14ਤਾਂ ਜੋ ਰਾਜ ਨੂੰ ਨੀਵਾਂ ਕਰ ਦਿੱਤਾ ਜਾਵੇ, ਜੋ ਮੁੜ ਕੇ ਉੱਠਣ ਤੋਂ ਅਸਮਰੱਥ ਰਹੇ, ਕੇਵਲ ਆਪਣੇ ਨੇਮ ਦੀ ਪਾਲਣਾ ਕਰਕੇ ਹੀ ਬਚਿਆ ਰਹੇ।
15ਪਰ ਰਾਜੇ ਨੇ ਘੋੜੇ ਅਤੇ ਇੱਕ ਵੱਡੀ ਫੌਜ ਲੈਣ ਲਈ ਮਿਸਰ ਵਿੱਚ ਆਪਣੇ ਸੰਦੇਸ਼ਵਾਹਕ ਭੇਜ ਕੇ ਉਸ ਦੇ ਵਿਰੁੱਧ ਬਗਾਵਤ ਕੀਤੀ। ਕੀ ਉਹ ਕਾਮਯਾਬ ਹੋਵੇਗਾ? ਕੀ ਅਜਿਹਾ ਕਰਨ ਵਾਲਾ ਬਚ ਜਾਵੇਗਾ? ਕੀ ਉਹ ਨੇਮ ਤੋੜੇਗਾ ਅਤੇ ਫਿਰ ਵੀ ਬਚ ਜਾਵੇਗਾ?
16“ ‘ਜਿਵੇਂ ਕਿ ਮੈਂ ਜਿਉਂਦਾ ਹਾਂ, ਸਰਬਸ਼ਕਤੀਮਾਨ ਯਾਹਵੇਹ ਦਾ ਵਾਕ ਹੈ, ਉਹ ਬਾਬੇਲ ਵਿੱਚ ਮਰ ਜਾਵੇਗਾ, ਉਸ ਰਾਜੇ ਦੇ ਦੇਸ਼ ਵਿੱਚ ਜਿਸ ਨੇ ਉਸ ਨੂੰ ਸਿੰਘਾਸਣ ਉੱਤੇ ਬਿਠਾਇਆ, ਜਿਸ ਦੀ ਸਹੁੰ ਨੂੰ ਉਸ ਨੇ ਤੁੱਛ ਸਮਝਿਆ ਅਤੇ ਜਿਸ ਨੇਮ ਨੂੰ ਉਸ ਨੇ ਤੋੜਿਆ।
17ਨਾ ਫ਼ਿਰਾਊਨ ਆਪਣੇ ਵੱਡਿਆਂ ਸੂਰਮਿਆਂ ਨੂੰ ਅਤੇ ਬਹੁਤੀ ਸਭਾ ਨੂੰ ਲੈ ਕੇ ਲੜਾਈ ਵਿੱਚ ਉਹ ਦੇ ਲਈ ਕੁਝ ਕਰ ਸਕੇਗਾ, ਜਦੋਂ ਬਾਬੇਲ ਦੇ ਲੋਕ ਮੋਰਚਾ ਬੰਨ੍ਹਦੇ ਹੋਣ ਅਤੇ ਬੁਰਜ ਬਣਾਉਂਦੇ ਹੋਣ ਕਿ ਬਹੁਤ ਸਾਰੀਆਂ ਜਾਨਾਂ ਨੂੰ ਮਾਰ ਦੇਣ।
18ਉਸ ਨੇ ਨੇਮ ਤੋੜ ਕੇ ਸਹੁੰ ਨੂੰ ਤੁੱਛ ਸਮਝਿਆ ਕਿਉਂਕਿ ਹੱਥ ਤੇ ਹੱਥ ਮਾਰ ਕੇ ਉਸ ਨੇ ਇਹ ਸਭ ਕੁਝ ਕੀਤਾ, ਇਸ ਲਈ ਉਹ ਬਚ ਨਹੀਂ ਸਕੇਗਾ।