ਹਿਜ਼ਕੀਏਲ 16

ਤਾਂ ਜੋ ਤੁਸੀਂ ਆਪਣੀ ਬੇਇੱਜ਼ਤੀ ਆਪ ਝੱਲ ਸਕੇ ਅਤੇ ਉਹਨਾਂ ਨੂੰ ਦਿਲਾਸਾ ਦੇਣ ਲਈ ਜੋ ਕੁਝ ਕੀਤਾ ਹੈ ਉਸ ਤੋਂ ਸ਼ਰਮਿੰਦਾ ਹੋਵੋ।

Ezekiel 16:54 (UKJV) That you may bear yours own shame, and may be confounded in all that you have done, in that you are a comfort unto them.

52ਇਸ ਲਈ ਤੂੰ ਆਪ ਜੋ ਆਪਣੀਆਂ ਭੈਣਾਂ ਨੂੰ ਦੋਸ਼ੀ ਠਹਿਰਉਂਦੀ ਹੈ, ਇਹਨਾਂ ਪਾਪਾਂ ਦੇ ਕਾਰਨ ਜੋ ਤੂੰ ਕੀਤੇ, ਜੋ ਉਹਨਾਂ ਦੇ ਪਾਪਾਂ ਨਾਲੋਂ ਬਹੁਤ ਘਿਣਾਉਣੇ ਹਨ, ਤੂੰ ਸ਼ਰਮਿੰਦੀ ਹੋ। ਉਹ ਤੇਰੇ ਨਾਲੋਂ ਧਰਮੀ ਹਨ, ਇਸ ਲਈ ਤੂੰ ਸ਼ਰਮਿੰਦੀ ਹੋ ਅਤੇ ਸ਼ਰਮ ਕਰ ਕਿਉਂ ਜੋ ਤੇਰੀਆਂ ਭੈਣਾਂ ਤੇਰੇ ਨਾਲੋਂ ਧਰਮੀ ਜਾਪਦੀਆਂ ਹਨ।

53“ ‘ਪਰ ਮੈਂ ਸੋਦੋਮ ਅਤੇ ਉਸ ਦੀਆਂ ਧੀਆਂ ਅਤੇ ਸਾਮਰਿਯਾ ਅਤੇ ਉਸ ਦੀਆਂ ਧੀਆਂ ਅਤੇ ਤੇਰੀ ਕਿਸਮਤ ਨੂੰ ਉਹਨਾਂ ਦੇ ਨਾਲ ਬਹਾਲ ਕਰ ਦਿਆਂਗਾ,

54ਤਾਂ ਜੋ ਤੁਸੀਂ ਆਪਣੀ ਬੇਇੱਜ਼ਤੀ ਆਪ ਝੱਲ ਸਕੇ ਅਤੇ ਉਹਨਾਂ ਨੂੰ ਦਿਲਾਸਾ ਦੇਣ ਲਈ ਜੋ ਕੁਝ ਕੀਤਾ ਹੈ ਉਸ ਤੋਂ ਸ਼ਰਮਿੰਦਾ ਹੋਵੋ।

55ਤੇਰੀਆਂ ਭੈਣਾਂ ਸੋਦੋਮ ਅਤੇ ਸਾਮਰਿਯਾ ਆਪਣੀਆਂ ਧੀਆਂ ਸਮੇਤ ਮੁੜ ਪਹਿਲੀ ਹਾਲਤ ਤੇ ਆ ਜਾਣਗੀਆਂ, ਤੂੰ ਅਤੇ ਤੇਰੀਆਂ ਧੀਆਂ ਮੁੜ ਆਪਣੀ ਪਹਿਲੀ ਹਾਲਤ ਤੇ ਆ ਜਾਣਗੀਆਂ।

56ਤੂੰ ਆਪਣੇ ਘਮੰਡ ਦੇ ਦਿਨਾਂ ਵਿੱਚ ਆਪਣੀ ਭੈਣ ਸੋਦੋਮ ਦਾ ਨਾਮ ਆਪਣੇ ਮੂੰਹ ਨਾਲ ਨਹੀਂ ਲੈਂਦੀ ਸੀ

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.