ਹਿਜ਼ਕੀਏਲ 20

ਨਾਲੇ ਮੈਂ ਆਪਣੇ ਸਬਤ ਵੀ ਉਹਨਾਂ ਨੂੰ ਦਿੱਤੇ, ਤਾਂ ਜੋ ਉਹ ਮੇਰੇ ਅਤੇ ਉਹਨਾਂ ਦੇ ਵਿਚਾਲੇ ਨਿਸ਼ਾਨ ਹੋਣ, ਤਾਂ ਜੋ ਉਹ ਜਾਣਨ ਕਿ ਮੈਂ ਯਾਹਵੇਹ ਉਹਨਾਂ ਨੂੰ ਪਵਿੱਤਰ ਕਰਨ ਵਾਲਾ ਹਾਂ।

Ezekiel 20:12 (UKJV) Moreover also I gave them my sabbaths, to be a sign between me and them, that they might know that I am the LORD that sanctify them.

10ਇਸ ਲਈ ਮੈਂ ਉਹਨਾਂ ਨੂੰ ਮਿਸਰ ਵਿੱਚੋਂ ਕੱਢ ਕੇ ਉਜਾੜ ਵਿੱਚ ਲਿਆਇਆ।

11ਮੈਂ ਉਹਨਾਂ ਨੂੰ ਆਪਣੇ ਹੁਕਮ ਦਿੱਤੇ ਅਤੇ ਉਹਨਾਂ ਨੂੰ ਆਪਣੇ ਬਿਵਸਥਾ ਦੱਸੀਆਂ, ਤਾਂ ਕਿ ਮਨੁੱਖ ਉਹਨਾਂ ਨੂੰ ਮੰਨ ਕੇ ਜੀਉਂਦਾ ਰਹੇਗਾ।

12ਨਾਲੇ ਮੈਂ ਆਪਣੇ ਸਬਤ ਵੀ ਉਹਨਾਂ ਨੂੰ ਦਿੱਤੇ, ਤਾਂ ਜੋ ਉਹ ਮੇਰੇ ਅਤੇ ਉਹਨਾਂ ਦੇ ਵਿਚਾਲੇ ਨਿਸ਼ਾਨ ਹੋਣ, ਤਾਂ ਜੋ ਉਹ ਜਾਣਨ ਕਿ ਮੈਂ ਯਾਹਵੇਹ ਉਹਨਾਂ ਨੂੰ ਪਵਿੱਤਰ ਕਰਨ ਵਾਲਾ ਹਾਂ।

13“ ‘ਫਿਰ ਵੀ ਇਸਰਾਏਲ ਦੇ ਲੋਕਾਂ ਨੇ ਉਜਾੜ ਵਿੱਚ ਮੇਰੇ ਵਿਰੁੱਧ ਬਗਾਵਤ ਕੀਤੀ। ਉਹਨਾਂ ਨੇ ਮੇਰੇ ਹੁਕਮਾਂ ਦੀ ਪਾਲਣਾ ਨਹੀਂ ਕੀਤੀ ਪਰ ਮੇਰੇ ਨਿਯਮਾਂ ਨੂੰ ਰੱਦ ਕਰ ਦਿੱਤਾ ਜਿਸ ਦੁਆਰਾ ਉਹਨਾਂ ਦੀ ਪਾਲਣਾ ਕਰਨ ਵਾਲਾ ਵਿਅਕਤੀ ਜਿਉਂਦਾ ਰਹੇਗਾ ਅਤੇ ਉਹਨਾਂ ਨੇ ਮੇਰੇ ਸਬਤਾਂ ਨੂੰ ਪੂਰੀ ਤਰ੍ਹਾਂ ਅਪਵਿੱਤਰ ਕੀਤਾ। ਇਸ ਲਈ ਮੈਂ ਕਿਹਾ ਕਿ ਮੈਂ ਉਹਨਾਂ ਉੱਤੇ ਆਪਣਾ ਕ੍ਰੋਧ ਪਾਵਾਂਗਾ ਅਤੇ ਉਹਨਾਂ ਨੂੰ ਉਜਾੜ ਵਿੱਚ ਤਬਾਹ ਕਰ ਦਿਆਂਗਾ।

14ਪਰ ਮੈਂ ਆਪਣੇ ਨਾਮ ਦੇ ਲਈ ਅਜਿਹਾ ਕੀਤਾ, ਤਾਂ ਜੋ ਮੇਰਾ ਨਾਮ ਉਹਨਾਂ ਕੌਮਾਂ ਦੀਆਂ ਨਜ਼ਰਾਂ ਵਿੱਚ ਪਲੀਤ ਨਾ ਹੋਵੇ, ਜਿਹਨਾਂ ਦੇ ਸਾਹਮਣੇ ਮੈਂ ਉਹਨਾਂ ਨੂੰ ਕੱਢ ਕੇ ਲਿਆਇਆ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.