26ਮੈਂ ਉਹਨਾਂ ਨੂੰ ਉਹਨਾਂ ਦੇ ਹੀ ਤੋਹਫ਼ਿਆਂ ਵਿੱਚ ਅਰਥਾਤ ਉਹਨਾਂ ਦੇ ਸਾਰੇ ਕੁੱਖ ਦੇ ਖੋਲ੍ਹਣ ਵਾਲਿਆਂ ਨੂੰ ਅੱਗ ਵਿੱਚੋਂ ਦੀ ਲੰਘਾਉਣ ਦੇ ਕਾਰਨ ਭਰਿਸ਼ਟ ਕੀਤਾ, ਤਾਂ ਜੋ ਮੈਂ ਉਹਨਾਂ ਨੂੰ ਡਰਾਵਾਂ ਭਈ ਉਹ ਜਾਣਨ ਕਿ ਯਾਹਵੇਹ ਮੈਂ ਹਾਂ।’
27“ਇਸ ਲਈ, ਹੇ ਮਨੁੱਖ ਦੇ ਪੁੱਤਰ, ਇਸਰਾਏਲ ਦੇ ਲੋਕਾਂ ਨਾਲ ਗੱਲ ਕਰ ਅਤੇ ਉਹਨਾਂ ਨੂੰ ਆਖ, ‘ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: ਇਸ ਵਿੱਚ ਵੀ ਤੁਹਾਡੇ ਪੁਰਖਿਆਂ ਨੇ ਮੇਰੇ ਨਾਲ ਬੇਵਫ਼ਾਈ ਕਰਕੇ ਮੇਰੀ ਨਿੰਦਿਆ ਕੀਤੀ:
28ਜਦੋਂ ਮੈਂ ਉਹਨਾਂ ਨੂੰ ਉਸ ਦੇਸ਼ ਵਿੱਚ ਲਿਆਇਆ ਜਿਸ ਦੀ ਮੈਂ ਉਹਨਾਂ ਨੂੰ ਦੇਣ ਦੀ ਸਹੁੰ ਖਾਧੀ ਸੀ ਤਾਂ ਉਹਨਾਂ ਨੇ ਜਿਸ ਉੱਚੇ ਪਰਬਤ ਅਤੇ ਜਿਸ ਸੰਘਣੇ ਰੁੱਖ ਨੂੰ ਵੇਖਿਆ, ਉੱਥੇ ਹੀ ਆਪਣੀਆਂ ਬਲੀਆਂ ਚੜ੍ਹਾਈਆਂ ਅਤੇ ਉੱਥੇ ਹੀ ਕ੍ਰੋਧ ਦਿਵਾਉਣ ਵਾਲੇ ਚੜ੍ਹਾਵੇ ਚੜ੍ਹਾਏ। ਉੱਥੇ ਹੀ ਆਪਣੀ ਸੁਗੰਧੀ ਧੂਪ ਧੁਖਾਈ ਅਤੇ ਉੱਥੇ ਆਪਣੀਆਂ ਪੀਣ ਦੀਆਂ ਭੇਟਾਂ ਡੋਲ੍ਹੀਆਂ।
29ਮੈਂ ਉਹਨਾਂ ਨੂੰ ਇਹ ਆਖਿਆ: ਕਿ ਇਹ ਕੀ ਉੱਚਾ ਸਥਾਨ ਹੈ ਜਿੱਥੇ ਤੁਸੀਂ ਜਾਂਦੇ ਹੋ?’ ” (ਉਹਨਾਂ ਨੇ ਉਸ ਦਾ ਨਾਮ ਬਾਮਾਹ ਰੱਖਿਆ ਜਿਹੜਾ ਅੱਜ ਤੱਕ ਹੈ।)
30“ਇਸ ਲਈ ਇਸਰਾਏਲੀਆਂ ਨੂੰ ਆਖੋ: ‘ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: ਕੀ ਤੁਸੀਂ ਆਪਣੇ ਆਪ ਨੂੰ ਉਸੇ ਤਰ੍ਹਾਂ ਭ੍ਰਿਸ਼ਟ ਕਰੋਗੇ ਜਿਵੇਂ ਤੁਹਾਡੇ ਪੁਰਖਿਆਂ ਨੇ ਕੀਤਾ ਸੀ ਅਤੇ ਉਹਨਾਂ ਦੀਆਂ ਘਟੀਆ ਮੂਰਤੀਆਂ ਦੀ ਕਾਮਨਾ ਕਰੋਗੇ?