ਹਿਜ਼ਕੀਏਲ 16

ਤੂੰ ਆਪਣੇ ਘਮੰਡ ਦੇ ਦਿਨਾਂ ਵਿੱਚ ਆਪਣੀ ਭੈਣ ਸੋਦੋਮ ਦਾ ਨਾਮ ਆਪਣੇ ਮੂੰਹ ਨਾਲ ਨਹੀਂ ਲੈਂਦੀ ਸੀ

Ezekiel 16:56 (UKJV) For your sister Sodom was not mentioned by your mouth in the day of your pride,

54ਤਾਂ ਜੋ ਤੁਸੀਂ ਆਪਣੀ ਬੇਇੱਜ਼ਤੀ ਆਪ ਝੱਲ ਸਕੇ ਅਤੇ ਉਹਨਾਂ ਨੂੰ ਦਿਲਾਸਾ ਦੇਣ ਲਈ ਜੋ ਕੁਝ ਕੀਤਾ ਹੈ ਉਸ ਤੋਂ ਸ਼ਰਮਿੰਦਾ ਹੋਵੋ।

55ਤੇਰੀਆਂ ਭੈਣਾਂ ਸੋਦੋਮ ਅਤੇ ਸਾਮਰਿਯਾ ਆਪਣੀਆਂ ਧੀਆਂ ਸਮੇਤ ਮੁੜ ਪਹਿਲੀ ਹਾਲਤ ਤੇ ਆ ਜਾਣਗੀਆਂ, ਤੂੰ ਅਤੇ ਤੇਰੀਆਂ ਧੀਆਂ ਮੁੜ ਆਪਣੀ ਪਹਿਲੀ ਹਾਲਤ ਤੇ ਆ ਜਾਣਗੀਆਂ।

56ਤੂੰ ਆਪਣੇ ਘਮੰਡ ਦੇ ਦਿਨਾਂ ਵਿੱਚ ਆਪਣੀ ਭੈਣ ਸੋਦੋਮ ਦਾ ਨਾਮ ਆਪਣੇ ਮੂੰਹ ਨਾਲ ਨਹੀਂ ਲੈਂਦੀ ਸੀ

57ਆਪਣੀ ਦੁਸ਼ਟਤਾ ਦੇ ਪਰਦਾਫਾਸ਼ ਹੋਣ ਤੋਂ ਪਹਿਲਾਂ, ਅਰਾਮ ਦੀਆਂ ਧੀਆਂ ਨੇ ਅਤੇ ਉਹਨਾਂ ਸਾਰੀਆਂ ਨੇ ਜੋ ਉਹਨਾਂ ਦੇ ਆਲੇ-ਦੁਆਲੇ ਸਨ ਤੈਨੂੰ ਨਫ਼ਰਤ ਕੀਤੀ ਅਤੇ ਫ਼ਲਿਸਤੀਆਂ ਦੀਆਂ ਧੀਆਂ ਨੇ ਚਾਰੇ ਪਾਸਿਓਂ ਤੋਂ ਤੈਨੂੰ ਬੁਰਾ ਆਖਿਆ।

58ਤੂੰ ਆਪਣੇ ਲੁੱਚ-ਪੁਣੇ ਨੂੰ ਅਤੇ ਘਿਰਣਾ ਜੋਗ ਕੰਮਾਂ ਨੂੰ ਚੁੱਕਿਆ ਹੈ, ਯਾਹਵੇਹ ਦਾ ਐਲਾਨ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.