ਹਿਜ਼ਕੀਏਲ 17

ਵੇਖੋ, ਇਹ ਲਾਈ ਤਾਂ ਗਈ ਹੈ ਪਰ ਕੀ ਇਹ ਫਲ ਵੀ ਦੇਵੇਗੀ? ਕੀ ਇਹ ਪੁਰੇ ਦੀ ਹਵਾ ਲੱਗਦਿਆਂ ਹੀ ਇਹ ਪੂਰੀ ਤਰ੍ਹਾਂ ਨਾਲ ਸੁੱਕ ਨਾ ਜਾਵੇਗੀ? ਇਹ ਆਪਣੀਆਂ ਕਿਆਰੀਆਂ ਵਿੱਚ ਹੀ ਸੁੱਕ ਜਾਵੇਗੀ?’ ”

Ezekiel 17:10 (UKJV) Yea, behold, being planted, shall it prosper? shall it not utterly wither, when the east wind touches it? it shall wither in the furrows where it grew.

8ਇਸ ਨੂੰ ਭਰਪੂਰ ਪਾਣੀ ਨਾਲ ਚੰਗੀ ਮਿੱਟੀ ਵਿੱਚ ਲਾਇਆ ਗਿਆ ਸੀ ਤਾਂ ਜੋ ਇਹ ਟਹਿਣੀਆਂ ਨਿੱਕਲਣ, ਉਹ ਦੇ ਵਿੱਚ ਫਲ ਲੱਗਣ ਅਤੇ ਇੱਕ ਸ਼ਾਨਦਾਰ ਅੰਗੂਰਾਂ ਵੇਲ ਬਣ ਜਾਵੇ।’

9“ਤੂੰ ਉਹਨਾਂ ਨੂੰ ਇਹ ਆਖ, ‘ਕਿ ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ, ਕੀ ਇਹ ਖੁਸ਼ਹਾਲ ਹੋਵੇਗੀ? ਕੀ ਉਹ ਉਸ ਨੂੰ ਜੜ੍ਹਾਂ ਤੋਂ ਨਾ ਪੁੱਟ ਸੁੱਟੇਗਾ ਅਤੇ ਇਸ ਦਾ ਫਲ ਨਾ ਤੋੜ ਸੁੱਟੇਗਾ ਭਈ ਇਹ ਸੁੱਕ ਜਾਵੇ ਅਤੇ ਇਹ ਦੇ ਸਾਰੇ ਹਰੇ ਪੱਤੇ ਸੁੱਕ ਜਾਣ? ਇਸ ਨੂੰ ਜੜ੍ਹਾਂ ਤੋਂ ਪੁੱਟਣ ਦੇ ਲਈ ਬਹੁਤੇ ਲੋਕਾਂ ਅਤੇ ਬਹੁਤੇ ਜ਼ੋਰ ਦੀ ਲੋੜ ਨਾ ਹੋਵੇਗੀ।

10ਵੇਖੋ, ਇਹ ਲਾਈ ਤਾਂ ਗਈ ਹੈ ਪਰ ਕੀ ਇਹ ਫਲ ਵੀ ਦੇਵੇਗੀ? ਕੀ ਇਹ ਪੁਰੇ ਦੀ ਹਵਾ ਲੱਗਦਿਆਂ ਹੀ ਇਹ ਪੂਰੀ ਤਰ੍ਹਾਂ ਨਾਲ ਸੁੱਕ ਨਾ ਜਾਵੇਗੀ? ਇਹ ਆਪਣੀਆਂ ਕਿਆਰੀਆਂ ਵਿੱਚ ਹੀ ਸੁੱਕ ਜਾਵੇਗੀ?’ ”

11ਤਦ ਯਾਹਵੇਹ ਦਾ ਬਚਨ ਮੇਰੇ ਕੋਲ ਆਇਆ ਕਿ

12“ਇਸ ਬਾਗ਼ੀ ਲੋਕਾਂ ਨੂੰ ਆਖ, ‘ਕੀ ਤੁਸੀਂ ਨਹੀਂ ਜਾਣਦੇ ਇਨ੍ਹਾਂ ਗੱਲਾਂ ਦਾ ਕੀ ਅਰਥ ਹੈ?’ ਉਨ੍ਹਾਂ ਨੂੰ ਦੱਸੋ, ‘ਬਾਬੇਲ ਦਾ ਰਾਜਾ ਯੇਰੂਸ਼ਲੇਮ ਗਿਆ ਅਤੇ ਉਸ ਦੇ ਰਾਜੇ ਅਤੇ ਉਸ ਦੇ ਪ੍ਰਭਾਵਸ਼ਾਲੀ ਲੋਕਾਂ ਨੂੰ ਆਪਣੇ ਨਾਲ ਬਾਬੇਲ ਵਾਪਸ ਲੈ ਆਇਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.