ਹਿਜ਼ਕੀਏਲ 20

ਜਦੋਂ ਤੁਸੀਂ ਆਪਣੀਆਂ ਭੇਟਾਂ ਚੜ੍ਹਾਉਂਦੇ ਹੋ ਤਾਂ ਅੱਗ ਵਿੱਚ ਆਪਣੇ ਬੱਚਿਆਂ ਦੀ ਬਲੀ ਚੜ੍ਹਾਉਂਦੇ ਹੋ ਤੁਸੀਂ ਅੱਜ ਤੱਕ ਆਪਣੀਆਂ ਸਾਰੀਆਂ ਮੂਰਤੀਆਂ ਨਾਲ ਆਪਣੇ ਆਪ ਨੂੰ ਪਲੀਤ ਕਰਦੇ ਰਹਿੰਦੇ ਹੋ। ਹੇ ਇਸਰਾਏਲ ਦੇ ਘਰਾਣੇ, ਕੀ ਤੁਸੀਂ ਮੇਰੇ ਕੋਲੋਂ ਕੁਝ ਪੁੱਛ ਸਕਦੇ ਹੋ? ਸਰਬਸ਼ਕਤੀਮਾਨ ਯਾਹਵੇਹ ਆਖਦਾ ਹੈ, ਮੈਨੂੰ ਆਪਣੀ ਜਾਨ ਦੀ ਸਹੁੰ, ਮੇਰੇ ਕੋਲੋਂ ਤੁਸੀਂ ਕੁਝ ਨਾ ਪੁੱਛ ਸਕੋਗੇ।

Ezekiel 20:31 (UKJV) For when all of you offer your gifts, when all of you make your sons to pass through the fire, all of you pollute yourselves with all your idols, even unto this day: and shall I be enquired of by you, O house of Israel? As I live, says the Lord GOD, I will not be enquired of by you.

29ਮੈਂ ਉਹਨਾਂ ਨੂੰ ਇਹ ਆਖਿਆ: ਕਿ ਇਹ ਕੀ ਉੱਚਾ ਸਥਾਨ ਹੈ ਜਿੱਥੇ ਤੁਸੀਂ ਜਾਂਦੇ ਹੋ?’ ” (ਉਹਨਾਂ ਨੇ ਉਸ ਦਾ ਨਾਮ ਬਾਮਾਹ ਰੱਖਿਆ ਜਿਹੜਾ ਅੱਜ ਤੱਕ ਹੈ।)

30“ਇਸ ਲਈ ਇਸਰਾਏਲੀਆਂ ਨੂੰ ਆਖੋ: ‘ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: ਕੀ ਤੁਸੀਂ ਆਪਣੇ ਆਪ ਨੂੰ ਉਸੇ ਤਰ੍ਹਾਂ ਭ੍ਰਿਸ਼ਟ ਕਰੋਗੇ ਜਿਵੇਂ ਤੁਹਾਡੇ ਪੁਰਖਿਆਂ ਨੇ ਕੀਤਾ ਸੀ ਅਤੇ ਉਹਨਾਂ ਦੀਆਂ ਘਟੀਆ ਮੂਰਤੀਆਂ ਦੀ ਕਾਮਨਾ ਕਰੋਗੇ?

31ਜਦੋਂ ਤੁਸੀਂ ਆਪਣੀਆਂ ਭੇਟਾਂ ਚੜ੍ਹਾਉਂਦੇ ਹੋ ਤਾਂ ਅੱਗ ਵਿੱਚ ਆਪਣੇ ਬੱਚਿਆਂ ਦੀ ਬਲੀ ਚੜ੍ਹਾਉਂਦੇ ਹੋ ਤੁਸੀਂ ਅੱਜ ਤੱਕ ਆਪਣੀਆਂ ਸਾਰੀਆਂ ਮੂਰਤੀਆਂ ਨਾਲ ਆਪਣੇ ਆਪ ਨੂੰ ਪਲੀਤ ਕਰਦੇ ਰਹਿੰਦੇ ਹੋ। ਹੇ ਇਸਰਾਏਲ ਦੇ ਘਰਾਣੇ, ਕੀ ਤੁਸੀਂ ਮੇਰੇ ਕੋਲੋਂ ਕੁਝ ਪੁੱਛ ਸਕਦੇ ਹੋ? ਸਰਬਸ਼ਕਤੀਮਾਨ ਯਾਹਵੇਹ ਆਖਦਾ ਹੈ, ਮੈਨੂੰ ਆਪਣੀ ਜਾਨ ਦੀ ਸਹੁੰ, ਮੇਰੇ ਕੋਲੋਂ ਤੁਸੀਂ ਕੁਝ ਨਾ ਪੁੱਛ ਸਕੋਗੇ।

32“ ‘ਤੁਸੀਂ ਕਹਿੰਦੇ ਹੋ, “ਅਸੀਂ ਕੌਮਾਂ ਵਰਗੇ ਬਣਨਾ ਚਾਹੁੰਦੇ ਹਾਂ, ਸੰਸਾਰ ਦੇ ਲੋਕਾਂ ਵਾਂਗ, ਜੋ ਲੱਕੜ ਅਤੇ ਪੱਥਰ ਦੀ ਪੂਜਾ ਕਰਦੇ ਹਨ।” ਪਰ ਜੋ ਤੁਹਾਡੇ ਮਨ ਵਿੱਚ ਹੈ ਉਹ ਕਦੇ ਨਹੀਂ ਹੋਵੇਗਾ।

33ਜਿਵੇਂ ਕਿ ਮੈਨੂੰ ਆਪਣੀ ਜਿੰਦ ਦੀ ਸਹੁੰ, ਸਰਬਸ਼ਕਤੀਮਾਨ ਯਾਹਵੇਹ ਦਾ ਵਾਕ ਹੈ, ਮੈਂ ਇੱਕ ਸ਼ਕਤੀਸ਼ਾਲੀ ਹੱਥ ਅਤੇ ਫੈਲੀ ਹੋਈ ਬਾਂਹ ਅਤੇ ਡੋਲ੍ਹੇ ਹੋਏ ਕ੍ਰੋਧ ਨਾਲ ਤੁਹਾਡੇ ਉੱਤੇ ਰਾਜ ਕਰਾਂਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.