ਹਿਜ਼ਕੀਏਲ 17

ਉਹ ਵਧਿਆ ਅਤੇ ਉਹ ਅੰਗੂਰ ਦਾ ਛਤਰੀਧਾਰ ਇੱਕ ਛੋਟਾ ਜਿਹਾ ਰੁੱਖ ਬਣ ਗਿਆ, ਉਸ ਦੀਆਂ ਟਹਿਣੀਆਂ ਉਹ ਦੇ ਵੱਲ ਝੁਕੀਆਂ ਹੋਈਆਂ ਸਨ ਅਤੇ ਉਸ ਦੀਆਂ ਜੜ੍ਹਾਂ ਉਹ ਦੇ ਹੇਠਾਂ ਸਨ, ਸੋ ਉਹ ਅੰਗੂਰੀ ਵੇਲ ਬਣੀ। ਉਸ ਦੀਆਂ ਟਹਿਣੀਆਂ ਨਿੱਕਲੀਆਂ ਅਤੇ ਉਸ ਦੀਆਂ ਪੱਤੀਆਂ ਵਧੀਆ।

Ezekiel 17:6 (UKJV) And it grew, and became a spreading vine of low stature, whose branches turned toward him, and the roots thereof were under him: so it became a vine, and brought forth branches, and shot forth sprigs.

4ਉਸ ਨੇ ਦਿਆਰ ਦੀ ਸਭ ਤੋਂ ਉੱਪਰਲੀ ਟਾਹਣੀ ਨੂੰ ਫੜ ਕੇ ਤੋੜ ਦਿੱਤਾ ਅਤੇ ਵਪਾਰੀਆਂ ਦੇ ਦੇਸ਼ ਵਿੱਚ ਲੈ ਗਿਆ, ਜਿੱਥੇ ਉਸ ਨੇ ਇਸ ਨੂੰ ਵਪਾਰੀਆਂ ਦੇ ਸ਼ਹਿਰ ਵਿੱਚ ਲਾਇਆ।’

5“ ‘ਉਸ ਨੇ ਜ਼ਮੀਨ ਦੇ ਬੀਜਾਂ ਵਿੱਚੋਂ ਇੱਕ ਬੀਜ ਲਿਆ ਅਤੇ ਇਸ ਨੂੰ ਉਪਜਾਊ ਮਿੱਟੀ ਵਿੱਚ ਬੀਜ ਦਿੱਤਾ। ਉਸ ਨੇ ਉਹ ਨੂੰ ਬਹੁਤੇ ਪਾਣੀ ਨਾਲ ਇੱਕ ਵੇਲ ਵਾਂਗ ਲਾਇਆ,

6ਉਹ ਵਧਿਆ ਅਤੇ ਉਹ ਅੰਗੂਰ ਦਾ ਛਤਰੀਧਾਰ ਇੱਕ ਛੋਟਾ ਜਿਹਾ ਰੁੱਖ ਬਣ ਗਿਆ, ਉਸ ਦੀਆਂ ਟਹਿਣੀਆਂ ਉਹ ਦੇ ਵੱਲ ਝੁਕੀਆਂ ਹੋਈਆਂ ਸਨ ਅਤੇ ਉਸ ਦੀਆਂ ਜੜ੍ਹਾਂ ਉਹ ਦੇ ਹੇਠਾਂ ਸਨ, ਸੋ ਉਹ ਅੰਗੂਰੀ ਵੇਲ ਬਣੀ। ਉਸ ਦੀਆਂ ਟਹਿਣੀਆਂ ਨਿੱਕਲੀਆਂ ਅਤੇ ਉਸ ਦੀਆਂ ਪੱਤੀਆਂ ਵਧੀਆ।

7“ ‘ਇੱਕ ਹੋਰ ਵੱਡਾ ਉਕਾਬ ਸੀ, ਜਿਸ ਦੇ ਖੰਭ ਵੱਡੇ ਅਤੇ ਵਾਲ਼ ਬਹੁਤ ਸਨ, ਤਾਂ ਵੇਖੋ, ਇਸ ਅੰਗੂਰੀ ਵੇਲ ਨੇ ਆਪਣੀਆਂ ਜੜ੍ਹਾਂ ਉਸ ਵੱਲ ਮੋੜੀਆਂ ਅਤੇ ਆਪਣੀ ਕਿਆਰੀ ਵਿੱਚੋਂ ਜਿੱਥੇ ਉਹ ਲਾਇਆ ਹੋਇਆ ਸੀ, ਆਪਣੀਆਂ ਟਹਿਣੀਆਂ ਉਸ ਵੱਲ ਵਧਾਈਆਂ, ਤਾਂ ਜੋ ਉਕਾਬ ਉਸ ਨੂੰ ਸਿੰਜੇ।

8ਇਸ ਨੂੰ ਭਰਪੂਰ ਪਾਣੀ ਨਾਲ ਚੰਗੀ ਮਿੱਟੀ ਵਿੱਚ ਲਾਇਆ ਗਿਆ ਸੀ ਤਾਂ ਜੋ ਇਹ ਟਹਿਣੀਆਂ ਨਿੱਕਲਣ, ਉਹ ਦੇ ਵਿੱਚ ਫਲ ਲੱਗਣ ਅਤੇ ਇੱਕ ਸ਼ਾਨਦਾਰ ਅੰਗੂਰਾਂ ਵੇਲ ਬਣ ਜਾਵੇ।’

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.