ਹਿਜ਼ਕੀਏਲ 20

ਮੈਂ ਉਹਨਾਂ ਨੂੰ ਉਹਨਾਂ ਦੇ ਹੀ ਤੋਹਫ਼ਿਆਂ ਵਿੱਚ ਅਰਥਾਤ ਉਹਨਾਂ ਦੇ ਸਾਰੇ ਕੁੱਖ ਦੇ ਖੋਲ੍ਹਣ ਵਾਲਿਆਂ ਨੂੰ ਅੱਗ ਵਿੱਚੋਂ ਦੀ ਲੰਘਾਉਣ ਦੇ ਕਾਰਨ ਭਰਿਸ਼ਟ ਕੀਤਾ, ਤਾਂ ਜੋ ਮੈਂ ਉਹਨਾਂ ਨੂੰ ਡਰਾਵਾਂ ਭਈ ਉਹ ਜਾਣਨ ਕਿ ਯਾਹਵੇਹ ਮੈਂ ਹਾਂ।’

Ezekiel 20:26 (UKJV) And I polluted them in their own gifts, in that they caused to pass through the fire all that opens the womb, that I might make them desolate, to the end that they might know that I am the LORD.

24ਕਿਉਂ ਜੋ ਉਹਨਾਂ ਨੇ ਮੇਰੀਆਂ ਬਿਧੀਆਂ ਨੂੰ ਨਹੀਂ ਮੰਨਿਆ ਪਰ ਮੇਰੇ ਹੁਕਮਾਂ ਨੂੰ ਰੱਦ ਕੀਤਾ ਅਤੇ ਮੇਰੇ ਸਬਤਾਂ ਨੂੰ ਪਲੀਤ ਕੀਤਾ, ਅਤੇ ਉਹਨਾਂ ਦੀਆਂ ਅੱਖਾਂ ਆਪਣੇ ਮਾਪਿਆਂ ਦੀਆਂ ਮੂਰਤੀਆਂ ਦੇ ਪਿੱਛੇ ਲੱਗੀਆਂ ਹੋਈਆਂ ਸਨ।

25ਇਸ ਲਈ ਮੈਂ ਉਹਨਾਂ ਨੂੰ ਹੋਰ ਬਿਧੀਆਂ ਦਿੱਤੀਆਂ ਜਿਹੜੀਆਂ ਚੰਗੀਆਂ ਨਹੀਂ ਸਨ ਅਤੇ ਉਹ ਨਿਯਮ ਜਿਨ੍ਹਾਂ ਦੇ ਦੁਆਰਾ ਉਹ ਜਿਉਂਦੇ ਨਹੀਂ ਰਹਿ ਸਕਦੇ ਸਨ।

26ਮੈਂ ਉਹਨਾਂ ਨੂੰ ਉਹਨਾਂ ਦੇ ਹੀ ਤੋਹਫ਼ਿਆਂ ਵਿੱਚ ਅਰਥਾਤ ਉਹਨਾਂ ਦੇ ਸਾਰੇ ਕੁੱਖ ਦੇ ਖੋਲ੍ਹਣ ਵਾਲਿਆਂ ਨੂੰ ਅੱਗ ਵਿੱਚੋਂ ਦੀ ਲੰਘਾਉਣ ਦੇ ਕਾਰਨ ਭਰਿਸ਼ਟ ਕੀਤਾ, ਤਾਂ ਜੋ ਮੈਂ ਉਹਨਾਂ ਨੂੰ ਡਰਾਵਾਂ ਭਈ ਉਹ ਜਾਣਨ ਕਿ ਯਾਹਵੇਹ ਮੈਂ ਹਾਂ।’

27“ਇਸ ਲਈ, ਹੇ ਮਨੁੱਖ ਦੇ ਪੁੱਤਰ, ਇਸਰਾਏਲ ਦੇ ਲੋਕਾਂ ਨਾਲ ਗੱਲ ਕਰ ਅਤੇ ਉਹਨਾਂ ਨੂੰ ਆਖ, ‘ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: ਇਸ ਵਿੱਚ ਵੀ ਤੁਹਾਡੇ ਪੁਰਖਿਆਂ ਨੇ ਮੇਰੇ ਨਾਲ ਬੇਵਫ਼ਾਈ ਕਰਕੇ ਮੇਰੀ ਨਿੰਦਿਆ ਕੀਤੀ:

28ਜਦੋਂ ਮੈਂ ਉਹਨਾਂ ਨੂੰ ਉਸ ਦੇਸ਼ ਵਿੱਚ ਲਿਆਇਆ ਜਿਸ ਦੀ ਮੈਂ ਉਹਨਾਂ ਨੂੰ ਦੇਣ ਦੀ ਸਹੁੰ ਖਾਧੀ ਸੀ ਤਾਂ ਉਹਨਾਂ ਨੇ ਜਿਸ ਉੱਚੇ ਪਰਬਤ ਅਤੇ ਜਿਸ ਸੰਘਣੇ ਰੁੱਖ ਨੂੰ ਵੇਖਿਆ, ਉੱਥੇ ਹੀ ਆਪਣੀਆਂ ਬਲੀਆਂ ਚੜ੍ਹਾਈਆਂ ਅਤੇ ਉੱਥੇ ਹੀ ਕ੍ਰੋਧ ਦਿਵਾਉਣ ਵਾਲੇ ਚੜ੍ਹਾਵੇ ਚੜ੍ਹਾਏ। ਉੱਥੇ ਹੀ ਆਪਣੀ ਸੁਗੰਧੀ ਧੂਪ ਧੁਖਾਈ ਅਤੇ ਉੱਥੇ ਆਪਣੀਆਂ ਪੀਣ ਦੀਆਂ ਭੇਟਾਂ ਡੋਲ੍ਹੀਆਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.