2“ਹੇ ਮਨੁੱਖ ਦੇ ਪੁੱਤਰ, ਇੱਕ ਬੁਝਾਰਤ ਬੁੱਝ ਅਤੇ ਇਸਰਾਏਲ ਦੇ ਘਰਾਣੇ ਅੱਗੇ ਇੱਕ ਕਹਾਵਤ ਆਖ।
3ਉਹਨਾਂ ਨੂੰ ਆਖ, ‘ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ ਕਿ ਇੱਕ ਵੱਡਾ ਉਕਾਬ, ਜਿਸ ਦੇ ਵੱਡੇ ਖੰਭ ਅਤੇ ਲੰਮੀਆਂ ਬਾਹਾਂ ਸਨ, ਜੋ ਰੰਗ-ਬਿਰੰਗੇ ਖੰਭਾਂ ਨਾਲ ਭਰਿਆ ਹੋਇਆ ਸੀ, ਉਹ ਲਬਾਨੋਨ ਕੋਲ ਆਇਆ ਅਤੇ ਉਸ ਨੇ ਦਿਆਰ ਦੇ ਰੁੱਖ ਦੀ ਸਭ ਤੋਂ ਉੱਪਰਲੀ ਟਾਹਣੀ ਨੂੰ ਫੜ ਲਿਆ।
4ਉਸ ਨੇ ਦਿਆਰ ਦੀ ਸਭ ਤੋਂ ਉੱਪਰਲੀ ਟਾਹਣੀ ਨੂੰ ਫੜ ਕੇ ਤੋੜ ਦਿੱਤਾ ਅਤੇ ਵਪਾਰੀਆਂ ਦੇ ਦੇਸ਼ ਵਿੱਚ ਲੈ ਗਿਆ, ਜਿੱਥੇ ਉਸ ਨੇ ਇਸ ਨੂੰ ਵਪਾਰੀਆਂ ਦੇ ਸ਼ਹਿਰ ਵਿੱਚ ਲਾਇਆ।’
5“ ‘ਉਸ ਨੇ ਜ਼ਮੀਨ ਦੇ ਬੀਜਾਂ ਵਿੱਚੋਂ ਇੱਕ ਬੀਜ ਲਿਆ ਅਤੇ ਇਸ ਨੂੰ ਉਪਜਾਊ ਮਿੱਟੀ ਵਿੱਚ ਬੀਜ ਦਿੱਤਾ। ਉਸ ਨੇ ਉਹ ਨੂੰ ਬਹੁਤੇ ਪਾਣੀ ਨਾਲ ਇੱਕ ਵੇਲ ਵਾਂਗ ਲਾਇਆ,
6ਉਹ ਵਧਿਆ ਅਤੇ ਉਹ ਅੰਗੂਰ ਦਾ ਛਤਰੀਧਾਰ ਇੱਕ ਛੋਟਾ ਜਿਹਾ ਰੁੱਖ ਬਣ ਗਿਆ, ਉਸ ਦੀਆਂ ਟਹਿਣੀਆਂ ਉਹ ਦੇ ਵੱਲ ਝੁਕੀਆਂ ਹੋਈਆਂ ਸਨ ਅਤੇ ਉਸ ਦੀਆਂ ਜੜ੍ਹਾਂ ਉਹ ਦੇ ਹੇਠਾਂ ਸਨ, ਸੋ ਉਹ ਅੰਗੂਰੀ ਵੇਲ ਬਣੀ। ਉਸ ਦੀਆਂ ਟਹਿਣੀਆਂ ਨਿੱਕਲੀਆਂ ਅਤੇ ਉਸ ਦੀਆਂ ਪੱਤੀਆਂ ਵਧੀਆ।