ਹਿਜ਼ਕੀਏਲ 17

ਜੰਗਲ ਦੇ ਸਾਰੇ ਰੁੱਖਾਂ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਯਾਹਵੇਹ ਉੱਚੇ ਰੁੱਖ ਨੂੰ ਹੇਠਾਂ ਲਿਆਉਂਦਾ ਹਾਂ ਅਤੇ ਨੀਵੇਂ ਰੁੱਖ ਨੂੰ ਉੱਚਾ ਕਰਦਾ ਹਾਂ। ਮੈਂ ਹਰੇ ਰੁੱਖ ਨੂੰ ਸੁੱਕਾ ਦਿੱਤਾ ਅਤੇ ਸੁੱਕੇ ਰੁੱਖ ਨੂੰ ਹਰਾ ਕਰਦਾ ਹਾਂ। “ ‘ਮੈਂ ਯਾਹਵੇਹ ਬੋਲਿਆ ਹੈ, ਅਤੇ ਮੈਂ ਇਹ ਕਰਾਂਗਾ।’ ”

Ezekiel 17:24 (UKJV) And all the trees of the field shall know that I the LORD have brought down the high tree, have exalted the low tree, have dried up the green tree, and have made the dry tree to flourish: I the LORD have spoken and have done it.

22“ ‘ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ ਕਿ ਮੈਂ ਵੀ ਦਿਆਰ ਦੀ ਟੀਸੀ ਲਵਾਂਗਾ ਅਤੇ ਉਹ ਨੂੰ ਲਾਵਾਂਗਾ, ਫੇਰ ਉਹ ਦੀਆਂ ਨਰਮ ਟਹਿਣੀਆਂ ਵਿੱਚੋਂ ਇੱਕ ਕਰੂੰਬਲ ਸਿਰ ਉੱਤੋਂ ਕੱਟ ਲਵਾਂਗਾ ਅਤੇ ਉਹ ਨੂੰ ਇੱਕ ਉੱਚੇ ਪਰਬਤ ਦੀ ਚੋਟੀ ਤੇ ਲਾਵਾਂਗਾ।

23ਮੈਂ ਉਹ ਨੂੰ ਇਸਰਾਏਲ ਦੇ ਉੱਚੇ ਪਰਬਤ ਉੱਤੇ ਲਾਵਾਂਗਾ ਅਤੇ ਉਹ ਕਰੂੰਬਲਾਂ ਕੱਢੇਗਾ ਅਤੇ ਫਲੇਗਾ ਅਤੇ ਵਧੀਆ ਦਿਆਰ ਹੋਵੇਗਾ ਅਤੇ ਹਰ ਪ੍ਰਕਾਰ ਦੇ ਖੰਭ ਵਾਲੇ ਪੰਛੀ ਉਹ ਦੇ ਹੇਠਾਂ ਵੱਸਣਗੇ, ਉਹ ਉਸ ਦੀਆਂ ਟਹਿਣੀਆਂ ਦੀ ਛਾਂ ਵਿੱਚ ਵੱਸਣਗੇ।

24ਜੰਗਲ ਦੇ ਸਾਰੇ ਰੁੱਖਾਂ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਯਾਹਵੇਹ ਉੱਚੇ ਰੁੱਖ ਨੂੰ ਹੇਠਾਂ ਲਿਆਉਂਦਾ ਹਾਂ ਅਤੇ ਨੀਵੇਂ ਰੁੱਖ ਨੂੰ ਉੱਚਾ ਕਰਦਾ ਹਾਂ। ਮੈਂ ਹਰੇ ਰੁੱਖ ਨੂੰ ਸੁੱਕਾ ਦਿੱਤਾ ਅਤੇ ਸੁੱਕੇ ਰੁੱਖ ਨੂੰ ਹਰਾ ਕਰਦਾ ਹਾਂ। “ ‘ਮੈਂ ਯਾਹਵੇਹ ਬੋਲਿਆ ਹੈ, ਅਤੇ ਮੈਂ ਇਹ ਕਰਾਂਗਾ।’ ”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.