ਹਿਜ਼ਕੀਏਲ 17

“ ‘ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ ਕਿ ਮੈਂ ਵੀ ਦਿਆਰ ਦੀ ਟੀਸੀ ਲਵਾਂਗਾ ਅਤੇ ਉਹ ਨੂੰ ਲਾਵਾਂਗਾ, ਫੇਰ ਉਹ ਦੀਆਂ ਨਰਮ ਟਹਿਣੀਆਂ ਵਿੱਚੋਂ ਇੱਕ ਕਰੂੰਬਲ ਸਿਰ ਉੱਤੋਂ ਕੱਟ ਲਵਾਂਗਾ ਅਤੇ ਉਹ ਨੂੰ ਇੱਕ ਉੱਚੇ ਪਰਬਤ ਦੀ ਚੋਟੀ ਤੇ ਲਾਵਾਂਗਾ।

Ezekiel 17:22 (UKJV) Thus says the Lord GOD; I will also take of the highest branch of the high cedar, and will set it; I will crop off from the top of his young twigs a tender one, and will plant it upon an high mountain and eminent:

20ਮੈਂ ਉਹ ਦੇ ਲਈ ਆਪਣਾ ਜਾਲ ਵਿਛਾਵਾਂਗਾ, ਅਤੇ ਉਹ ਮੇਰੇ ਜਾਲ ਵਿੱਚ ਫਸ ਜਾਵੇਗਾ। ਮੈਂ ਉਸ ਨੂੰ ਬਾਬੇਲ ਵਿੱਚ ਲਿਆਵਾਂਗਾ ਅਤੇ ਉੱਥੇ ਉਸ ਨੂੰ ਸਜ਼ਾ ਦੇਵਾਂਗਾ ਕਿਉਂਕਿ ਉਹ ਮੇਰੇ ਨਾਲ ਬੇਵਫ਼ਾ ਸੀ।

21ਉਸ ਦੀਆਂ ਸਾਰੀਆਂ ਮਨ ਪਸੰਦ ਦੀਆਂ ਫ਼ੌਜਾਂ ਤਲਵਾਰ ਨਾਲ ਡਿੱਗ ਜਾਣਗੀਆਂ, ਅਤੇ ਬਚਣ ਵਾਲੇ ਹਵਾਵਾਂ ਵਿੱਚ ਖਿੰਡ ਜਾਣਗੇ। ਫਿਰ ਤੁਸੀਂ ਜਾਣ ਜਾਵੋਂਗੇ ਕਿ ਮੈਂ ਯਾਹਵੇਹ ਬੋਲਿਆ ਹੈ।

22“ ‘ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ ਕਿ ਮੈਂ ਵੀ ਦਿਆਰ ਦੀ ਟੀਸੀ ਲਵਾਂਗਾ ਅਤੇ ਉਹ ਨੂੰ ਲਾਵਾਂਗਾ, ਫੇਰ ਉਹ ਦੀਆਂ ਨਰਮ ਟਹਿਣੀਆਂ ਵਿੱਚੋਂ ਇੱਕ ਕਰੂੰਬਲ ਸਿਰ ਉੱਤੋਂ ਕੱਟ ਲਵਾਂਗਾ ਅਤੇ ਉਹ ਨੂੰ ਇੱਕ ਉੱਚੇ ਪਰਬਤ ਦੀ ਚੋਟੀ ਤੇ ਲਾਵਾਂਗਾ।

23ਮੈਂ ਉਹ ਨੂੰ ਇਸਰਾਏਲ ਦੇ ਉੱਚੇ ਪਰਬਤ ਉੱਤੇ ਲਾਵਾਂਗਾ ਅਤੇ ਉਹ ਕਰੂੰਬਲਾਂ ਕੱਢੇਗਾ ਅਤੇ ਫਲੇਗਾ ਅਤੇ ਵਧੀਆ ਦਿਆਰ ਹੋਵੇਗਾ ਅਤੇ ਹਰ ਪ੍ਰਕਾਰ ਦੇ ਖੰਭ ਵਾਲੇ ਪੰਛੀ ਉਹ ਦੇ ਹੇਠਾਂ ਵੱਸਣਗੇ, ਉਹ ਉਸ ਦੀਆਂ ਟਹਿਣੀਆਂ ਦੀ ਛਾਂ ਵਿੱਚ ਵੱਸਣਗੇ।

24ਜੰਗਲ ਦੇ ਸਾਰੇ ਰੁੱਖਾਂ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਯਾਹਵੇਹ ਉੱਚੇ ਰੁੱਖ ਨੂੰ ਹੇਠਾਂ ਲਿਆਉਂਦਾ ਹਾਂ ਅਤੇ ਨੀਵੇਂ ਰੁੱਖ ਨੂੰ ਉੱਚਾ ਕਰਦਾ ਹਾਂ। ਮੈਂ ਹਰੇ ਰੁੱਖ ਨੂੰ ਸੁੱਕਾ ਦਿੱਤਾ ਅਤੇ ਸੁੱਕੇ ਰੁੱਖ ਨੂੰ ਹਰਾ ਕਰਦਾ ਹਾਂ। “ ‘ਮੈਂ ਯਾਹਵੇਹ ਬੋਲਿਆ ਹੈ, ਅਤੇ ਮੈਂ ਇਹ ਕਰਾਂਗਾ।’ ”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.