7“ ‘ਇੱਕ ਹੋਰ ਵੱਡਾ ਉਕਾਬ ਸੀ, ਜਿਸ ਦੇ ਖੰਭ ਵੱਡੇ ਅਤੇ ਵਾਲ਼ ਬਹੁਤ ਸਨ, ਤਾਂ ਵੇਖੋ, ਇਸ ਅੰਗੂਰੀ ਵੇਲ ਨੇ ਆਪਣੀਆਂ ਜੜ੍ਹਾਂ ਉਸ ਵੱਲ ਮੋੜੀਆਂ ਅਤੇ ਆਪਣੀ ਕਿਆਰੀ ਵਿੱਚੋਂ ਜਿੱਥੇ ਉਹ ਲਾਇਆ ਹੋਇਆ ਸੀ, ਆਪਣੀਆਂ ਟਹਿਣੀਆਂ ਉਸ ਵੱਲ ਵਧਾਈਆਂ, ਤਾਂ ਜੋ ਉਕਾਬ ਉਸ ਨੂੰ ਸਿੰਜੇ।
8ਇਸ ਨੂੰ ਭਰਪੂਰ ਪਾਣੀ ਨਾਲ ਚੰਗੀ ਮਿੱਟੀ ਵਿੱਚ ਲਾਇਆ ਗਿਆ ਸੀ ਤਾਂ ਜੋ ਇਹ ਟਹਿਣੀਆਂ ਨਿੱਕਲਣ, ਉਹ ਦੇ ਵਿੱਚ ਫਲ ਲੱਗਣ ਅਤੇ ਇੱਕ ਸ਼ਾਨਦਾਰ ਅੰਗੂਰਾਂ ਵੇਲ ਬਣ ਜਾਵੇ।’
9“ਤੂੰ ਉਹਨਾਂ ਨੂੰ ਇਹ ਆਖ, ‘ਕਿ ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ, ਕੀ ਇਹ ਖੁਸ਼ਹਾਲ ਹੋਵੇਗੀ? ਕੀ ਉਹ ਉਸ ਨੂੰ ਜੜ੍ਹਾਂ ਤੋਂ ਨਾ ਪੁੱਟ ਸੁੱਟੇਗਾ ਅਤੇ ਇਸ ਦਾ ਫਲ ਨਾ ਤੋੜ ਸੁੱਟੇਗਾ ਭਈ ਇਹ ਸੁੱਕ ਜਾਵੇ ਅਤੇ ਇਹ ਦੇ ਸਾਰੇ ਹਰੇ ਪੱਤੇ ਸੁੱਕ ਜਾਣ? ਇਸ ਨੂੰ ਜੜ੍ਹਾਂ ਤੋਂ ਪੁੱਟਣ ਦੇ ਲਈ ਬਹੁਤੇ ਲੋਕਾਂ ਅਤੇ ਬਹੁਤੇ ਜ਼ੋਰ ਦੀ ਲੋੜ ਨਾ ਹੋਵੇਗੀ।
10ਵੇਖੋ, ਇਹ ਲਾਈ ਤਾਂ ਗਈ ਹੈ ਪਰ ਕੀ ਇਹ ਫਲ ਵੀ ਦੇਵੇਗੀ? ਕੀ ਇਹ ਪੁਰੇ ਦੀ ਹਵਾ ਲੱਗਦਿਆਂ ਹੀ ਇਹ ਪੂਰੀ ਤਰ੍ਹਾਂ ਨਾਲ ਸੁੱਕ ਨਾ ਜਾਵੇਗੀ? ਇਹ ਆਪਣੀਆਂ ਕਿਆਰੀਆਂ ਵਿੱਚ ਹੀ ਸੁੱਕ ਜਾਵੇਗੀ?’ ”
11ਤਦ ਯਾਹਵੇਹ ਦਾ ਬਚਨ ਮੇਰੇ ਕੋਲ ਆਇਆ ਕਿ