ਹਿਜ਼ਕੀਏਲ 17

“ ‘ਇਸ ਲਈ ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ ਕਿ ਜਿਵੇਂ ਮੈਂ ਜਿਉਂਦਾ ਹਾਂ, ਉਹ ਮੇਰੀ ਹੀ ਸਹੁੰ ਹੈ ਜਿਸ ਨੂੰ ਉਸ ਨੇ ਤੁੱਛ ਜਾਣਿਆ ਅਤੇ ਉਹ ਮੇਰਾ ਹੀ ਨੇਮ ਹੈ ਜਿਹੜਾ ਉਹ ਨੇ ਤੋੜਿਆ। ਮੈਂ ਜ਼ਰੂਰ ਇਹ ਸਭ ਕੁਝ ਉਹ ਦੇ ਸਿਰ ਉੱਤੇ ਲਿਆਵਾਂਗਾ।

Ezekiel 17:19 (UKJV) Therefore thus says the Lord GOD; As I live, surely mine oath that he has despised, and my covenant that he has broken, even it will I recompense upon his own head.

17ਨਾ ਫ਼ਿਰਾਊਨ ਆਪਣੇ ਵੱਡਿਆਂ ਸੂਰਮਿਆਂ ਨੂੰ ਅਤੇ ਬਹੁਤੀ ਸਭਾ ਨੂੰ ਲੈ ਕੇ ਲੜਾਈ ਵਿੱਚ ਉਹ ਦੇ ਲਈ ਕੁਝ ਕਰ ਸਕੇਗਾ, ਜਦੋਂ ਬਾਬੇਲ ਦੇ ਲੋਕ ਮੋਰਚਾ ਬੰਨ੍ਹਦੇ ਹੋਣ ਅਤੇ ਬੁਰਜ ਬਣਾਉਂਦੇ ਹੋਣ ਕਿ ਬਹੁਤ ਸਾਰੀਆਂ ਜਾਨਾਂ ਨੂੰ ਮਾਰ ਦੇਣ।

18ਉਸ ਨੇ ਨੇਮ ਤੋੜ ਕੇ ਸਹੁੰ ਨੂੰ ਤੁੱਛ ਸਮਝਿਆ ਕਿਉਂਕਿ ਹੱਥ ਤੇ ਹੱਥ ਮਾਰ ਕੇ ਉਸ ਨੇ ਇਹ ਸਭ ਕੁਝ ਕੀਤਾ, ਇਸ ਲਈ ਉਹ ਬਚ ਨਹੀਂ ਸਕੇਗਾ।

19“ ‘ਇਸ ਲਈ ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ ਕਿ ਜਿਵੇਂ ਮੈਂ ਜਿਉਂਦਾ ਹਾਂ, ਉਹ ਮੇਰੀ ਹੀ ਸਹੁੰ ਹੈ ਜਿਸ ਨੂੰ ਉਸ ਨੇ ਤੁੱਛ ਜਾਣਿਆ ਅਤੇ ਉਹ ਮੇਰਾ ਹੀ ਨੇਮ ਹੈ ਜਿਹੜਾ ਉਹ ਨੇ ਤੋੜਿਆ। ਮੈਂ ਜ਼ਰੂਰ ਇਹ ਸਭ ਕੁਝ ਉਹ ਦੇ ਸਿਰ ਉੱਤੇ ਲਿਆਵਾਂਗਾ।

20ਮੈਂ ਉਹ ਦੇ ਲਈ ਆਪਣਾ ਜਾਲ ਵਿਛਾਵਾਂਗਾ, ਅਤੇ ਉਹ ਮੇਰੇ ਜਾਲ ਵਿੱਚ ਫਸ ਜਾਵੇਗਾ। ਮੈਂ ਉਸ ਨੂੰ ਬਾਬੇਲ ਵਿੱਚ ਲਿਆਵਾਂਗਾ ਅਤੇ ਉੱਥੇ ਉਸ ਨੂੰ ਸਜ਼ਾ ਦੇਵਾਂਗਾ ਕਿਉਂਕਿ ਉਹ ਮੇਰੇ ਨਾਲ ਬੇਵਫ਼ਾ ਸੀ।

21ਉਸ ਦੀਆਂ ਸਾਰੀਆਂ ਮਨ ਪਸੰਦ ਦੀਆਂ ਫ਼ੌਜਾਂ ਤਲਵਾਰ ਨਾਲ ਡਿੱਗ ਜਾਣਗੀਆਂ, ਅਤੇ ਬਚਣ ਵਾਲੇ ਹਵਾਵਾਂ ਵਿੱਚ ਖਿੰਡ ਜਾਣਗੇ। ਫਿਰ ਤੁਸੀਂ ਜਾਣ ਜਾਵੋਂਗੇ ਕਿ ਮੈਂ ਯਾਹਵੇਹ ਬੋਲਿਆ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.