ਹਿਜ਼ਕੀਏਲ 20

“ਇਸ ਲਈ, ਹੇ ਮਨੁੱਖ ਦੇ ਪੁੱਤਰ, ਇਸਰਾਏਲ ਦੇ ਲੋਕਾਂ ਨਾਲ ਗੱਲ ਕਰ ਅਤੇ ਉਹਨਾਂ ਨੂੰ ਆਖ, ‘ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: ਇਸ ਵਿੱਚ ਵੀ ਤੁਹਾਡੇ ਪੁਰਖਿਆਂ ਨੇ ਮੇਰੇ ਨਾਲ ਬੇਵਫ਼ਾਈ ਕਰਕੇ ਮੇਰੀ ਨਿੰਦਿਆ ਕੀਤੀ:

Ezekiel 20:27 (UKJV) Therefore, son of man, speak unto the house of Israel, and say unto them, Thus says the Lord GOD; Yet in this your fathers have blasphemed me, in that they have committed a trespass against me.

25ਇਸ ਲਈ ਮੈਂ ਉਹਨਾਂ ਨੂੰ ਹੋਰ ਬਿਧੀਆਂ ਦਿੱਤੀਆਂ ਜਿਹੜੀਆਂ ਚੰਗੀਆਂ ਨਹੀਂ ਸਨ ਅਤੇ ਉਹ ਨਿਯਮ ਜਿਨ੍ਹਾਂ ਦੇ ਦੁਆਰਾ ਉਹ ਜਿਉਂਦੇ ਨਹੀਂ ਰਹਿ ਸਕਦੇ ਸਨ।

26ਮੈਂ ਉਹਨਾਂ ਨੂੰ ਉਹਨਾਂ ਦੇ ਹੀ ਤੋਹਫ਼ਿਆਂ ਵਿੱਚ ਅਰਥਾਤ ਉਹਨਾਂ ਦੇ ਸਾਰੇ ਕੁੱਖ ਦੇ ਖੋਲ੍ਹਣ ਵਾਲਿਆਂ ਨੂੰ ਅੱਗ ਵਿੱਚੋਂ ਦੀ ਲੰਘਾਉਣ ਦੇ ਕਾਰਨ ਭਰਿਸ਼ਟ ਕੀਤਾ, ਤਾਂ ਜੋ ਮੈਂ ਉਹਨਾਂ ਨੂੰ ਡਰਾਵਾਂ ਭਈ ਉਹ ਜਾਣਨ ਕਿ ਯਾਹਵੇਹ ਮੈਂ ਹਾਂ।’

27“ਇਸ ਲਈ, ਹੇ ਮਨੁੱਖ ਦੇ ਪੁੱਤਰ, ਇਸਰਾਏਲ ਦੇ ਲੋਕਾਂ ਨਾਲ ਗੱਲ ਕਰ ਅਤੇ ਉਹਨਾਂ ਨੂੰ ਆਖ, ‘ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: ਇਸ ਵਿੱਚ ਵੀ ਤੁਹਾਡੇ ਪੁਰਖਿਆਂ ਨੇ ਮੇਰੇ ਨਾਲ ਬੇਵਫ਼ਾਈ ਕਰਕੇ ਮੇਰੀ ਨਿੰਦਿਆ ਕੀਤੀ:

28ਜਦੋਂ ਮੈਂ ਉਹਨਾਂ ਨੂੰ ਉਸ ਦੇਸ਼ ਵਿੱਚ ਲਿਆਇਆ ਜਿਸ ਦੀ ਮੈਂ ਉਹਨਾਂ ਨੂੰ ਦੇਣ ਦੀ ਸਹੁੰ ਖਾਧੀ ਸੀ ਤਾਂ ਉਹਨਾਂ ਨੇ ਜਿਸ ਉੱਚੇ ਪਰਬਤ ਅਤੇ ਜਿਸ ਸੰਘਣੇ ਰੁੱਖ ਨੂੰ ਵੇਖਿਆ, ਉੱਥੇ ਹੀ ਆਪਣੀਆਂ ਬਲੀਆਂ ਚੜ੍ਹਾਈਆਂ ਅਤੇ ਉੱਥੇ ਹੀ ਕ੍ਰੋਧ ਦਿਵਾਉਣ ਵਾਲੇ ਚੜ੍ਹਾਵੇ ਚੜ੍ਹਾਏ। ਉੱਥੇ ਹੀ ਆਪਣੀ ਸੁਗੰਧੀ ਧੂਪ ਧੁਖਾਈ ਅਤੇ ਉੱਥੇ ਆਪਣੀਆਂ ਪੀਣ ਦੀਆਂ ਭੇਟਾਂ ਡੋਲ੍ਹੀਆਂ।

29ਮੈਂ ਉਹਨਾਂ ਨੂੰ ਇਹ ਆਖਿਆ: ਕਿ ਇਹ ਕੀ ਉੱਚਾ ਸਥਾਨ ਹੈ ਜਿੱਥੇ ਤੁਸੀਂ ਜਾਂਦੇ ਹੋ?’ ” (ਉਹਨਾਂ ਨੇ ਉਸ ਦਾ ਨਾਮ ਬਾਮਾਹ ਰੱਖਿਆ ਜਿਹੜਾ ਅੱਜ ਤੱਕ ਹੈ।)

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.