ਹਿਜ਼ਕੀਏਲ 20

“ ‘ਫਿਰ ਵੀ ਇਸਰਾਏਲ ਦੇ ਲੋਕਾਂ ਨੇ ਉਜਾੜ ਵਿੱਚ ਮੇਰੇ ਵਿਰੁੱਧ ਬਗਾਵਤ ਕੀਤੀ। ਉਹਨਾਂ ਨੇ ਮੇਰੇ ਹੁਕਮਾਂ ਦੀ ਪਾਲਣਾ ਨਹੀਂ ਕੀਤੀ ਪਰ ਮੇਰੇ ਨਿਯਮਾਂ ਨੂੰ ਰੱਦ ਕਰ ਦਿੱਤਾ ਜਿਸ ਦੁਆਰਾ ਉਹਨਾਂ ਦੀ ਪਾਲਣਾ ਕਰਨ ਵਾਲਾ ਵਿਅਕਤੀ ਜਿਉਂਦਾ ਰਹੇਗਾ ਅਤੇ ਉਹਨਾਂ ਨੇ ਮੇਰੇ ਸਬਤਾਂ ਨੂੰ ਪੂਰੀ ਤਰ੍ਹਾਂ ਅਪਵਿੱਤਰ ਕੀਤਾ। ਇਸ ਲਈ ਮੈਂ ਕਿਹਾ ਕਿ ਮੈਂ ਉਹਨਾਂ ਉੱਤੇ ਆਪਣਾ ਕ੍ਰੋਧ ਪਾਵਾਂਗਾ ਅਤੇ ਉਹਨਾਂ ਨੂੰ ਉਜਾੜ ਵਿੱਚ ਤਬਾਹ ਕਰ ਦਿਆਂਗਾ।

Ezekiel 20:13 (UKJV) But the house of Israel rebelled against me in the wilderness: they walked not in my statutes, and they despised my judgments, which if a man do, he shall even live in them; and my sabbaths they greatly polluted: then I said, I would pour out my fury upon them in the wilderness, to consume them.

11ਮੈਂ ਉਹਨਾਂ ਨੂੰ ਆਪਣੇ ਹੁਕਮ ਦਿੱਤੇ ਅਤੇ ਉਹਨਾਂ ਨੂੰ ਆਪਣੇ ਬਿਵਸਥਾ ਦੱਸੀਆਂ, ਤਾਂ ਕਿ ਮਨੁੱਖ ਉਹਨਾਂ ਨੂੰ ਮੰਨ ਕੇ ਜੀਉਂਦਾ ਰਹੇਗਾ।

12ਨਾਲੇ ਮੈਂ ਆਪਣੇ ਸਬਤ ਵੀ ਉਹਨਾਂ ਨੂੰ ਦਿੱਤੇ, ਤਾਂ ਜੋ ਉਹ ਮੇਰੇ ਅਤੇ ਉਹਨਾਂ ਦੇ ਵਿਚਾਲੇ ਨਿਸ਼ਾਨ ਹੋਣ, ਤਾਂ ਜੋ ਉਹ ਜਾਣਨ ਕਿ ਮੈਂ ਯਾਹਵੇਹ ਉਹਨਾਂ ਨੂੰ ਪਵਿੱਤਰ ਕਰਨ ਵਾਲਾ ਹਾਂ।

13“ ‘ਫਿਰ ਵੀ ਇਸਰਾਏਲ ਦੇ ਲੋਕਾਂ ਨੇ ਉਜਾੜ ਵਿੱਚ ਮੇਰੇ ਵਿਰੁੱਧ ਬਗਾਵਤ ਕੀਤੀ। ਉਹਨਾਂ ਨੇ ਮੇਰੇ ਹੁਕਮਾਂ ਦੀ ਪਾਲਣਾ ਨਹੀਂ ਕੀਤੀ ਪਰ ਮੇਰੇ ਨਿਯਮਾਂ ਨੂੰ ਰੱਦ ਕਰ ਦਿੱਤਾ ਜਿਸ ਦੁਆਰਾ ਉਹਨਾਂ ਦੀ ਪਾਲਣਾ ਕਰਨ ਵਾਲਾ ਵਿਅਕਤੀ ਜਿਉਂਦਾ ਰਹੇਗਾ ਅਤੇ ਉਹਨਾਂ ਨੇ ਮੇਰੇ ਸਬਤਾਂ ਨੂੰ ਪੂਰੀ ਤਰ੍ਹਾਂ ਅਪਵਿੱਤਰ ਕੀਤਾ। ਇਸ ਲਈ ਮੈਂ ਕਿਹਾ ਕਿ ਮੈਂ ਉਹਨਾਂ ਉੱਤੇ ਆਪਣਾ ਕ੍ਰੋਧ ਪਾਵਾਂਗਾ ਅਤੇ ਉਹਨਾਂ ਨੂੰ ਉਜਾੜ ਵਿੱਚ ਤਬਾਹ ਕਰ ਦਿਆਂਗਾ।

14ਪਰ ਮੈਂ ਆਪਣੇ ਨਾਮ ਦੇ ਲਈ ਅਜਿਹਾ ਕੀਤਾ, ਤਾਂ ਜੋ ਮੇਰਾ ਨਾਮ ਉਹਨਾਂ ਕੌਮਾਂ ਦੀਆਂ ਨਜ਼ਰਾਂ ਵਿੱਚ ਪਲੀਤ ਨਾ ਹੋਵੇ, ਜਿਹਨਾਂ ਦੇ ਸਾਹਮਣੇ ਮੈਂ ਉਹਨਾਂ ਨੂੰ ਕੱਢ ਕੇ ਲਿਆਇਆ ਸੀ।

15ਨਾਲੇ ਮੈਂ ਉਜਾੜ ਵਿੱਚ ਉਹਨਾਂ ਨਾਲ ਸਹੁੰ ਚੁੱਕੀ ਕਿ ਮੈਂ ਉਹਨਾਂ ਨੂੰ ਉਸ ਦੇਸ਼ ਵਿੱਚ ਨਹੀਂ ਲਿਆਵਾਂਗਾ ਜੋ ਮੈਂ ਉਹਨਾਂ ਨੂੰ ਦਿੱਤਾ, ਜਿਸ ਵਿੱਚ ਦੁੱਧ ਅਤੇ ਸ਼ਹਿਦ ਵਗਦਾ ਸੀ ਅਤੇ ਜਿਹੜਾ ਸਾਰੇ ਦੇਸ਼ਾਂ ਦੀ ਸ਼ਾਨ ਹੈ

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.