ਹਿਜ਼ਕੀਏਲ 17

ਮੈਂ ਉਹ ਦੇ ਲਈ ਆਪਣਾ ਜਾਲ ਵਿਛਾਵਾਂਗਾ, ਅਤੇ ਉਹ ਮੇਰੇ ਜਾਲ ਵਿੱਚ ਫਸ ਜਾਵੇਗਾ। ਮੈਂ ਉਸ ਨੂੰ ਬਾਬੇਲ ਵਿੱਚ ਲਿਆਵਾਂਗਾ ਅਤੇ ਉੱਥੇ ਉਸ ਨੂੰ ਸਜ਼ਾ ਦੇਵਾਂਗਾ ਕਿਉਂਕਿ ਉਹ ਮੇਰੇ ਨਾਲ ਬੇਵਫ਼ਾ ਸੀ।

Ezekiel 17:20 (UKJV) And I will spread my net upon him, and he shall be taken in my snare, and I will bring him to Babylon, and will plead with him there for his trespass that he has trespassed against me.

18ਉਸ ਨੇ ਨੇਮ ਤੋੜ ਕੇ ਸਹੁੰ ਨੂੰ ਤੁੱਛ ਸਮਝਿਆ ਕਿਉਂਕਿ ਹੱਥ ਤੇ ਹੱਥ ਮਾਰ ਕੇ ਉਸ ਨੇ ਇਹ ਸਭ ਕੁਝ ਕੀਤਾ, ਇਸ ਲਈ ਉਹ ਬਚ ਨਹੀਂ ਸਕੇਗਾ।

19“ ‘ਇਸ ਲਈ ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ ਕਿ ਜਿਵੇਂ ਮੈਂ ਜਿਉਂਦਾ ਹਾਂ, ਉਹ ਮੇਰੀ ਹੀ ਸਹੁੰ ਹੈ ਜਿਸ ਨੂੰ ਉਸ ਨੇ ਤੁੱਛ ਜਾਣਿਆ ਅਤੇ ਉਹ ਮੇਰਾ ਹੀ ਨੇਮ ਹੈ ਜਿਹੜਾ ਉਹ ਨੇ ਤੋੜਿਆ। ਮੈਂ ਜ਼ਰੂਰ ਇਹ ਸਭ ਕੁਝ ਉਹ ਦੇ ਸਿਰ ਉੱਤੇ ਲਿਆਵਾਂਗਾ।

20ਮੈਂ ਉਹ ਦੇ ਲਈ ਆਪਣਾ ਜਾਲ ਵਿਛਾਵਾਂਗਾ, ਅਤੇ ਉਹ ਮੇਰੇ ਜਾਲ ਵਿੱਚ ਫਸ ਜਾਵੇਗਾ। ਮੈਂ ਉਸ ਨੂੰ ਬਾਬੇਲ ਵਿੱਚ ਲਿਆਵਾਂਗਾ ਅਤੇ ਉੱਥੇ ਉਸ ਨੂੰ ਸਜ਼ਾ ਦੇਵਾਂਗਾ ਕਿਉਂਕਿ ਉਹ ਮੇਰੇ ਨਾਲ ਬੇਵਫ਼ਾ ਸੀ।

21ਉਸ ਦੀਆਂ ਸਾਰੀਆਂ ਮਨ ਪਸੰਦ ਦੀਆਂ ਫ਼ੌਜਾਂ ਤਲਵਾਰ ਨਾਲ ਡਿੱਗ ਜਾਣਗੀਆਂ, ਅਤੇ ਬਚਣ ਵਾਲੇ ਹਵਾਵਾਂ ਵਿੱਚ ਖਿੰਡ ਜਾਣਗੇ। ਫਿਰ ਤੁਸੀਂ ਜਾਣ ਜਾਵੋਂਗੇ ਕਿ ਮੈਂ ਯਾਹਵੇਹ ਬੋਲਿਆ ਹੈ।

22“ ‘ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ ਕਿ ਮੈਂ ਵੀ ਦਿਆਰ ਦੀ ਟੀਸੀ ਲਵਾਂਗਾ ਅਤੇ ਉਹ ਨੂੰ ਲਾਵਾਂਗਾ, ਫੇਰ ਉਹ ਦੀਆਂ ਨਰਮ ਟਹਿਣੀਆਂ ਵਿੱਚੋਂ ਇੱਕ ਕਰੂੰਬਲ ਸਿਰ ਉੱਤੋਂ ਕੱਟ ਲਵਾਂਗਾ ਅਤੇ ਉਹ ਨੂੰ ਇੱਕ ਉੱਚੇ ਪਰਬਤ ਦੀ ਚੋਟੀ ਤੇ ਲਾਵਾਂਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.