ਹਿਜ਼ਕੀਏਲ 17

“ ‘ਇੱਕ ਹੋਰ ਵੱਡਾ ਉਕਾਬ ਸੀ, ਜਿਸ ਦੇ ਖੰਭ ਵੱਡੇ ਅਤੇ ਵਾਲ਼ ਬਹੁਤ ਸਨ, ਤਾਂ ਵੇਖੋ, ਇਸ ਅੰਗੂਰੀ ਵੇਲ ਨੇ ਆਪਣੀਆਂ ਜੜ੍ਹਾਂ ਉਸ ਵੱਲ ਮੋੜੀਆਂ ਅਤੇ ਆਪਣੀ ਕਿਆਰੀ ਵਿੱਚੋਂ ਜਿੱਥੇ ਉਹ ਲਾਇਆ ਹੋਇਆ ਸੀ, ਆਪਣੀਆਂ ਟਹਿਣੀਆਂ ਉਸ ਵੱਲ ਵਧਾਈਆਂ, ਤਾਂ ਜੋ ਉਕਾਬ ਉਸ ਨੂੰ ਸਿੰਜੇ।

Ezekiel 17:7 (UKJV) There was also another great eagle with great wings and many feathers: and, behold, this vine did bend her roots toward him, and shot forth her branches toward him, that he might water it by the furrows of her plantation.

5“ ‘ਉਸ ਨੇ ਜ਼ਮੀਨ ਦੇ ਬੀਜਾਂ ਵਿੱਚੋਂ ਇੱਕ ਬੀਜ ਲਿਆ ਅਤੇ ਇਸ ਨੂੰ ਉਪਜਾਊ ਮਿੱਟੀ ਵਿੱਚ ਬੀਜ ਦਿੱਤਾ। ਉਸ ਨੇ ਉਹ ਨੂੰ ਬਹੁਤੇ ਪਾਣੀ ਨਾਲ ਇੱਕ ਵੇਲ ਵਾਂਗ ਲਾਇਆ,

6ਉਹ ਵਧਿਆ ਅਤੇ ਉਹ ਅੰਗੂਰ ਦਾ ਛਤਰੀਧਾਰ ਇੱਕ ਛੋਟਾ ਜਿਹਾ ਰੁੱਖ ਬਣ ਗਿਆ, ਉਸ ਦੀਆਂ ਟਹਿਣੀਆਂ ਉਹ ਦੇ ਵੱਲ ਝੁਕੀਆਂ ਹੋਈਆਂ ਸਨ ਅਤੇ ਉਸ ਦੀਆਂ ਜੜ੍ਹਾਂ ਉਹ ਦੇ ਹੇਠਾਂ ਸਨ, ਸੋ ਉਹ ਅੰਗੂਰੀ ਵੇਲ ਬਣੀ। ਉਸ ਦੀਆਂ ਟਹਿਣੀਆਂ ਨਿੱਕਲੀਆਂ ਅਤੇ ਉਸ ਦੀਆਂ ਪੱਤੀਆਂ ਵਧੀਆ।

7“ ‘ਇੱਕ ਹੋਰ ਵੱਡਾ ਉਕਾਬ ਸੀ, ਜਿਸ ਦੇ ਖੰਭ ਵੱਡੇ ਅਤੇ ਵਾਲ਼ ਬਹੁਤ ਸਨ, ਤਾਂ ਵੇਖੋ, ਇਸ ਅੰਗੂਰੀ ਵੇਲ ਨੇ ਆਪਣੀਆਂ ਜੜ੍ਹਾਂ ਉਸ ਵੱਲ ਮੋੜੀਆਂ ਅਤੇ ਆਪਣੀ ਕਿਆਰੀ ਵਿੱਚੋਂ ਜਿੱਥੇ ਉਹ ਲਾਇਆ ਹੋਇਆ ਸੀ, ਆਪਣੀਆਂ ਟਹਿਣੀਆਂ ਉਸ ਵੱਲ ਵਧਾਈਆਂ, ਤਾਂ ਜੋ ਉਕਾਬ ਉਸ ਨੂੰ ਸਿੰਜੇ।

8ਇਸ ਨੂੰ ਭਰਪੂਰ ਪਾਣੀ ਨਾਲ ਚੰਗੀ ਮਿੱਟੀ ਵਿੱਚ ਲਾਇਆ ਗਿਆ ਸੀ ਤਾਂ ਜੋ ਇਹ ਟਹਿਣੀਆਂ ਨਿੱਕਲਣ, ਉਹ ਦੇ ਵਿੱਚ ਫਲ ਲੱਗਣ ਅਤੇ ਇੱਕ ਸ਼ਾਨਦਾਰ ਅੰਗੂਰਾਂ ਵੇਲ ਬਣ ਜਾਵੇ।’

9“ਤੂੰ ਉਹਨਾਂ ਨੂੰ ਇਹ ਆਖ, ‘ਕਿ ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ, ਕੀ ਇਹ ਖੁਸ਼ਹਾਲ ਹੋਵੇਗੀ? ਕੀ ਉਹ ਉਸ ਨੂੰ ਜੜ੍ਹਾਂ ਤੋਂ ਨਾ ਪੁੱਟ ਸੁੱਟੇਗਾ ਅਤੇ ਇਸ ਦਾ ਫਲ ਨਾ ਤੋੜ ਸੁੱਟੇਗਾ ਭਈ ਇਹ ਸੁੱਕ ਜਾਵੇ ਅਤੇ ਇਹ ਦੇ ਸਾਰੇ ਹਰੇ ਪੱਤੇ ਸੁੱਕ ਜਾਣ? ਇਸ ਨੂੰ ਜੜ੍ਹਾਂ ਤੋਂ ਪੁੱਟਣ ਦੇ ਲਈ ਬਹੁਤੇ ਲੋਕਾਂ ਅਤੇ ਬਹੁਤੇ ਜ਼ੋਰ ਦੀ ਲੋੜ ਨਾ ਹੋਵੇਗੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.