ਹਿਜ਼ਕੀਏਲ 18

“ਇਸ ਲਈ, ਹੇ ਇਸਰਾਏਲੀਓ, ਮੈਂ ਤੁਹਾਡੇ ਵਿੱਚੋਂ ਹਰੇਕ ਦਾ ਨਿਆਂ ਤੁਹਾਡੇ ਆਪਣੇ ਤਰੀਕਿਆਂ ਅਨੁਸਾਰ ਕਰਾਂਗਾ, ਸਰਬਸ਼ਕਤੀਮਾਨ ਯਾਹਵੇਹ ਦਾ ਵਾਕ ਹੈ। ਤੋਬਾ ਕਰੋ! ਆਪਣੇ ਸਾਰੇ ਅਪਰਾਧਾਂ ਤੋਂ ਮੁੜ ਜਾਓ; ਤਾਂ ਜੋ ਤੁਹਾਡੀ ਬਦੀ ਤੁਹਾਡੇ ਲਈ ਠੋਕਰ ਦਾ ਕਾਰਨ ਨਾ ਹੋਵੇ।

Ezekiel 18:30 (UKJV) Therefore I will judge you, O house of Israel, every one according to his ways, says the Lord GOD. Repent, and turn yourselves from all your transgressions; so iniquity shall not be your ruin.

28ਕਿਉਂਕਿ ਉਹ ਆਪਣੇ ਕੀਤੇ ਹੋਏ ਸਾਰੇ ਅਪਰਾਧਾਂ ਨੂੰ ਸਮਝਦੇ ਹਨ ਅਤੇ ਉਹਨਾਂ ਤੋਂ ਮੂੰਹ ਮੋੜ ਲੈਂਦੇ ਹਨ, ਉਹ ਵਿਅਕਤੀ ਜ਼ਰੂਰ ਜਿਉਂਦਾ ਰਹੇਗਾ; ਉਹ ਨਹੀਂ ਮਰਨਗੇ।

29ਫਿਰ ਵੀ ਇਸਰਾਏਲੀ ਆਖਦੇ ਹਨ, ‘ਯਾਹਵੇਹ ਦਾ ਰਾਹ ਧਰਮੀ ਨਹੀਂ ਹੈ।’ ਹੇ ਇਸਰਾਏਲ ਦੇ ਲੋਕੋ, ਕੀ ਮੇਰੇ ਰਾਹ ਬੇਇਨਸਾਫ਼ੀ ਵਾਲੇ ਹਨ? ਕੀ ਇਹ ਤੁਹਾਡੇ ਰਾਹ ਬੇਇਨਸਾਫ਼ੀ ਵਾਲੇ ਨਹੀਂ ਹਨ?

30“ਇਸ ਲਈ, ਹੇ ਇਸਰਾਏਲੀਓ, ਮੈਂ ਤੁਹਾਡੇ ਵਿੱਚੋਂ ਹਰੇਕ ਦਾ ਨਿਆਂ ਤੁਹਾਡੇ ਆਪਣੇ ਤਰੀਕਿਆਂ ਅਨੁਸਾਰ ਕਰਾਂਗਾ, ਸਰਬਸ਼ਕਤੀਮਾਨ ਯਾਹਵੇਹ ਦਾ ਵਾਕ ਹੈ। ਤੋਬਾ ਕਰੋ! ਆਪਣੇ ਸਾਰੇ ਅਪਰਾਧਾਂ ਤੋਂ ਮੁੜ ਜਾਓ; ਤਾਂ ਜੋ ਤੁਹਾਡੀ ਬਦੀ ਤੁਹਾਡੇ ਲਈ ਠੋਕਰ ਦਾ ਕਾਰਨ ਨਾ ਹੋਵੇ।

31ਆਪਣੇ ਉਹਨਾਂ ਸਾਰੇ ਅਪਰਾਧਾਂ ਨੂੰ ਜਿਹਨਾਂ ਵਿੱਚ ਤੁਸੀਂ ਅਪਰਾਧੀ ਬਣੇ ਆਪਣੇ ਤੋਂ ਦੂਰ ਕਰੋ ਅਤੇ ਆਪਣੇ ਲਈ ਨਵਾਂ ਦਿਲ ਤੇ ਨਵੀਂ ਆਤਮਾ ਬਣਾਓ। ਹੇ ਇਸਰਾਏਲ ਦੇ ਘਰਾਣੇ, ਤੁਸੀਂ ਕਿਉਂ ਮਰੋਗੇ?

32ਕਿਉਂ ਜੋ ਮੈਂ ਕਿਸੇ ਦੀ ਮੌਤ ਤੋਂ ਪ੍ਰਸੰਨ ਨਹੀਂ ਹਾਂ, ਸਰਬਸ਼ਕਤੀਮਾਨ ਯਾਹਵੇਹ ਦਾ ਵਾਕ ਹੈ। ਤੋਬਾ ਕਰੋ ਅਤੇ ਜੀਉਂਦੇ ਰਹੋ!

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.