20ਜਿਹੜੀ ਜਾਨ ਪਾਪ ਕਰਦੀ ਹੈ, ਉਹੀ ਮਰੇਗੀ। ਪੁੱਤਰ ਪਿਉ ਦੀ ਬਦੀ ਨਾ ਚੁੱਕੇਗਾ, ਨਾ ਪਿਉ ਪੁੱਤਰ ਦੀ ਬਦੀ ਚੁੱਕੇਗਾ। ਧਰਮੀ ਦਾ ਧਰਮ ਉਹ ਦੇ ਲਈ ਹੋਵੇਗਾ ਅਤੇ ਦੁਸ਼ਟ ਦੀ ਦੁਸ਼ਟਤਾ ਉਹ ਦੇ ਉੱਤੇ ਹੋਵੇਗੀ।
21“ਪਰ ਜੇਕਰ ਕੋਈ ਦੁਸ਼ਟ ਵਿਅਕਤੀ ਆਪਣੇ ਕੀਤੇ ਹੋਏ ਸਾਰੇ ਪਾਪਾਂ ਤੋਂ ਮੂੰਹ ਮੋੜ ਲੈਂਦਾ ਹੈ ਅਤੇ ਮੇਰੇ ਸਾਰੇ ਹੁਕਮਾਂ ਦੀ ਪਾਲਨਾ ਕਰਦਾ ਹੈ ਅਤੇ ਉਹੀ ਕਰਦਾ ਹੈ ਜੋ ਸਹੀ ਅਤੇ ਚੰਗਾ ਹੈ, ਤਾਂ ਉਹ ਵਿਅਕਤੀ ਜ਼ਰੂਰ ਜਿਉਂਦਾ ਰਹੇਗਾ; ਉਹ ਨਹੀਂ ਮਰੇਗਾ।
22ਉਹਨਾਂ ਵੱਲੋਂ ਕੀਤੇ ਗਏ ਅਪਰਾਧਾਂ ਵਿੱਚੋਂ ਕਿਸੇ ਨੂੰ ਵੀ ਯਾਦ ਨਹੀਂ ਕੀਤਾ ਜਾਵੇਗਾ। ਉਹਨਾਂ ਨੇ ਕੀਤੇ ਧਰਮੀ ਕੰਮਾਂ ਦੇ ਕਾਰਨ, ਉਹ ਜਿਉਂਦੇ ਰਹਿਣਗੇ।
23ਕੀ ਮੈਂ ਦੁਸ਼ਟਾਂ ਦੀ ਮੌਤ ਦਾ ਅਨੰਦ ਲੈਂਦਾ ਹਾਂ? ਸਰਬਸ਼ਕਤੀਮਾਨ ਯਾਹਵੇਹ ਦਾ ਵਾਕ ਹੈ। ਕੀ ਮੈਨੂੰ ਦੁਸ਼ਟ ਦੀ ਮੌਤ ਵਿੱਚ ਕੋਈ ਖੁਸ਼ੀ ਹੈ, ਕੀ ਇਸ ਵਿੱਚ ਨਹੀਂ ਕਿ ਉਹ ਆਪਣੇ ਬੁਰੇ ਰਾਹ ਤੋਂ ਮੁੜੇ ਅਤੇ ਜੀਉਂਦਾ ਰਹੇ?
24“ਪਰ ਜੇਕਰ ਕੋਈ ਧਰਮੀ ਵਿਅਕਤੀ ਆਪਣੀ ਧਾਰਮਿਕਤਾ ਤੋਂ ਮੁੜੇ ਅਤੇ ਪਾਪ ਕਰੇ ਅਤੇ ਉਹੀ ਘਿਣਾਉਣੇ ਕੰਮ ਕਰੇ ਜੋ ਦੁਸ਼ਟ ਵਿਅਕਤੀ ਕਰਦਾ ਹੈ, ਤਾਂ ਕੀ ਉਹ ਜੀਵੇਗਾ? ਕੋਈ ਵੀ ਧਰਮੀ ਕੰਮ ਜੋ ਉਸ ਵਿਅਕਤੀ ਨੇ ਕੀਤਾ ਹੈ ਯਾਦ ਨਹੀਂ ਕੀਤਾ ਜਾਵੇਗਾ। ਬੇਵਫ਼ਾਈ ਦੇ ਕਾਰਨ ਉਹ ਦੋਸ਼ੀ ਹਨ ਅਤੇ ਉਹਨਾਂ ਦੇ ਪਾਪਾਂ ਦੇ ਕਾਰਨ ਉਹ ਮਰ ਜਾਣਗੇ।