25“ਫਿਰ ਵੀ ਤੁਸੀਂ ਕਹਿੰਦੇ ਹੋ, ‘ਯਾਹਵੇਹ ਦਾ ਰਾਹ ਧਰਮੀ ਨਹੀਂ ਹੈ।’ ਸੁਣੋ, ਹੇ ਇਸਰਾਏਲੀਓ, ਕੀ ਮੇਰਾ ਰਾਹ ਬੇਇਨਸਾਫ਼ੀ ਹੈ? ਕੀ ਇਹ ਤੁਹਾਡੇ ਰਾਹ ਬੇਇਨਸਾਫ਼ੀ ਦੇ ਨਹੀਂ ਹਨ?
26ਜੇਕਰ ਕੋਈ ਧਰਮੀ ਮਨੁੱਖ ਆਪਣੀ ਧਾਰਮਿਕਤਾ ਤੋਂ ਮੁੜਦਾ ਹੈ ਅਤੇ ਪਾਪ ਕਰਦਾ ਹੈ, ਤਾਂ ਉਹ ਇਸਦੇ ਲਈ ਮਰ ਜਾਣਗੇ; ਕਿਉਂਕਿ ਉਹਨਾਂ ਨੇ ਪਾਪ ਕੀਤਾ ਅਤੇ ਉਹ ਇਸਦੇ ਕਾਰਨ ਮਰ ਜਾਣਗੇ।
27ਪਰ ਜੇ ਕੋਈ ਦੁਸ਼ਟ ਵਿਅਕਤੀ ਉਸ ਦੁਸ਼ਟਤਾ ਤੋਂ ਹਟ ਜਾਂਦਾ ਹੈ ਜੋ ਉਸਨੇ ਕੀਤੀ ਹੈ ਅਤੇ ਉਹੀ ਕਰਦਾ ਹੈ ਜੋ ਸਹੀ ਅਤੇ ਧਰਮ ਹੈ, ਤਾਂ ਉਹ ਆਪਣੀ ਜਾਨ ਬਚਾ ਲਵੇਗਾ।
28ਕਿਉਂਕਿ ਉਹ ਆਪਣੇ ਕੀਤੇ ਹੋਏ ਸਾਰੇ ਅਪਰਾਧਾਂ ਨੂੰ ਸਮਝਦੇ ਹਨ ਅਤੇ ਉਹਨਾਂ ਤੋਂ ਮੂੰਹ ਮੋੜ ਲੈਂਦੇ ਹਨ, ਉਹ ਵਿਅਕਤੀ ਜ਼ਰੂਰ ਜਿਉਂਦਾ ਰਹੇਗਾ; ਉਹ ਨਹੀਂ ਮਰਨਗੇ।
29ਫਿਰ ਵੀ ਇਸਰਾਏਲੀ ਆਖਦੇ ਹਨ, ‘ਯਾਹਵੇਹ ਦਾ ਰਾਹ ਧਰਮੀ ਨਹੀਂ ਹੈ।’ ਹੇ ਇਸਰਾਏਲ ਦੇ ਲੋਕੋ, ਕੀ ਮੇਰੇ ਰਾਹ ਬੇਇਨਸਾਫ਼ੀ ਵਾਲੇ ਹਨ? ਕੀ ਇਹ ਤੁਹਾਡੇ ਰਾਹ ਬੇਇਨਸਾਫ਼ੀ ਵਾਲੇ ਨਹੀਂ ਹਨ?