ਹਿਜ਼ਕੀਏਲ 16

“ ‘ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: ਮੈਂ ਤੇਰੇ ਨਾਲ ਇਹੋ ਜਿਹਾ ਵਰਤਾਓ ਕਰਾਂਗਾ ਜਿਹੋ ਜਿਹੇ ਕੰਮ ਤੂੰ ਕੀਤੇ, ਇਸ ਲਈ ਕਿ ਤੂੰ ਨੇਮ ਦੇ ਤੋੜਨ ਵਿੱਚ ਸਹੁੰ ਨੂੰ ਤੁੱਛ ਸਮਝਿਆ।

Ezekiel 16:59 (UKJV) For thus says the Lord GOD; I will even deal with you as you have done, which have despised the oath in breaking the covenant.

57ਆਪਣੀ ਦੁਸ਼ਟਤਾ ਦੇ ਪਰਦਾਫਾਸ਼ ਹੋਣ ਤੋਂ ਪਹਿਲਾਂ, ਅਰਾਮ ਦੀਆਂ ਧੀਆਂ ਨੇ ਅਤੇ ਉਹਨਾਂ ਸਾਰੀਆਂ ਨੇ ਜੋ ਉਹਨਾਂ ਦੇ ਆਲੇ-ਦੁਆਲੇ ਸਨ ਤੈਨੂੰ ਨਫ਼ਰਤ ਕੀਤੀ ਅਤੇ ਫ਼ਲਿਸਤੀਆਂ ਦੀਆਂ ਧੀਆਂ ਨੇ ਚਾਰੇ ਪਾਸਿਓਂ ਤੋਂ ਤੈਨੂੰ ਬੁਰਾ ਆਖਿਆ।

58ਤੂੰ ਆਪਣੇ ਲੁੱਚ-ਪੁਣੇ ਨੂੰ ਅਤੇ ਘਿਰਣਾ ਜੋਗ ਕੰਮਾਂ ਨੂੰ ਚੁੱਕਿਆ ਹੈ, ਯਾਹਵੇਹ ਦਾ ਐਲਾਨ ਹੈ।

59“ ‘ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: ਮੈਂ ਤੇਰੇ ਨਾਲ ਇਹੋ ਜਿਹਾ ਵਰਤਾਓ ਕਰਾਂਗਾ ਜਿਹੋ ਜਿਹੇ ਕੰਮ ਤੂੰ ਕੀਤੇ, ਇਸ ਲਈ ਕਿ ਤੂੰ ਨੇਮ ਦੇ ਤੋੜਨ ਵਿੱਚ ਸਹੁੰ ਨੂੰ ਤੁੱਛ ਸਮਝਿਆ।

60ਫਿਰ ਵੀ ਮੈਂ ਉਸ ਨੇਮ ਨੂੰ ਚੇਤੇ ਰੱਖਾਂਗਾ ਜੋ ਮੈਂ ਤੇਰੇ ਨਾਲ ਤੇਰੀ ਜਵਾਨੀ ਦੇ ਦਿਨਾਂ ਵਿੱਚ ਕੀਤਾ ਸੀ, ਅਤੇ ਮੈਂ ਤੇਰੇ ਨਾਲ ਇੱਕ ਸਦੀਵੀ ਨੇਮ ਕਾਇਮ ਕਰਾਂਗਾ।

61ਜਦੋਂ ਤੂੰ ਆਪਣੀ ਛੋਟੀ ਤੇ ਵੱਡੀ ਭੈਣ ਨੂੰ ਆਪਣੇ ਨਾਲ ਮਿਲਾਵੇਂਗੀ, ਤਦ ਤੂੰ ਆਪਣੀਆਂ ਪਿੱਛਲੀਆਂ ਚਾਲਾਂ ਨੂੰ ਚੇਤੇ ਕਰਕੇ ਸ਼ਰਮਿੰਦਾ ਹੋਵੇਗੀ ਅਤੇ ਮੈਂ ਉਹਨਾਂ ਨੂੰ ਧੀਆਂ ਕਰਕੇ ਤੈਨੂੰ ਦਿਆਂਗਾ, ਪਰ ਇਹ ਤੇਰੇ ਨੇਮ ਦੇ ਅਨੁਸਾਰ ਨਹੀਂ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.