ਹਿਜ਼ਕੀਏਲ 16

ਕਿਸੇ ਨੇ ਵੀ ਤੇਰੇ ਵੱਲ ਤਰਸ ਦੀ ਨਜ਼ਰ ਨਾਲ ਨਹੀਂ ਵੇਖਿਆ ਤਾਂ ਜੋ ਇਹਨਾਂ ਕੰਮਾਂ ਵਿੱਚੋਂ ਤੇਰੇ ਲਈ ਇੱਕ ਵੀ ਕੰਮ ਕੀਤਾ ਜਾਂਦਾ, ਸਗੋਂ ਤੂੰ ਆਪਣੇ ਜਨਮ ਦੇ ਦਿਨ ਬਾਹਰ ਮੈਦਾਨ ਵਿੱਚ ਸੁੱਟ ਦਿੱਤੀ ਗਈ, ਕਿਉਂ ਜੋ ਤੇਰੇ ਤੋਂ ਘਿਰਣਾ ਕਰਦੇ ਸਨ।

Ezekiel 16:5 (UKJV) None eye pitied you, to do any of these unto you, to have compassion upon you; but you were cast out in the open field, to the loathing of your person, in the day that you were born.

3ਅਤੇ ਆਖ, ‘ਸਰਬਸ਼ਕਤੀਮਾਨ ਯਾਹਵੇਹ ਯੇਰੂਸ਼ਲੇਮ ਨੂੰ ਇਹ ਆਖਦਾ ਹੈ ਕਿ ਤੁਹਾਡਾ ਵੰਸ਼ ਅਤੇ ਜਨਮ ਕਨਾਨੀਆਂ ਦੇ ਦੇਸ਼ ਵਿੱਚ ਸੀ; ਤੇਰਾ ਪਿਤਾ ਅਮੋਰੀ ਸੀ ਅਤੇ ਤੇਰੀ ਮਾਂ ਹਿੱਤੀ ਸੀ।

4ਜਿਸ ਦਿਨ ਤੇਰਾ ਜਨਮ ਹੋਇਆ, ਉਸ ਦਿਨ ਤੇਰਾ ਨਾੜੂ ਨਾ ਕੱਟਿਆ ਗਿਆ, ਨਾ ਤੈਨੂੰ ਸ਼ੁੱਧ ਕਰਨ ਲਈ ਪਾਣੀ ਨਾਲ ਧੋਤਾ ਗਿਆ, ਨਾ ਤੇਰੇ ਉੱਤੇ ਲੂਣ ਮਲਿਆ ਗਿਆ ਅਤੇ ਨਾ ਹੀ ਕੱਪੜੇ ਵਿੱਚ ਲਪੇਟਿਆ ਗਿਆ।

5ਕਿਸੇ ਨੇ ਵੀ ਤੇਰੇ ਵੱਲ ਤਰਸ ਦੀ ਨਜ਼ਰ ਨਾਲ ਨਹੀਂ ਵੇਖਿਆ ਤਾਂ ਜੋ ਇਹਨਾਂ ਕੰਮਾਂ ਵਿੱਚੋਂ ਤੇਰੇ ਲਈ ਇੱਕ ਵੀ ਕੰਮ ਕੀਤਾ ਜਾਂਦਾ, ਸਗੋਂ ਤੂੰ ਆਪਣੇ ਜਨਮ ਦੇ ਦਿਨ ਬਾਹਰ ਮੈਦਾਨ ਵਿੱਚ ਸੁੱਟ ਦਿੱਤੀ ਗਈ, ਕਿਉਂ ਜੋ ਤੇਰੇ ਤੋਂ ਘਿਰਣਾ ਕਰਦੇ ਸਨ।

6“ ‘ਫਿਰ ਮੈਂ ਤੇਰੇ ਕੋਲੋਂ ਲੰਘਿਆ ਅਤੇ ਤੈਨੂੰ ਤੇਰੇ ਲਹੂ ਵਿੱਚ ਲਿੱਬੜਿਆ ਹੋਇਆ ਵੇਖਿਆ ਅਤੇ ਮੈਂ ਤੈਨੂੰ ਆਖਿਆ ਕਿ ਤੂੰ ਜੋ ਲਹੂ ਵਿੱਚ ਲਿੱਬੜੀ ਹੋਈ ਹੈ, ਜੀਉਂਦੀ ਰਹਿ! ਹਾਂ ਮੈਂ ਤੈਨੂੰ ਹੀ ਕਿਹਾ ਕਿ ਤੂੰ ਜੋ ਲਹੂ ਵਿੱਚ ਲਿੱਬੜੀ ਹੋਈ ਹੈ, “ਜੀਉਂਦੀ ਰਹਿ!”

7ਮੈਂ ਤੈਨੂੰ ਖੇਤ ਦੇ ਪੌਦੇ ਵਾਂਗ ਉਗਾਇਆ। ਇਸ ਲਈ ਤੂੰ ਵਧੀ ਅਤੇ ਮੁਟਿਆਰ ਹੋਈ ਅਤੇ ਸੁੰਦਰ ਜਵਾਨੀ ਵਾਲੀ ਬਣੀ, ਤੇਰੀਆਂ ਛਾਤੀਆਂ ਸੁਡੌਲ ਹੋ ਗਈਆਂ ਅਤੇ ਤੇਰੇ ਵਾਲ ਵਧੇ, ਪਰ ਤੂੰ ਨੰਗੀ ਧੜੰਗੀ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.