27ਪਰ ਜੇ ਕੋਈ ਦੁਸ਼ਟ ਵਿਅਕਤੀ ਉਸ ਦੁਸ਼ਟਤਾ ਤੋਂ ਹਟ ਜਾਂਦਾ ਹੈ ਜੋ ਉਸਨੇ ਕੀਤੀ ਹੈ ਅਤੇ ਉਹੀ ਕਰਦਾ ਹੈ ਜੋ ਸਹੀ ਅਤੇ ਧਰਮ ਹੈ, ਤਾਂ ਉਹ ਆਪਣੀ ਜਾਨ ਬਚਾ ਲਵੇਗਾ।
28ਕਿਉਂਕਿ ਉਹ ਆਪਣੇ ਕੀਤੇ ਹੋਏ ਸਾਰੇ ਅਪਰਾਧਾਂ ਨੂੰ ਸਮਝਦੇ ਹਨ ਅਤੇ ਉਹਨਾਂ ਤੋਂ ਮੂੰਹ ਮੋੜ ਲੈਂਦੇ ਹਨ, ਉਹ ਵਿਅਕਤੀ ਜ਼ਰੂਰ ਜਿਉਂਦਾ ਰਹੇਗਾ; ਉਹ ਨਹੀਂ ਮਰਨਗੇ।
29ਫਿਰ ਵੀ ਇਸਰਾਏਲੀ ਆਖਦੇ ਹਨ, ‘ਯਾਹਵੇਹ ਦਾ ਰਾਹ ਧਰਮੀ ਨਹੀਂ ਹੈ।’ ਹੇ ਇਸਰਾਏਲ ਦੇ ਲੋਕੋ, ਕੀ ਮੇਰੇ ਰਾਹ ਬੇਇਨਸਾਫ਼ੀ ਵਾਲੇ ਹਨ? ਕੀ ਇਹ ਤੁਹਾਡੇ ਰਾਹ ਬੇਇਨਸਾਫ਼ੀ ਵਾਲੇ ਨਹੀਂ ਹਨ?
30“ਇਸ ਲਈ, ਹੇ ਇਸਰਾਏਲੀਓ, ਮੈਂ ਤੁਹਾਡੇ ਵਿੱਚੋਂ ਹਰੇਕ ਦਾ ਨਿਆਂ ਤੁਹਾਡੇ ਆਪਣੇ ਤਰੀਕਿਆਂ ਅਨੁਸਾਰ ਕਰਾਂਗਾ, ਸਰਬਸ਼ਕਤੀਮਾਨ ਯਾਹਵੇਹ ਦਾ ਵਾਕ ਹੈ। ਤੋਬਾ ਕਰੋ! ਆਪਣੇ ਸਾਰੇ ਅਪਰਾਧਾਂ ਤੋਂ ਮੁੜ ਜਾਓ; ਤਾਂ ਜੋ ਤੁਹਾਡੀ ਬਦੀ ਤੁਹਾਡੇ ਲਈ ਠੋਕਰ ਦਾ ਕਾਰਨ ਨਾ ਹੋਵੇ।
31ਆਪਣੇ ਉਹਨਾਂ ਸਾਰੇ ਅਪਰਾਧਾਂ ਨੂੰ ਜਿਹਨਾਂ ਵਿੱਚ ਤੁਸੀਂ ਅਪਰਾਧੀ ਬਣੇ ਆਪਣੇ ਤੋਂ ਦੂਰ ਕਰੋ ਅਤੇ ਆਪਣੇ ਲਈ ਨਵਾਂ ਦਿਲ ਤੇ ਨਵੀਂ ਆਤਮਾ ਬਣਾਓ। ਹੇ ਇਸਰਾਏਲ ਦੇ ਘਰਾਣੇ, ਤੁਸੀਂ ਕਿਉਂ ਮਰੋਗੇ?