ਹਿਜ਼ਕੀਏਲ 18

ਜੇਕਰ ਕੋਈ ਧਰਮੀ ਮਨੁੱਖ ਆਪਣੀ ਧਾਰਮਿਕਤਾ ਤੋਂ ਮੁੜਦਾ ਹੈ ਅਤੇ ਪਾਪ ਕਰਦਾ ਹੈ, ਤਾਂ ਉਹ ਇਸਦੇ ਲਈ ਮਰ ਜਾਣਗੇ; ਕਿਉਂਕਿ ਉਹਨਾਂ ਨੇ ਪਾਪ ਕੀਤਾ ਅਤੇ ਉਹ ਇਸਦੇ ਕਾਰਨ ਮਰ ਜਾਣਗੇ।

Ezekiel 18:26 (UKJV) When a righteous man turns away from his righteousness, and commits iniquity, and dies in them; for his iniquity that he has done shall he die.

24“ਪਰ ਜੇਕਰ ਕੋਈ ਧਰਮੀ ਵਿਅਕਤੀ ਆਪਣੀ ਧਾਰਮਿਕਤਾ ਤੋਂ ਮੁੜੇ ਅਤੇ ਪਾਪ ਕਰੇ ਅਤੇ ਉਹੀ ਘਿਣਾਉਣੇ ਕੰਮ ਕਰੇ ਜੋ ਦੁਸ਼ਟ ਵਿਅਕਤੀ ਕਰਦਾ ਹੈ, ਤਾਂ ਕੀ ਉਹ ਜੀਵੇਗਾ? ਕੋਈ ਵੀ ਧਰਮੀ ਕੰਮ ਜੋ ਉਸ ਵਿਅਕਤੀ ਨੇ ਕੀਤਾ ਹੈ ਯਾਦ ਨਹੀਂ ਕੀਤਾ ਜਾਵੇਗਾ। ਬੇਵਫ਼ਾਈ ਦੇ ਕਾਰਨ ਉਹ ਦੋਸ਼ੀ ਹਨ ਅਤੇ ਉਹਨਾਂ ਦੇ ਪਾਪਾਂ ਦੇ ਕਾਰਨ ਉਹ ਮਰ ਜਾਣਗੇ।

25“ਫਿਰ ਵੀ ਤੁਸੀਂ ਕਹਿੰਦੇ ਹੋ, ‘ਯਾਹਵੇਹ ਦਾ ਰਾਹ ਧਰਮੀ ਨਹੀਂ ਹੈ।’ ਸੁਣੋ, ਹੇ ਇਸਰਾਏਲੀਓ, ਕੀ ਮੇਰਾ ਰਾਹ ਬੇਇਨਸਾਫ਼ੀ ਹੈ? ਕੀ ਇਹ ਤੁਹਾਡੇ ਰਾਹ ਬੇਇਨਸਾਫ਼ੀ ਦੇ ਨਹੀਂ ਹਨ?

26ਜੇਕਰ ਕੋਈ ਧਰਮੀ ਮਨੁੱਖ ਆਪਣੀ ਧਾਰਮਿਕਤਾ ਤੋਂ ਮੁੜਦਾ ਹੈ ਅਤੇ ਪਾਪ ਕਰਦਾ ਹੈ, ਤਾਂ ਉਹ ਇਸਦੇ ਲਈ ਮਰ ਜਾਣਗੇ; ਕਿਉਂਕਿ ਉਹਨਾਂ ਨੇ ਪਾਪ ਕੀਤਾ ਅਤੇ ਉਹ ਇਸਦੇ ਕਾਰਨ ਮਰ ਜਾਣਗੇ।

27ਪਰ ਜੇ ਕੋਈ ਦੁਸ਼ਟ ਵਿਅਕਤੀ ਉਸ ਦੁਸ਼ਟਤਾ ਤੋਂ ਹਟ ਜਾਂਦਾ ਹੈ ਜੋ ਉਸਨੇ ਕੀਤੀ ਹੈ ਅਤੇ ਉਹੀ ਕਰਦਾ ਹੈ ਜੋ ਸਹੀ ਅਤੇ ਧਰਮ ਹੈ, ਤਾਂ ਉਹ ਆਪਣੀ ਜਾਨ ਬਚਾ ਲਵੇਗਾ।

28ਕਿਉਂਕਿ ਉਹ ਆਪਣੇ ਕੀਤੇ ਹੋਏ ਸਾਰੇ ਅਪਰਾਧਾਂ ਨੂੰ ਸਮਝਦੇ ਹਨ ਅਤੇ ਉਹਨਾਂ ਤੋਂ ਮੂੰਹ ਮੋੜ ਲੈਂਦੇ ਹਨ, ਉਹ ਵਿਅਕਤੀ ਜ਼ਰੂਰ ਜਿਉਂਦਾ ਰਹੇਗਾ; ਉਹ ਨਹੀਂ ਮਰਨਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.