ਹਿਜ਼ਕੀਏਲ 20

ਨਾਲੇ ਮੈਂ ਉਜਾੜ ਵਿੱਚ ਉਹਨਾਂ ਨਾਲ ਸਹੁੰ ਚੁੱਕੀ ਕਿ ਮੈਂ ਉਹਨਾਂ ਨੂੰ ਉਸ ਦੇਸ਼ ਵਿੱਚ ਨਹੀਂ ਲਿਆਵਾਂਗਾ ਜੋ ਮੈਂ ਉਹਨਾਂ ਨੂੰ ਦਿੱਤਾ, ਜਿਸ ਵਿੱਚ ਦੁੱਧ ਅਤੇ ਸ਼ਹਿਦ ਵਗਦਾ ਸੀ ਅਤੇ ਜਿਹੜਾ ਸਾਰੇ ਦੇਸ਼ਾਂ ਦੀ ਸ਼ਾਨ ਹੈ

Ezekiel 20:15 (UKJV) Yet also I lifted up my hand unto them in the wilderness, that I would not bring them into the land which I had given them, flowing with milk and honey, which is the glory of all lands;

13“ ‘ਫਿਰ ਵੀ ਇਸਰਾਏਲ ਦੇ ਲੋਕਾਂ ਨੇ ਉਜਾੜ ਵਿੱਚ ਮੇਰੇ ਵਿਰੁੱਧ ਬਗਾਵਤ ਕੀਤੀ। ਉਹਨਾਂ ਨੇ ਮੇਰੇ ਹੁਕਮਾਂ ਦੀ ਪਾਲਣਾ ਨਹੀਂ ਕੀਤੀ ਪਰ ਮੇਰੇ ਨਿਯਮਾਂ ਨੂੰ ਰੱਦ ਕਰ ਦਿੱਤਾ ਜਿਸ ਦੁਆਰਾ ਉਹਨਾਂ ਦੀ ਪਾਲਣਾ ਕਰਨ ਵਾਲਾ ਵਿਅਕਤੀ ਜਿਉਂਦਾ ਰਹੇਗਾ ਅਤੇ ਉਹਨਾਂ ਨੇ ਮੇਰੇ ਸਬਤਾਂ ਨੂੰ ਪੂਰੀ ਤਰ੍ਹਾਂ ਅਪਵਿੱਤਰ ਕੀਤਾ। ਇਸ ਲਈ ਮੈਂ ਕਿਹਾ ਕਿ ਮੈਂ ਉਹਨਾਂ ਉੱਤੇ ਆਪਣਾ ਕ੍ਰੋਧ ਪਾਵਾਂਗਾ ਅਤੇ ਉਹਨਾਂ ਨੂੰ ਉਜਾੜ ਵਿੱਚ ਤਬਾਹ ਕਰ ਦਿਆਂਗਾ।

14ਪਰ ਮੈਂ ਆਪਣੇ ਨਾਮ ਦੇ ਲਈ ਅਜਿਹਾ ਕੀਤਾ, ਤਾਂ ਜੋ ਮੇਰਾ ਨਾਮ ਉਹਨਾਂ ਕੌਮਾਂ ਦੀਆਂ ਨਜ਼ਰਾਂ ਵਿੱਚ ਪਲੀਤ ਨਾ ਹੋਵੇ, ਜਿਹਨਾਂ ਦੇ ਸਾਹਮਣੇ ਮੈਂ ਉਹਨਾਂ ਨੂੰ ਕੱਢ ਕੇ ਲਿਆਇਆ ਸੀ।

15ਨਾਲੇ ਮੈਂ ਉਜਾੜ ਵਿੱਚ ਉਹਨਾਂ ਨਾਲ ਸਹੁੰ ਚੁੱਕੀ ਕਿ ਮੈਂ ਉਹਨਾਂ ਨੂੰ ਉਸ ਦੇਸ਼ ਵਿੱਚ ਨਹੀਂ ਲਿਆਵਾਂਗਾ ਜੋ ਮੈਂ ਉਹਨਾਂ ਨੂੰ ਦਿੱਤਾ, ਜਿਸ ਵਿੱਚ ਦੁੱਧ ਅਤੇ ਸ਼ਹਿਦ ਵਗਦਾ ਸੀ ਅਤੇ ਜਿਹੜਾ ਸਾਰੇ ਦੇਸ਼ਾਂ ਦੀ ਸ਼ਾਨ ਹੈ

16ਕਿਉਂਕਿ ਉਹਨਾਂ ਨੇ ਮੇਰੇ ਕਾਨੂੰਨਾਂ ਨੂੰ ਰੱਦ ਕੀਤਾ ਅਤੇ ਮੇਰੀਆਂ ਬਿਧੀਆਂ ਦੀ ਪਾਲਣਾ ਨਾ ਕੀਤੀ ਅਤੇ ਮੇਰੇ ਸਬਤਾਂ ਨੂੰ ਪਲੀਤ ਕੀਤਾ। ਕਿਉਂਕਿ ਉਹਨਾਂ ਦੇ ਮਨ ਉਹਨਾਂ ਦੀਆਂ ਮੂਰਤੀਆਂ ਪ੍ਰਤੀ ਸਮਰਪਿਤ ਸਨ।

17ਫਿਰ ਵੀ ਮੈਂ ਉਹਨਾਂ ਉੱਤੇ ਤਰਸ ਨਾਲ ਵੇਖਿਆ ਅਤੇ ਉਹਨਾਂ ਨੂੰ ਨਾਸ ਨਾ ਕੀਤਾ ਅਤੇ ਨਾ ਹੀ ਉਹਨਾਂ ਨੂੰ ਉਜਾੜ ਵਿੱਚ ਖਤਮ ਕੀਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.