ਹਿਜ਼ਕੀਏਲ 20

ਕਿਉਂਕਿ ਉਹਨਾਂ ਨੇ ਮੇਰੇ ਕਾਨੂੰਨਾਂ ਨੂੰ ਰੱਦ ਕੀਤਾ ਅਤੇ ਮੇਰੀਆਂ ਬਿਧੀਆਂ ਦੀ ਪਾਲਣਾ ਨਾ ਕੀਤੀ ਅਤੇ ਮੇਰੇ ਸਬਤਾਂ ਨੂੰ ਪਲੀਤ ਕੀਤਾ। ਕਿਉਂਕਿ ਉਹਨਾਂ ਦੇ ਮਨ ਉਹਨਾਂ ਦੀਆਂ ਮੂਰਤੀਆਂ ਪ੍ਰਤੀ ਸਮਰਪਿਤ ਸਨ।

Ezekiel 20:16 (UKJV) Because they despised my judgments, and walked not in my statutes, but polluted my sabbaths: for their heart went after their idols.

14ਪਰ ਮੈਂ ਆਪਣੇ ਨਾਮ ਦੇ ਲਈ ਅਜਿਹਾ ਕੀਤਾ, ਤਾਂ ਜੋ ਮੇਰਾ ਨਾਮ ਉਹਨਾਂ ਕੌਮਾਂ ਦੀਆਂ ਨਜ਼ਰਾਂ ਵਿੱਚ ਪਲੀਤ ਨਾ ਹੋਵੇ, ਜਿਹਨਾਂ ਦੇ ਸਾਹਮਣੇ ਮੈਂ ਉਹਨਾਂ ਨੂੰ ਕੱਢ ਕੇ ਲਿਆਇਆ ਸੀ।

15ਨਾਲੇ ਮੈਂ ਉਜਾੜ ਵਿੱਚ ਉਹਨਾਂ ਨਾਲ ਸਹੁੰ ਚੁੱਕੀ ਕਿ ਮੈਂ ਉਹਨਾਂ ਨੂੰ ਉਸ ਦੇਸ਼ ਵਿੱਚ ਨਹੀਂ ਲਿਆਵਾਂਗਾ ਜੋ ਮੈਂ ਉਹਨਾਂ ਨੂੰ ਦਿੱਤਾ, ਜਿਸ ਵਿੱਚ ਦੁੱਧ ਅਤੇ ਸ਼ਹਿਦ ਵਗਦਾ ਸੀ ਅਤੇ ਜਿਹੜਾ ਸਾਰੇ ਦੇਸ਼ਾਂ ਦੀ ਸ਼ਾਨ ਹੈ

16ਕਿਉਂਕਿ ਉਹਨਾਂ ਨੇ ਮੇਰੇ ਕਾਨੂੰਨਾਂ ਨੂੰ ਰੱਦ ਕੀਤਾ ਅਤੇ ਮੇਰੀਆਂ ਬਿਧੀਆਂ ਦੀ ਪਾਲਣਾ ਨਾ ਕੀਤੀ ਅਤੇ ਮੇਰੇ ਸਬਤਾਂ ਨੂੰ ਪਲੀਤ ਕੀਤਾ। ਕਿਉਂਕਿ ਉਹਨਾਂ ਦੇ ਮਨ ਉਹਨਾਂ ਦੀਆਂ ਮੂਰਤੀਆਂ ਪ੍ਰਤੀ ਸਮਰਪਿਤ ਸਨ।

17ਫਿਰ ਵੀ ਮੈਂ ਉਹਨਾਂ ਉੱਤੇ ਤਰਸ ਨਾਲ ਵੇਖਿਆ ਅਤੇ ਉਹਨਾਂ ਨੂੰ ਨਾਸ ਨਾ ਕੀਤਾ ਅਤੇ ਨਾ ਹੀ ਉਹਨਾਂ ਨੂੰ ਉਜਾੜ ਵਿੱਚ ਖਤਮ ਕੀਤਾ।

18ਮੈਂ ਉਜਾੜ ਵਿੱਚ ਉਹਨਾਂ ਦੇ ਬੱਚਿਆਂ ਨੂੰ ਕਿਹਾ, “ਆਪਣੇ ਮਾਤਾ-ਪਿਤਾ ਦੀਆਂ ਬਿਧੀਆਂ ਅਨੁਸਾਰ ਨਾ ਚੱਲੋ ਨਾਂ ਉਹਨਾਂ ਦੇ ਕਾਨੂੰਨਾਂ ਦੀ ਪਾਲਣਾ ਕਰੋ ਨਾ ਉਹਨਾਂ ਦੀਆਂ ਮੂਰਤੀਆਂ ਨਾਲ ਆਪਣੇ ਆਪ ਨੂੰ ਭ੍ਰਿਸ਼ਟ ਕਰੋ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.