8“ ‘ਪਰ ਉਹਨਾਂ ਨੇ ਮੇਰੇ ਵਿਰੁੱਧ ਬਗਾਵਤ ਕੀਤੀ ਅਤੇ ਮੇਰੀ ਨਾ ਸੁਣੀ; ਉਹਨਾਂ ਨੇ ਉਹਨਾਂ ਘਿਣਾਉਂਣੀਆਂ ਮੂਰਤਾਂ ਤੋਂ ਛੁਟਕਾਰਾ ਨਹੀਂ ਪਾਇਆ ਜਿਨ੍ਹਾਂ ਉੱਤੇ ਉਹਨਾਂ ਨੇ ਆਪਣੀਆਂ ਨਜ਼ਰਾਂ ਟਿਕਾਈਆਂ ਸਨ, ਨਾ ਹੀ ਉਹਨਾਂ ਨੇ ਮਿਸਰ ਦੀਆਂ ਮੂਰਤੀਆਂ ਨੂੰ ਤਿਆਗਿਆ। ਇਸ ਲਈ ਮੈਂ ਆਖਿਆ ਕਿ ਮੈਂ ਆਪਣਾ ਕ੍ਰੋਧ ਉਹਨਾਂ ਉੱਤੇ ਡੋਲ੍ਹਾਂਗਾ ਅਤੇ ਮਿਸਰ ਵਿੱਚ ਉਹਨਾਂ ਉੱਤੇ ਆਪਣਾ ਗੁੱਸਾ ਕੱਢਾਂਗਾ।
9ਪਰ ਆਪਣੇ ਨਾਮ ਦੀ ਖ਼ਾਤਰ, ਮੈਂ ਉਹਨਾਂ ਨੂੰ ਮਿਸਰ ਵਿੱਚੋਂ ਬਾਹਰ ਲਿਆਇਆ। ਮੈਂ ਅਜਿਹਾ ਇਸ ਲਈ ਕੀਤਾ ਕਿ ਮੇਰਾ ਨਾਮ ਉਹਨਾਂ ਕੌਮਾਂ ਦੀ ਨਿਗਾਹ ਵਿੱਚ ਅਪਵਿੱਤਰ ਨਾ ਰਹੇ ਜਿਨ੍ਹਾਂ ਦੇ ਵਿੱਚ ਉਹ ਰਹਿੰਦੇ ਸਨ ਅਤੇ ਜਿਨ੍ਹਾਂ ਦੀ ਨਜ਼ਰ ਵਿੱਚ ਮੈਂ ਇਸਰਾਏਲੀਆਂ ਉੱਤੇ ਆਪਣੇ ਆਪ ਨੂੰ ਪ੍ਰਗਟ ਕੀਤਾ ਸੀ।
10ਇਸ ਲਈ ਮੈਂ ਉਹਨਾਂ ਨੂੰ ਮਿਸਰ ਵਿੱਚੋਂ ਕੱਢ ਕੇ ਉਜਾੜ ਵਿੱਚ ਲਿਆਇਆ।
11ਮੈਂ ਉਹਨਾਂ ਨੂੰ ਆਪਣੇ ਹੁਕਮ ਦਿੱਤੇ ਅਤੇ ਉਹਨਾਂ ਨੂੰ ਆਪਣੇ ਬਿਵਸਥਾ ਦੱਸੀਆਂ, ਤਾਂ ਕਿ ਮਨੁੱਖ ਉਹਨਾਂ ਨੂੰ ਮੰਨ ਕੇ ਜੀਉਂਦਾ ਰਹੇਗਾ।
12ਨਾਲੇ ਮੈਂ ਆਪਣੇ ਸਬਤ ਵੀ ਉਹਨਾਂ ਨੂੰ ਦਿੱਤੇ, ਤਾਂ ਜੋ ਉਹ ਮੇਰੇ ਅਤੇ ਉਹਨਾਂ ਦੇ ਵਿਚਾਲੇ ਨਿਸ਼ਾਨ ਹੋਣ, ਤਾਂ ਜੋ ਉਹ ਜਾਣਨ ਕਿ ਮੈਂ ਯਾਹਵੇਹ ਉਹਨਾਂ ਨੂੰ ਪਵਿੱਤਰ ਕਰਨ ਵਾਲਾ ਹਾਂ।