9ਪਰ ਆਪਣੇ ਨਾਮ ਦੀ ਖ਼ਾਤਰ, ਮੈਂ ਉਹਨਾਂ ਨੂੰ ਮਿਸਰ ਵਿੱਚੋਂ ਬਾਹਰ ਲਿਆਇਆ। ਮੈਂ ਅਜਿਹਾ ਇਸ ਲਈ ਕੀਤਾ ਕਿ ਮੇਰਾ ਨਾਮ ਉਹਨਾਂ ਕੌਮਾਂ ਦੀ ਨਿਗਾਹ ਵਿੱਚ ਅਪਵਿੱਤਰ ਨਾ ਰਹੇ ਜਿਨ੍ਹਾਂ ਦੇ ਵਿੱਚ ਉਹ ਰਹਿੰਦੇ ਸਨ ਅਤੇ ਜਿਨ੍ਹਾਂ ਦੀ ਨਜ਼ਰ ਵਿੱਚ ਮੈਂ ਇਸਰਾਏਲੀਆਂ ਉੱਤੇ ਆਪਣੇ ਆਪ ਨੂੰ ਪ੍ਰਗਟ ਕੀਤਾ ਸੀ।
10ਇਸ ਲਈ ਮੈਂ ਉਹਨਾਂ ਨੂੰ ਮਿਸਰ ਵਿੱਚੋਂ ਕੱਢ ਕੇ ਉਜਾੜ ਵਿੱਚ ਲਿਆਇਆ।
11ਮੈਂ ਉਹਨਾਂ ਨੂੰ ਆਪਣੇ ਹੁਕਮ ਦਿੱਤੇ ਅਤੇ ਉਹਨਾਂ ਨੂੰ ਆਪਣੇ ਬਿਵਸਥਾ ਦੱਸੀਆਂ, ਤਾਂ ਕਿ ਮਨੁੱਖ ਉਹਨਾਂ ਨੂੰ ਮੰਨ ਕੇ ਜੀਉਂਦਾ ਰਹੇਗਾ।
12ਨਾਲੇ ਮੈਂ ਆਪਣੇ ਸਬਤ ਵੀ ਉਹਨਾਂ ਨੂੰ ਦਿੱਤੇ, ਤਾਂ ਜੋ ਉਹ ਮੇਰੇ ਅਤੇ ਉਹਨਾਂ ਦੇ ਵਿਚਾਲੇ ਨਿਸ਼ਾਨ ਹੋਣ, ਤਾਂ ਜੋ ਉਹ ਜਾਣਨ ਕਿ ਮੈਂ ਯਾਹਵੇਹ ਉਹਨਾਂ ਨੂੰ ਪਵਿੱਤਰ ਕਰਨ ਵਾਲਾ ਹਾਂ।
13“ ‘ਫਿਰ ਵੀ ਇਸਰਾਏਲ ਦੇ ਲੋਕਾਂ ਨੇ ਉਜਾੜ ਵਿੱਚ ਮੇਰੇ ਵਿਰੁੱਧ ਬਗਾਵਤ ਕੀਤੀ। ਉਹਨਾਂ ਨੇ ਮੇਰੇ ਹੁਕਮਾਂ ਦੀ ਪਾਲਣਾ ਨਹੀਂ ਕੀਤੀ ਪਰ ਮੇਰੇ ਨਿਯਮਾਂ ਨੂੰ ਰੱਦ ਕਰ ਦਿੱਤਾ ਜਿਸ ਦੁਆਰਾ ਉਹਨਾਂ ਦੀ ਪਾਲਣਾ ਕਰਨ ਵਾਲਾ ਵਿਅਕਤੀ ਜਿਉਂਦਾ ਰਹੇਗਾ ਅਤੇ ਉਹਨਾਂ ਨੇ ਮੇਰੇ ਸਬਤਾਂ ਨੂੰ ਪੂਰੀ ਤਰ੍ਹਾਂ ਅਪਵਿੱਤਰ ਕੀਤਾ। ਇਸ ਲਈ ਮੈਂ ਕਿਹਾ ਕਿ ਮੈਂ ਉਹਨਾਂ ਉੱਤੇ ਆਪਣਾ ਕ੍ਰੋਧ ਪਾਵਾਂਗਾ ਅਤੇ ਉਹਨਾਂ ਨੂੰ ਉਜਾੜ ਵਿੱਚ ਤਬਾਹ ਕਰ ਦਿਆਂਗਾ।