ਹਿਜ਼ਕੀਏਲ 18

ਕਿਉਂਕਿ ਉਹ ਆਪਣੇ ਕੀਤੇ ਹੋਏ ਸਾਰੇ ਅਪਰਾਧਾਂ ਨੂੰ ਸਮਝਦੇ ਹਨ ਅਤੇ ਉਹਨਾਂ ਤੋਂ ਮੂੰਹ ਮੋੜ ਲੈਂਦੇ ਹਨ, ਉਹ ਵਿਅਕਤੀ ਜ਼ਰੂਰ ਜਿਉਂਦਾ ਰਹੇਗਾ; ਉਹ ਨਹੀਂ ਮਰਨਗੇ।

Ezekiel 18:28 (UKJV) Because he considers, and turns away from all his transgressions that he has committed, he shall surely live, he shall not die.

26ਜੇਕਰ ਕੋਈ ਧਰਮੀ ਮਨੁੱਖ ਆਪਣੀ ਧਾਰਮਿਕਤਾ ਤੋਂ ਮੁੜਦਾ ਹੈ ਅਤੇ ਪਾਪ ਕਰਦਾ ਹੈ, ਤਾਂ ਉਹ ਇਸਦੇ ਲਈ ਮਰ ਜਾਣਗੇ; ਕਿਉਂਕਿ ਉਹਨਾਂ ਨੇ ਪਾਪ ਕੀਤਾ ਅਤੇ ਉਹ ਇਸਦੇ ਕਾਰਨ ਮਰ ਜਾਣਗੇ।

27ਪਰ ਜੇ ਕੋਈ ਦੁਸ਼ਟ ਵਿਅਕਤੀ ਉਸ ਦੁਸ਼ਟਤਾ ਤੋਂ ਹਟ ਜਾਂਦਾ ਹੈ ਜੋ ਉਸਨੇ ਕੀਤੀ ਹੈ ਅਤੇ ਉਹੀ ਕਰਦਾ ਹੈ ਜੋ ਸਹੀ ਅਤੇ ਧਰਮ ਹੈ, ਤਾਂ ਉਹ ਆਪਣੀ ਜਾਨ ਬਚਾ ਲਵੇਗਾ।

28ਕਿਉਂਕਿ ਉਹ ਆਪਣੇ ਕੀਤੇ ਹੋਏ ਸਾਰੇ ਅਪਰਾਧਾਂ ਨੂੰ ਸਮਝਦੇ ਹਨ ਅਤੇ ਉਹਨਾਂ ਤੋਂ ਮੂੰਹ ਮੋੜ ਲੈਂਦੇ ਹਨ, ਉਹ ਵਿਅਕਤੀ ਜ਼ਰੂਰ ਜਿਉਂਦਾ ਰਹੇਗਾ; ਉਹ ਨਹੀਂ ਮਰਨਗੇ।

29ਫਿਰ ਵੀ ਇਸਰਾਏਲੀ ਆਖਦੇ ਹਨ, ‘ਯਾਹਵੇਹ ਦਾ ਰਾਹ ਧਰਮੀ ਨਹੀਂ ਹੈ।’ ਹੇ ਇਸਰਾਏਲ ਦੇ ਲੋਕੋ, ਕੀ ਮੇਰੇ ਰਾਹ ਬੇਇਨਸਾਫ਼ੀ ਵਾਲੇ ਹਨ? ਕੀ ਇਹ ਤੁਹਾਡੇ ਰਾਹ ਬੇਇਨਸਾਫ਼ੀ ਵਾਲੇ ਨਹੀਂ ਹਨ?

30“ਇਸ ਲਈ, ਹੇ ਇਸਰਾਏਲੀਓ, ਮੈਂ ਤੁਹਾਡੇ ਵਿੱਚੋਂ ਹਰੇਕ ਦਾ ਨਿਆਂ ਤੁਹਾਡੇ ਆਪਣੇ ਤਰੀਕਿਆਂ ਅਨੁਸਾਰ ਕਰਾਂਗਾ, ਸਰਬਸ਼ਕਤੀਮਾਨ ਯਾਹਵੇਹ ਦਾ ਵਾਕ ਹੈ। ਤੋਬਾ ਕਰੋ! ਆਪਣੇ ਸਾਰੇ ਅਪਰਾਧਾਂ ਤੋਂ ਮੁੜ ਜਾਓ; ਤਾਂ ਜੋ ਤੁਹਾਡੀ ਬਦੀ ਤੁਹਾਡੇ ਲਈ ਠੋਕਰ ਦਾ ਕਾਰਨ ਨਾ ਹੋਵੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.