ਹਿਜ਼ਕੀਏਲ 16

ਤੇਰੀਆਂ ਭੈਣਾਂ ਸੋਦੋਮ ਅਤੇ ਸਾਮਰਿਯਾ ਆਪਣੀਆਂ ਧੀਆਂ ਸਮੇਤ ਮੁੜ ਪਹਿਲੀ ਹਾਲਤ ਤੇ ਆ ਜਾਣਗੀਆਂ, ਤੂੰ ਅਤੇ ਤੇਰੀਆਂ ਧੀਆਂ ਮੁੜ ਆਪਣੀ ਪਹਿਲੀ ਹਾਲਤ ਤੇ ਆ ਜਾਣਗੀਆਂ।

Ezekiel 16:55 (UKJV) When your sisters, Sodom and her daughters, shall return to their former estate, and Samaria and her daughters shall return to their former estate, then you and your daughters shall return to your former estate.

53“ ‘ਪਰ ਮੈਂ ਸੋਦੋਮ ਅਤੇ ਉਸ ਦੀਆਂ ਧੀਆਂ ਅਤੇ ਸਾਮਰਿਯਾ ਅਤੇ ਉਸ ਦੀਆਂ ਧੀਆਂ ਅਤੇ ਤੇਰੀ ਕਿਸਮਤ ਨੂੰ ਉਹਨਾਂ ਦੇ ਨਾਲ ਬਹਾਲ ਕਰ ਦਿਆਂਗਾ,

54ਤਾਂ ਜੋ ਤੁਸੀਂ ਆਪਣੀ ਬੇਇੱਜ਼ਤੀ ਆਪ ਝੱਲ ਸਕੇ ਅਤੇ ਉਹਨਾਂ ਨੂੰ ਦਿਲਾਸਾ ਦੇਣ ਲਈ ਜੋ ਕੁਝ ਕੀਤਾ ਹੈ ਉਸ ਤੋਂ ਸ਼ਰਮਿੰਦਾ ਹੋਵੋ।

55ਤੇਰੀਆਂ ਭੈਣਾਂ ਸੋਦੋਮ ਅਤੇ ਸਾਮਰਿਯਾ ਆਪਣੀਆਂ ਧੀਆਂ ਸਮੇਤ ਮੁੜ ਪਹਿਲੀ ਹਾਲਤ ਤੇ ਆ ਜਾਣਗੀਆਂ, ਤੂੰ ਅਤੇ ਤੇਰੀਆਂ ਧੀਆਂ ਮੁੜ ਆਪਣੀ ਪਹਿਲੀ ਹਾਲਤ ਤੇ ਆ ਜਾਣਗੀਆਂ।

56ਤੂੰ ਆਪਣੇ ਘਮੰਡ ਦੇ ਦਿਨਾਂ ਵਿੱਚ ਆਪਣੀ ਭੈਣ ਸੋਦੋਮ ਦਾ ਨਾਮ ਆਪਣੇ ਮੂੰਹ ਨਾਲ ਨਹੀਂ ਲੈਂਦੀ ਸੀ

57ਆਪਣੀ ਦੁਸ਼ਟਤਾ ਦੇ ਪਰਦਾਫਾਸ਼ ਹੋਣ ਤੋਂ ਪਹਿਲਾਂ, ਅਰਾਮ ਦੀਆਂ ਧੀਆਂ ਨੇ ਅਤੇ ਉਹਨਾਂ ਸਾਰੀਆਂ ਨੇ ਜੋ ਉਹਨਾਂ ਦੇ ਆਲੇ-ਦੁਆਲੇ ਸਨ ਤੈਨੂੰ ਨਫ਼ਰਤ ਕੀਤੀ ਅਤੇ ਫ਼ਲਿਸਤੀਆਂ ਦੀਆਂ ਧੀਆਂ ਨੇ ਚਾਰੇ ਪਾਸਿਓਂ ਤੋਂ ਤੈਨੂੰ ਬੁਰਾ ਆਖਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.