ਹਿਜ਼ਕੀਏਲ 16

ਤੂੰ ਆਪਣੇ ਲੁੱਚ-ਪੁਣੇ ਨੂੰ ਅਤੇ ਘਿਰਣਾ ਜੋਗ ਕੰਮਾਂ ਨੂੰ ਚੁੱਕਿਆ ਹੈ, ਯਾਹਵੇਹ ਦਾ ਐਲਾਨ ਹੈ।

Ezekiel 16:58 (UKJV) You have borne your lewdness and yours abominations, says the LORD.

56ਤੂੰ ਆਪਣੇ ਘਮੰਡ ਦੇ ਦਿਨਾਂ ਵਿੱਚ ਆਪਣੀ ਭੈਣ ਸੋਦੋਮ ਦਾ ਨਾਮ ਆਪਣੇ ਮੂੰਹ ਨਾਲ ਨਹੀਂ ਲੈਂਦੀ ਸੀ

57ਆਪਣੀ ਦੁਸ਼ਟਤਾ ਦੇ ਪਰਦਾਫਾਸ਼ ਹੋਣ ਤੋਂ ਪਹਿਲਾਂ, ਅਰਾਮ ਦੀਆਂ ਧੀਆਂ ਨੇ ਅਤੇ ਉਹਨਾਂ ਸਾਰੀਆਂ ਨੇ ਜੋ ਉਹਨਾਂ ਦੇ ਆਲੇ-ਦੁਆਲੇ ਸਨ ਤੈਨੂੰ ਨਫ਼ਰਤ ਕੀਤੀ ਅਤੇ ਫ਼ਲਿਸਤੀਆਂ ਦੀਆਂ ਧੀਆਂ ਨੇ ਚਾਰੇ ਪਾਸਿਓਂ ਤੋਂ ਤੈਨੂੰ ਬੁਰਾ ਆਖਿਆ।

58ਤੂੰ ਆਪਣੇ ਲੁੱਚ-ਪੁਣੇ ਨੂੰ ਅਤੇ ਘਿਰਣਾ ਜੋਗ ਕੰਮਾਂ ਨੂੰ ਚੁੱਕਿਆ ਹੈ, ਯਾਹਵੇਹ ਦਾ ਐਲਾਨ ਹੈ।

59“ ‘ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: ਮੈਂ ਤੇਰੇ ਨਾਲ ਇਹੋ ਜਿਹਾ ਵਰਤਾਓ ਕਰਾਂਗਾ ਜਿਹੋ ਜਿਹੇ ਕੰਮ ਤੂੰ ਕੀਤੇ, ਇਸ ਲਈ ਕਿ ਤੂੰ ਨੇਮ ਦੇ ਤੋੜਨ ਵਿੱਚ ਸਹੁੰ ਨੂੰ ਤੁੱਛ ਸਮਝਿਆ।

60ਫਿਰ ਵੀ ਮੈਂ ਉਸ ਨੇਮ ਨੂੰ ਚੇਤੇ ਰੱਖਾਂਗਾ ਜੋ ਮੈਂ ਤੇਰੇ ਨਾਲ ਤੇਰੀ ਜਵਾਨੀ ਦੇ ਦਿਨਾਂ ਵਿੱਚ ਕੀਤਾ ਸੀ, ਅਤੇ ਮੈਂ ਤੇਰੇ ਨਾਲ ਇੱਕ ਸਦੀਵੀ ਨੇਮ ਕਾਇਮ ਕਰਾਂਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.