ਹਿਜ਼ਕੀਏਲ 20

“ਇਸ ਲਈ ਇਸਰਾਏਲੀਆਂ ਨੂੰ ਆਖੋ: ‘ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: ਕੀ ਤੁਸੀਂ ਆਪਣੇ ਆਪ ਨੂੰ ਉਸੇ ਤਰ੍ਹਾਂ ਭ੍ਰਿਸ਼ਟ ਕਰੋਗੇ ਜਿਵੇਂ ਤੁਹਾਡੇ ਪੁਰਖਿਆਂ ਨੇ ਕੀਤਾ ਸੀ ਅਤੇ ਉਹਨਾਂ ਦੀਆਂ ਘਟੀਆ ਮੂਰਤੀਆਂ ਦੀ ਕਾਮਨਾ ਕਰੋਗੇ?

Ezekiel 20:30 (UKJV) Wherefore say unto the house of Israel, Thus says the Lord GOD; Are all of you polluted after the manner of your fathers? and commit all of you whoredom after their abominations?

28ਜਦੋਂ ਮੈਂ ਉਹਨਾਂ ਨੂੰ ਉਸ ਦੇਸ਼ ਵਿੱਚ ਲਿਆਇਆ ਜਿਸ ਦੀ ਮੈਂ ਉਹਨਾਂ ਨੂੰ ਦੇਣ ਦੀ ਸਹੁੰ ਖਾਧੀ ਸੀ ਤਾਂ ਉਹਨਾਂ ਨੇ ਜਿਸ ਉੱਚੇ ਪਰਬਤ ਅਤੇ ਜਿਸ ਸੰਘਣੇ ਰੁੱਖ ਨੂੰ ਵੇਖਿਆ, ਉੱਥੇ ਹੀ ਆਪਣੀਆਂ ਬਲੀਆਂ ਚੜ੍ਹਾਈਆਂ ਅਤੇ ਉੱਥੇ ਹੀ ਕ੍ਰੋਧ ਦਿਵਾਉਣ ਵਾਲੇ ਚੜ੍ਹਾਵੇ ਚੜ੍ਹਾਏ। ਉੱਥੇ ਹੀ ਆਪਣੀ ਸੁਗੰਧੀ ਧੂਪ ਧੁਖਾਈ ਅਤੇ ਉੱਥੇ ਆਪਣੀਆਂ ਪੀਣ ਦੀਆਂ ਭੇਟਾਂ ਡੋਲ੍ਹੀਆਂ।

29ਮੈਂ ਉਹਨਾਂ ਨੂੰ ਇਹ ਆਖਿਆ: ਕਿ ਇਹ ਕੀ ਉੱਚਾ ਸਥਾਨ ਹੈ ਜਿੱਥੇ ਤੁਸੀਂ ਜਾਂਦੇ ਹੋ?’ ” (ਉਹਨਾਂ ਨੇ ਉਸ ਦਾ ਨਾਮ ਬਾਮਾਹ ਰੱਖਿਆ ਜਿਹੜਾ ਅੱਜ ਤੱਕ ਹੈ।)

30“ਇਸ ਲਈ ਇਸਰਾਏਲੀਆਂ ਨੂੰ ਆਖੋ: ‘ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: ਕੀ ਤੁਸੀਂ ਆਪਣੇ ਆਪ ਨੂੰ ਉਸੇ ਤਰ੍ਹਾਂ ਭ੍ਰਿਸ਼ਟ ਕਰੋਗੇ ਜਿਵੇਂ ਤੁਹਾਡੇ ਪੁਰਖਿਆਂ ਨੇ ਕੀਤਾ ਸੀ ਅਤੇ ਉਹਨਾਂ ਦੀਆਂ ਘਟੀਆ ਮੂਰਤੀਆਂ ਦੀ ਕਾਮਨਾ ਕਰੋਗੇ?

31ਜਦੋਂ ਤੁਸੀਂ ਆਪਣੀਆਂ ਭੇਟਾਂ ਚੜ੍ਹਾਉਂਦੇ ਹੋ ਤਾਂ ਅੱਗ ਵਿੱਚ ਆਪਣੇ ਬੱਚਿਆਂ ਦੀ ਬਲੀ ਚੜ੍ਹਾਉਂਦੇ ਹੋ ਤੁਸੀਂ ਅੱਜ ਤੱਕ ਆਪਣੀਆਂ ਸਾਰੀਆਂ ਮੂਰਤੀਆਂ ਨਾਲ ਆਪਣੇ ਆਪ ਨੂੰ ਪਲੀਤ ਕਰਦੇ ਰਹਿੰਦੇ ਹੋ। ਹੇ ਇਸਰਾਏਲ ਦੇ ਘਰਾਣੇ, ਕੀ ਤੁਸੀਂ ਮੇਰੇ ਕੋਲੋਂ ਕੁਝ ਪੁੱਛ ਸਕਦੇ ਹੋ? ਸਰਬਸ਼ਕਤੀਮਾਨ ਯਾਹਵੇਹ ਆਖਦਾ ਹੈ, ਮੈਨੂੰ ਆਪਣੀ ਜਾਨ ਦੀ ਸਹੁੰ, ਮੇਰੇ ਕੋਲੋਂ ਤੁਸੀਂ ਕੁਝ ਨਾ ਪੁੱਛ ਸਕੋਗੇ।

32“ ‘ਤੁਸੀਂ ਕਹਿੰਦੇ ਹੋ, “ਅਸੀਂ ਕੌਮਾਂ ਵਰਗੇ ਬਣਨਾ ਚਾਹੁੰਦੇ ਹਾਂ, ਸੰਸਾਰ ਦੇ ਲੋਕਾਂ ਵਾਂਗ, ਜੋ ਲੱਕੜ ਅਤੇ ਪੱਥਰ ਦੀ ਪੂਜਾ ਕਰਦੇ ਹਨ।” ਪਰ ਜੋ ਤੁਹਾਡੇ ਮਨ ਵਿੱਚ ਹੈ ਉਹ ਕਦੇ ਨਹੀਂ ਹੋਵੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.