ਹਿਜ਼ਕੀਏਲ 20

ਕਿਉਂ ਜੋ ਉਹਨਾਂ ਨੇ ਮੇਰੀਆਂ ਬਿਧੀਆਂ ਨੂੰ ਨਹੀਂ ਮੰਨਿਆ ਪਰ ਮੇਰੇ ਹੁਕਮਾਂ ਨੂੰ ਰੱਦ ਕੀਤਾ ਅਤੇ ਮੇਰੇ ਸਬਤਾਂ ਨੂੰ ਪਲੀਤ ਕੀਤਾ, ਅਤੇ ਉਹਨਾਂ ਦੀਆਂ ਅੱਖਾਂ ਆਪਣੇ ਮਾਪਿਆਂ ਦੀਆਂ ਮੂਰਤੀਆਂ ਦੇ ਪਿੱਛੇ ਲੱਗੀਆਂ ਹੋਈਆਂ ਸਨ।

Ezekiel 20:24 (UKJV) Because they had not executed my judgments, but had despised my statutes, and had polluted my sabbaths, and their eyes were after their fathers' idols.

22ਪਰ ਮੈਂ ਆਪਣਾ ਹੱਥ ਰੋਕ ਲਿਆ, ਅਤੇ ਆਪਣੇ ਨਾਮ ਦੀ ਖ਼ਾਤਰ ਮੈਂ ਅਜਿਹਾ ਕੀਤਾ ਜੋ ਉਹ ਕੌਮਾਂ ਦੀ ਨਿਗਾਹ ਵਿੱਚ ਅਪਵਿੱਤਰ ਹੋਣ ਤੋਂ ਰੋਕਦਾ ਸੀ ਜਿਨ੍ਹਾਂ ਦੀ ਨਜ਼ਰ ਵਿੱਚ ਮੈਂ ਉਹਨਾਂ ਨੂੰ ਬਾਹਰ ਲਿਆਇਆ ਸੀ। ਇਸ ਲਈ ਮੈਂ ਆਖਿਆ ਕਿ ਮੈਂ ਆਪਣਾ ਕ੍ਰੋਧ ਉਹਨਾਂ ਉੱਤੇ ਡੋਲ੍ਹਾਂਗਾ ਅਤੇ ਆਪਣਾ ਕ੍ਰੋਧ ਉਹਨਾਂ ਦੇ ਵਿਰੁੱਧ ਉਜਾੜ ਵਿੱਚ ਕੱਢਾਂਗਾ।

23ਨਾਲੇ ਮੈਂ ਉਜਾੜ ਵਿੱਚ ਉਹਨਾਂ ਨੂੰ ਹੱਥ ਚੁੱਕ ਕੇ ਸਹੁੰ ਖਾਧੀ ਕਿ ਮੈਂ ਉਹਨਾਂ ਨੂੰ ਕੌਮਾਂ ਵਿੱਚ ਖਿੰਡਾ ਦਿਆਂਗਾ ਅਤੇ ਦੇਸ਼ਾਂ ਵਿੱਚ ਖਿੰਡਾ ਦਿਆਂਗਾ,

24ਕਿਉਂ ਜੋ ਉਹਨਾਂ ਨੇ ਮੇਰੀਆਂ ਬਿਧੀਆਂ ਨੂੰ ਨਹੀਂ ਮੰਨਿਆ ਪਰ ਮੇਰੇ ਹੁਕਮਾਂ ਨੂੰ ਰੱਦ ਕੀਤਾ ਅਤੇ ਮੇਰੇ ਸਬਤਾਂ ਨੂੰ ਪਲੀਤ ਕੀਤਾ, ਅਤੇ ਉਹਨਾਂ ਦੀਆਂ ਅੱਖਾਂ ਆਪਣੇ ਮਾਪਿਆਂ ਦੀਆਂ ਮੂਰਤੀਆਂ ਦੇ ਪਿੱਛੇ ਲੱਗੀਆਂ ਹੋਈਆਂ ਸਨ।

25ਇਸ ਲਈ ਮੈਂ ਉਹਨਾਂ ਨੂੰ ਹੋਰ ਬਿਧੀਆਂ ਦਿੱਤੀਆਂ ਜਿਹੜੀਆਂ ਚੰਗੀਆਂ ਨਹੀਂ ਸਨ ਅਤੇ ਉਹ ਨਿਯਮ ਜਿਨ੍ਹਾਂ ਦੇ ਦੁਆਰਾ ਉਹ ਜਿਉਂਦੇ ਨਹੀਂ ਰਹਿ ਸਕਦੇ ਸਨ।

26ਮੈਂ ਉਹਨਾਂ ਨੂੰ ਉਹਨਾਂ ਦੇ ਹੀ ਤੋਹਫ਼ਿਆਂ ਵਿੱਚ ਅਰਥਾਤ ਉਹਨਾਂ ਦੇ ਸਾਰੇ ਕੁੱਖ ਦੇ ਖੋਲ੍ਹਣ ਵਾਲਿਆਂ ਨੂੰ ਅੱਗ ਵਿੱਚੋਂ ਦੀ ਲੰਘਾਉਣ ਦੇ ਕਾਰਨ ਭਰਿਸ਼ਟ ਕੀਤਾ, ਤਾਂ ਜੋ ਮੈਂ ਉਹਨਾਂ ਨੂੰ ਡਰਾਵਾਂ ਭਈ ਉਹ ਜਾਣਨ ਕਿ ਯਾਹਵੇਹ ਮੈਂ ਹਾਂ।’

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.