ਹਿਜ਼ਕੀਏਲ 2

ਉਸ ਨੇ ਮੈਨੂੰ ਕਿਹਾ, “ਹੇ ਮਨੁੱਖ ਦੇ ਪੁੱਤਰ, ਆਪਣੇ ਪੈਰਾਂ ਉੱਤੇ ਖਲੋ ਅਤੇ ਮੈਂ ਤੇਰੇ ਨਾਲ ਗੱਲ ਕਰਾਂਗਾ।”

Ezekiel 2:1 (UKJV) And he said unto me, Son of man, stand upon your feet, and I will speak unto you.

1ਉਸ ਨੇ ਮੈਨੂੰ ਕਿਹਾ, “ਹੇ ਮਨੁੱਖ ਦੇ ਪੁੱਤਰ, ਆਪਣੇ ਪੈਰਾਂ ਉੱਤੇ ਖਲੋ ਅਤੇ ਮੈਂ ਤੇਰੇ ਨਾਲ ਗੱਲ ਕਰਾਂਗਾ।”

2ਜਦੋਂ ਉਹ ਬੋਲਿਆਂ ਤਾਂ ਆਤਮਾ ਮੇਰੇ ਅੰਦਰ ਆਇਆ ਅਤੇ ਮੈਨੂੰ ਆਪਣੇ ਪੈਰਾਂ ਉੱਤੇ ਖੜ੍ਹਾ ਕੀਤਾ ਤਦ ਮੈਂ ਉਸ ਦੀ ਸੁਣੀ ਜਿਹੜਾ ਮੇਰੇ ਨਾਲ ਗੱਲਾਂ ਕਰਦਾ ਸੀ।

3ਉਸ ਨੇ ਕਿਹਾ, “ਹੇ ਮਨੁੱਖ ਦੇ ਪੁੱਤਰ, ਮੈਂ ਤੈਨੂੰ ਇਸਰਾਏਲੀਆਂ ਕੋਲ, ਇੱਕ ਬਾਗ਼ੀ ਕੌਮ ਕੋਲ ਭੇਜ ਰਿਹਾ ਹਾਂ ਜਿਸ ਨੇ ਮੇਰੇ ਵਿਰੁੱਧ ਬਗਾਵਤ ਕੀਤੀ ਹੈ; ਉਹ ਅਤੇ ਉਹਨਾਂ ਦੇ ਪੁਰਖੇ ਅੱਜ ਤੱਕ ਮੇਰੇ ਵਿਰੁੱਧ ਬਗਾਵਤ ਕਰਦੇ ਰਹੇ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.