17ਫਿਰ ਵੀ ਮੈਂ ਉਹਨਾਂ ਉੱਤੇ ਤਰਸ ਨਾਲ ਵੇਖਿਆ ਅਤੇ ਉਹਨਾਂ ਨੂੰ ਨਾਸ ਨਾ ਕੀਤਾ ਅਤੇ ਨਾ ਹੀ ਉਹਨਾਂ ਨੂੰ ਉਜਾੜ ਵਿੱਚ ਖਤਮ ਕੀਤਾ।
18ਮੈਂ ਉਜਾੜ ਵਿੱਚ ਉਹਨਾਂ ਦੇ ਬੱਚਿਆਂ ਨੂੰ ਕਿਹਾ, “ਆਪਣੇ ਮਾਤਾ-ਪਿਤਾ ਦੀਆਂ ਬਿਧੀਆਂ ਅਨੁਸਾਰ ਨਾ ਚੱਲੋ ਨਾਂ ਉਹਨਾਂ ਦੇ ਕਾਨੂੰਨਾਂ ਦੀ ਪਾਲਣਾ ਕਰੋ ਨਾ ਉਹਨਾਂ ਦੀਆਂ ਮੂਰਤੀਆਂ ਨਾਲ ਆਪਣੇ ਆਪ ਨੂੰ ਭ੍ਰਿਸ਼ਟ ਕਰੋ।
19ਮੈਂ ਤੁਹਾਡਾ ਪਰਮੇਸ਼ਵਰ ਹਾਂ; ਮੇਰੇ ਹੁਕਮਾਂ ਦੀ ਪਾਲਣਾ ਕਰੋ ਅਤੇ ਮੇਰੀਆਂ ਬਿਧੀਆਂ ਦੇ ਅਨੁਸਾਰ ਚੱਲੋ।
20ਮੇਰੇ ਸਬਤਾਂ ਨੂੰ ਪਵਿੱਤਰ ਰੱਖੋ ਤਾਂ ਜੋ ਉਹ ਸਾਡੇ ਵਿਚਕਾਰ ਇੱਕ ਨਿਸ਼ਾਨ ਹੋਣ। ਫਿਰ ਤੁਸੀਂ ਜਾਣ ਜਾਵੋਂਗੇ ਕਿ ਮੈਂ ਹੀ ਤੁਹਾਡਾ ਪਰਮੇਸ਼ਵਰ ਹਾਂ।”
21“ ‘ਪਰ ਬੱਚਿਆਂ ਨੇ ਮੇਰੇ ਵਿਰੁੱਧ ਬਗਾਵਤ ਕੀਤੀ: ਨਾ ਮੇਰੇ ਹੁਕਮਾਂ ਦੀ ਪਾਲਣਾ ਕਰ ਕੇ ਅਮਲ ਕੀਤਾ, ਜਿਹਨਾਂ ਤੇ ਜੇਕਰ ਕੋਈ ਮਨੁੱਖ ਅਮਲ ਕਰੇ ਤਾਂ ਉਹਨਾਂ ਵਿੱਚ ਜੀਉਂਦਾ ਰਹੇਗਾ। ਉਹਨਾਂ ਨੇ ਮੇਰੇ ਸਬਤਾਂ ਨੂੰ ਪਲੀਤ ਕੀਤਾ, ਤਾਂ ਮੈਂ ਆਖਿਆ, ਮੈਂ ਆਪਣਾ ਕਹਿਰ ਉਹਨਾਂ ਉੱਤੇ ਵਹਾਵਾਂਗਾ ਜੋ ਉਜਾੜ ਵਿੱਚ ਉਹਨਾਂ ਉੱਤੇ ਆਪਣਾ ਗੁੱਸਾ ਪੂਰਾ ਕਰਾਂ।