3“ਜਿਵੇਂ ਕਿ ਮੈਂ ਜਿਉਂਦਾ ਹਾਂ, ਸਰਬਸ਼ਕਤੀਮਾਨ ਯਾਹਵੇਹ ਦਾ ਵਾਕ ਹੈ, ਤੁਸੀਂ ਫਿਰ ਇਸਰਾਏਲ ਵਿੱਚ ਇਹ ਕਹਾਵਤ ਨਹੀਂ ਆਖੋਗੇ।
4ਕਿਉਂਕਿ ਹਰ ਕੋਈ ਮੇਰਾ ਹੈ, ਮਾਤਾ-ਪਿਤਾ ਅਤੇ ਬੱਚਾ ਦੋਵੇਂ ਹੀ ਮੇਰੇ ਹਨ। ਜਿਹੜਾ ਪਾਪ ਕਰਦਾ ਹੈ ਉਹੀ ਮਰੇਗਾ।
5“ਫ਼ਰਜ਼ ਕਰੋ ਕਿ ਇੱਕ ਧਰਮੀ ਆਦਮੀ ਹੈ, ਅਤੇ ਉਸ ਦੇ ਕੰਮ ਨਿਆਂ ਅਤੇ ਧਰਮ ਦੇ ਹਨ।
6ਉਹ ਪਹਾੜੀ ਅਸਥਾਨਾਂ ਉੱਤੇ ਨਹੀਂ ਖਾਂਦਾ ਅਤੇ ਨਾ ਹੀ ਇਸਰਾਏਲ ਦੀਆਂ ਮੂਰਤੀਆਂ ਵੱਲ ਵੇਖਦਾ ਹੈ। ਉਹ ਆਪਣੇ ਗੁਆਂਢੀ ਦੀ ਪਤਨੀ ਨੂੰ ਅਪਵਿੱਤਰ ਨਹੀਂ ਕਰਦਾ, ਅਤੇ ਕਿਸੇ ਔਰਤ ਨਾਲ ਉਸ ਦੇ ਮਾਸਿਕ ਦੇ ਸਮੇਂ ਸਰੀਰਕ ਸੰਬੰਧ ਨਹੀਂ ਰੱਖਦਾ।
7ਉਹ ਕਿਸੇ ਤੇ ਜ਼ੁਲਮ ਨਹੀਂ ਕਰਦਾ, ਪਰ ਜੋ ਕੁਝ ਉਸ ਨੇ ਕਰਜ਼ੇ ਲਈ ਗਿਰਵੀ ਰੱਖਿਆ ਸੀ ਉਹ ਵਾਪਸ ਕਰ ਦਿੰਦਾ ਹੈ। ਉਹ ਲੁੱਟ-ਖਸੁੱਟ ਨਹੀਂ ਕਰਦਾ ਸਗੋਂ ਭੁੱਖਿਆ ਨੂੰ ਭੋਜਨ ਦਿੰਦਾ ਹੈ ਅਤੇ ਨੰਗੇ ਲੋਕਾਂ ਨੂੰ ਕੱਪੜੇ ਦਿੰਦਾ ਹੈ।