55ਤੇਰੀਆਂ ਭੈਣਾਂ ਸੋਦੋਮ ਅਤੇ ਸਾਮਰਿਯਾ ਆਪਣੀਆਂ ਧੀਆਂ ਸਮੇਤ ਮੁੜ ਪਹਿਲੀ ਹਾਲਤ ਤੇ ਆ ਜਾਣਗੀਆਂ, ਤੂੰ ਅਤੇ ਤੇਰੀਆਂ ਧੀਆਂ ਮੁੜ ਆਪਣੀ ਪਹਿਲੀ ਹਾਲਤ ਤੇ ਆ ਜਾਣਗੀਆਂ।
56ਤੂੰ ਆਪਣੇ ਘਮੰਡ ਦੇ ਦਿਨਾਂ ਵਿੱਚ ਆਪਣੀ ਭੈਣ ਸੋਦੋਮ ਦਾ ਨਾਮ ਆਪਣੇ ਮੂੰਹ ਨਾਲ ਨਹੀਂ ਲੈਂਦੀ ਸੀ
57ਆਪਣੀ ਦੁਸ਼ਟਤਾ ਦੇ ਪਰਦਾਫਾਸ਼ ਹੋਣ ਤੋਂ ਪਹਿਲਾਂ, ਅਰਾਮ ਦੀਆਂ ਧੀਆਂ ਨੇ ਅਤੇ ਉਹਨਾਂ ਸਾਰੀਆਂ ਨੇ ਜੋ ਉਹਨਾਂ ਦੇ ਆਲੇ-ਦੁਆਲੇ ਸਨ ਤੈਨੂੰ ਨਫ਼ਰਤ ਕੀਤੀ ਅਤੇ ਫ਼ਲਿਸਤੀਆਂ ਦੀਆਂ ਧੀਆਂ ਨੇ ਚਾਰੇ ਪਾਸਿਓਂ ਤੋਂ ਤੈਨੂੰ ਬੁਰਾ ਆਖਿਆ।
58ਤੂੰ ਆਪਣੇ ਲੁੱਚ-ਪੁਣੇ ਨੂੰ ਅਤੇ ਘਿਰਣਾ ਜੋਗ ਕੰਮਾਂ ਨੂੰ ਚੁੱਕਿਆ ਹੈ, ਯਾਹਵੇਹ ਦਾ ਐਲਾਨ ਹੈ।
59“ ‘ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: ਮੈਂ ਤੇਰੇ ਨਾਲ ਇਹੋ ਜਿਹਾ ਵਰਤਾਓ ਕਰਾਂਗਾ ਜਿਹੋ ਜਿਹੇ ਕੰਮ ਤੂੰ ਕੀਤੇ, ਇਸ ਲਈ ਕਿ ਤੂੰ ਨੇਮ ਦੇ ਤੋੜਨ ਵਿੱਚ ਸਹੁੰ ਨੂੰ ਤੁੱਛ ਸਮਝਿਆ।