੰ ਦੂਰ ਕਰ ਦਿੱਤਾ ਜਿਵੇਂ ਤੂੰ ਦੇਖਿਆ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.