ਹਿਜ਼ਕੀਏਲ 16

ਇਸ ਲਈ ਤੂੰ ਆਪ ਜੋ ਆਪਣੀਆਂ ਭੈਣਾਂ ਨੂੰ ਦੋਸ਼ੀ ਠਹਿਰਉਂਦੀ ਹੈ, ਇਹਨਾਂ ਪਾਪਾਂ ਦੇ ਕਾਰਨ ਜੋ ਤੂੰ ਕੀਤੇ, ਜੋ ਉਹਨਾਂ ਦੇ ਪਾਪਾਂ ਨਾਲੋਂ ਬਹੁਤ ਘਿਣਾਉਣੇ ਹਨ, ਤੂੰ ਸ਼ਰਮਿੰਦੀ ਹੋ। ਉਹ ਤੇਰੇ ਨਾਲੋਂ ਧਰਮੀ ਹਨ, ਇਸ ਲਈ ਤੂੰ ਸ਼ਰਮਿੰਦੀ ਹੋ ਅਤੇ ਸ਼ਰਮ ਕਰ ਕਿਉਂ ਜੋ ਤੇਰੀਆਂ ਭੈਣਾਂ ਤੇਰੇ ਨਾਲੋਂ ਧਰਮੀ ਜਾਪਦੀਆਂ ਹਨ।

Ezekiel 16:52 (UKJV) You also, which have judged your sisters, bear yours own shame for your sins that you have committed more abominable than they: they are more righteous than you: yea, be you confounded also, and bear your shame, in that you have justified your sisters.

50ਉਹ ਹੰਕਾਰੀ ਸਨ ਅਤੇ ਮੇਰੇ ਸਾਹਮਣੇ ਘਿਣਾਉਣੀਆਂ ਗੱਲਾਂ ਕਰਦੀਆਂ ਸਨ। ਇਸ ਲਈ ਮੈਂ ਉਹਨਾਂ ਨੂੰ ਦੂਰ ਕਰ ਦਿੱਤਾ ਜਿਵੇਂ ਤੂੰ ਦੇਖਿਆ ਹੈ।

51ਸਾਮਰਿਯਾ ਨੇ ਤੇਰੇ ਨਾਲੋਂ ਅੱਧੇ ਪਾਪ ਵੀ ਨਹੀਂ ਕੀਤੇ। ਤੂੰ ਉਹਨਾਂ ਨਾਲੋਂ ਵੀ ਵੱਧ ਘਿਣਾਉਣੇ ਕੰਮ ਕੀਤੇ ਹਨ, ਅਤੇ ਆਪਣੀਆਂ ਭੈਣਾਂ ਨੂੰ ਇਨ੍ਹਾਂ ਸਾਰੀਆਂ ਗੱਲਾਂ ਦੁਆਰਾ ਧਰਮੀ ਬਣਾਇਆ ਹੈ।

52ਇਸ ਲਈ ਤੂੰ ਆਪ ਜੋ ਆਪਣੀਆਂ ਭੈਣਾਂ ਨੂੰ ਦੋਸ਼ੀ ਠਹਿਰਉਂਦੀ ਹੈ, ਇਹਨਾਂ ਪਾਪਾਂ ਦੇ ਕਾਰਨ ਜੋ ਤੂੰ ਕੀਤੇ, ਜੋ ਉਹਨਾਂ ਦੇ ਪਾਪਾਂ ਨਾਲੋਂ ਬਹੁਤ ਘਿਣਾਉਣੇ ਹਨ, ਤੂੰ ਸ਼ਰਮਿੰਦੀ ਹੋ। ਉਹ ਤੇਰੇ ਨਾਲੋਂ ਧਰਮੀ ਹਨ, ਇਸ ਲਈ ਤੂੰ ਸ਼ਰਮਿੰਦੀ ਹੋ ਅਤੇ ਸ਼ਰਮ ਕਰ ਕਿਉਂ ਜੋ ਤੇਰੀਆਂ ਭੈਣਾਂ ਤੇਰੇ ਨਾਲੋਂ ਧਰਮੀ ਜਾਪਦੀਆਂ ਹਨ।

53“ ‘ਪਰ ਮੈਂ ਸੋਦੋਮ ਅਤੇ ਉਸ ਦੀਆਂ ਧੀਆਂ ਅਤੇ ਸਾਮਰਿਯਾ ਅਤੇ ਉਸ ਦੀਆਂ ਧੀਆਂ ਅਤੇ ਤੇਰੀ ਕਿਸਮਤ ਨੂੰ ਉਹਨਾਂ ਦੇ ਨਾਲ ਬਹਾਲ ਕਰ ਦਿਆਂਗਾ,

54ਤਾਂ ਜੋ ਤੁਸੀਂ ਆਪਣੀ ਬੇਇੱਜ਼ਤੀ ਆਪ ਝੱਲ ਸਕੇ ਅਤੇ ਉਹਨਾਂ ਨੂੰ ਦਿਲਾਸਾ ਦੇਣ ਲਈ ਜੋ ਕੁਝ ਕੀਤਾ ਹੈ ਉਸ ਤੋਂ ਸ਼ਰਮਿੰਦਾ ਹੋਵੋ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.