ਹਿਜ਼ਕੀਏਲ 16

ਫਿਰ ਵੀ ਮੈਂ ਉਸ ਨੇਮ ਨੂੰ ਚੇਤੇ ਰੱਖਾਂਗਾ ਜੋ ਮੈਂ ਤੇਰੇ ਨਾਲ ਤੇਰੀ ਜਵਾਨੀ ਦੇ ਦਿਨਾਂ ਵਿੱਚ ਕੀਤਾ ਸੀ, ਅਤੇ ਮੈਂ ਤੇਰੇ ਨਾਲ ਇੱਕ ਸਦੀਵੀ ਨੇਮ ਕਾਇਮ ਕਰਾਂਗਾ।

Ezekiel 16:60 (UKJV) Nevertheless I will remember my covenant with you in the days of your youth, and I will establish unto you an everlasting covenant.

58ਤੂੰ ਆਪਣੇ ਲੁੱਚ-ਪੁਣੇ ਨੂੰ ਅਤੇ ਘਿਰਣਾ ਜੋਗ ਕੰਮਾਂ ਨੂੰ ਚੁੱਕਿਆ ਹੈ, ਯਾਹਵੇਹ ਦਾ ਐਲਾਨ ਹੈ।

59“ ‘ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: ਮੈਂ ਤੇਰੇ ਨਾਲ ਇਹੋ ਜਿਹਾ ਵਰਤਾਓ ਕਰਾਂਗਾ ਜਿਹੋ ਜਿਹੇ ਕੰਮ ਤੂੰ ਕੀਤੇ, ਇਸ ਲਈ ਕਿ ਤੂੰ ਨੇਮ ਦੇ ਤੋੜਨ ਵਿੱਚ ਸਹੁੰ ਨੂੰ ਤੁੱਛ ਸਮਝਿਆ।

60ਫਿਰ ਵੀ ਮੈਂ ਉਸ ਨੇਮ ਨੂੰ ਚੇਤੇ ਰੱਖਾਂਗਾ ਜੋ ਮੈਂ ਤੇਰੇ ਨਾਲ ਤੇਰੀ ਜਵਾਨੀ ਦੇ ਦਿਨਾਂ ਵਿੱਚ ਕੀਤਾ ਸੀ, ਅਤੇ ਮੈਂ ਤੇਰੇ ਨਾਲ ਇੱਕ ਸਦੀਵੀ ਨੇਮ ਕਾਇਮ ਕਰਾਂਗਾ।

61ਜਦੋਂ ਤੂੰ ਆਪਣੀ ਛੋਟੀ ਤੇ ਵੱਡੀ ਭੈਣ ਨੂੰ ਆਪਣੇ ਨਾਲ ਮਿਲਾਵੇਂਗੀ, ਤਦ ਤੂੰ ਆਪਣੀਆਂ ਪਿੱਛਲੀਆਂ ਚਾਲਾਂ ਨੂੰ ਚੇਤੇ ਕਰਕੇ ਸ਼ਰਮਿੰਦਾ ਹੋਵੇਗੀ ਅਤੇ ਮੈਂ ਉਹਨਾਂ ਨੂੰ ਧੀਆਂ ਕਰਕੇ ਤੈਨੂੰ ਦਿਆਂਗਾ, ਪਰ ਇਹ ਤੇਰੇ ਨੇਮ ਦੇ ਅਨੁਸਾਰ ਨਹੀਂ ਹੈ।

62ਇਸ ਲਈ ਮੈਂ ਤੇਰੇ ਨਾਲ ਆਪਣਾ ਨੇਮ ਕਾਇਮ ਕਰਾਂਗਾ, ਅਤੇ ਤੂੰ ਜਾਣੇਗੀ ਕਿ ਮੈਂ ਯਾਹਵੇਹ ਹਾਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.