ਹਿਜ਼ਕੀਏਲ 16

“ ‘ਫਿਰ ਮੈਂ ਤੇਰੇ ਕੋਲੋਂ ਲੰਘਿਆ ਅਤੇ ਤੈਨੂੰ ਤੇਰੇ ਲਹੂ ਵਿੱਚ ਲਿੱਬੜਿਆ ਹੋਇਆ ਵੇਖਿਆ ਅਤੇ ਮੈਂ ਤੈਨੂੰ ਆਖਿਆ ਕਿ ਤੂੰ ਜੋ ਲਹੂ ਵਿੱਚ ਲਿੱਬੜੀ ਹੋਈ ਹੈ, ਜੀਉਂਦੀ ਰਹਿ! ਹਾਂ ਮੈਂ ਤੈਨੂੰ ਹੀ ਕਿਹਾ ਕਿ ਤੂੰ ਜੋ ਲਹੂ ਵਿੱਚ ਲਿੱਬੜੀ ਹੋਈ ਹੈ, “ਜੀਉਂਦੀ ਰਹਿ!”

Ezekiel 16:6 (UKJV) And when I passed by you, and saw you polluted in yours own blood, I said unto you when you were in your blood, Live; yea, I said unto you when you were in your blood, Live.

4ਜਿਸ ਦਿਨ ਤੇਰਾ ਜਨਮ ਹੋਇਆ, ਉਸ ਦਿਨ ਤੇਰਾ ਨਾੜੂ ਨਾ ਕੱਟਿਆ ਗਿਆ, ਨਾ ਤੈਨੂੰ ਸ਼ੁੱਧ ਕਰਨ ਲਈ ਪਾਣੀ ਨਾਲ ਧੋਤਾ ਗਿਆ, ਨਾ ਤੇਰੇ ਉੱਤੇ ਲੂਣ ਮਲਿਆ ਗਿਆ ਅਤੇ ਨਾ ਹੀ ਕੱਪੜੇ ਵਿੱਚ ਲਪੇਟਿਆ ਗਿਆ।

5ਕਿਸੇ ਨੇ ਵੀ ਤੇਰੇ ਵੱਲ ਤਰਸ ਦੀ ਨਜ਼ਰ ਨਾਲ ਨਹੀਂ ਵੇਖਿਆ ਤਾਂ ਜੋ ਇਹਨਾਂ ਕੰਮਾਂ ਵਿੱਚੋਂ ਤੇਰੇ ਲਈ ਇੱਕ ਵੀ ਕੰਮ ਕੀਤਾ ਜਾਂਦਾ, ਸਗੋਂ ਤੂੰ ਆਪਣੇ ਜਨਮ ਦੇ ਦਿਨ ਬਾਹਰ ਮੈਦਾਨ ਵਿੱਚ ਸੁੱਟ ਦਿੱਤੀ ਗਈ, ਕਿਉਂ ਜੋ ਤੇਰੇ ਤੋਂ ਘਿਰਣਾ ਕਰਦੇ ਸਨ।

6“ ‘ਫਿਰ ਮੈਂ ਤੇਰੇ ਕੋਲੋਂ ਲੰਘਿਆ ਅਤੇ ਤੈਨੂੰ ਤੇਰੇ ਲਹੂ ਵਿੱਚ ਲਿੱਬੜਿਆ ਹੋਇਆ ਵੇਖਿਆ ਅਤੇ ਮੈਂ ਤੈਨੂੰ ਆਖਿਆ ਕਿ ਤੂੰ ਜੋ ਲਹੂ ਵਿੱਚ ਲਿੱਬੜੀ ਹੋਈ ਹੈ, ਜੀਉਂਦੀ ਰਹਿ! ਹਾਂ ਮੈਂ ਤੈਨੂੰ ਹੀ ਕਿਹਾ ਕਿ ਤੂੰ ਜੋ ਲਹੂ ਵਿੱਚ ਲਿੱਬੜੀ ਹੋਈ ਹੈ, “ਜੀਉਂਦੀ ਰਹਿ!”

7ਮੈਂ ਤੈਨੂੰ ਖੇਤ ਦੇ ਪੌਦੇ ਵਾਂਗ ਉਗਾਇਆ। ਇਸ ਲਈ ਤੂੰ ਵਧੀ ਅਤੇ ਮੁਟਿਆਰ ਹੋਈ ਅਤੇ ਸੁੰਦਰ ਜਵਾਨੀ ਵਾਲੀ ਬਣੀ, ਤੇਰੀਆਂ ਛਾਤੀਆਂ ਸੁਡੌਲ ਹੋ ਗਈਆਂ ਅਤੇ ਤੇਰੇ ਵਾਲ ਵਧੇ, ਪਰ ਤੂੰ ਨੰਗੀ ਧੜੰਗੀ ਸੀ।

8“ ‘ਬਾਅਦ ਵਿੱਚ ਮੈਂ ਲੰਘਿਆ, ਅਤੇ ਜਦੋਂ ਮੈਂ ਤੇਰੇ ਵੱਲ ਵੇਖਿਆ ਤਾਂ ਵੇਖੋ ਤੇਰੇ ਲਈ ਪਿਆਰ ਦਾ ਸਮਾਂ ਆ ਗਿਆ ਸੀ, ਇਸ ਲਈ ਮੈਂ ਆਪਣਾ ਕੱਪੜਾ ਤੇਰੇ ਉੱਤੇ ਪਾਇਆ ਅਤੇ ਤੇਰੇ ਨੰਗੇਜ਼ ਨੂੰ ਢੱਕਿਆ, ਹਾਂ, ਸਹੁੰ ਖਾ ਕੇ ਤੇਰੇ ਨਾਲ ਨੇਮ ਬੰਨ੍ਹਿਆ ਅਤੇ ਤੂੰ ਮੇਰੀ ਹੋ ਗਈ, ਸਰਬਸ਼ਕਤੀਮਾਨ ਯਾਹਵੇਹ ਦਾ ਵਾਕ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.