30“ਇਸ ਲਈ ਇਸਰਾਏਲੀਆਂ ਨੂੰ ਆਖੋ: ‘ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: ਕੀ ਤੁਸੀਂ ਆਪਣੇ ਆਪ ਨੂੰ ਉਸੇ ਤਰ੍ਹਾਂ ਭ੍ਰਿਸ਼ਟ ਕਰੋਗੇ ਜਿਵੇਂ ਤੁਹਾਡੇ ਪੁਰਖਿਆਂ ਨੇ ਕੀਤਾ ਸੀ ਅਤੇ ਉਹਨਾਂ ਦੀਆਂ ਘਟੀਆ ਮੂਰਤੀਆਂ ਦੀ ਕਾਮਨਾ ਕਰੋਗੇ?
31ਜਦੋਂ ਤੁਸੀਂ ਆਪਣੀਆਂ ਭੇਟਾਂ ਚੜ੍ਹਾਉਂਦੇ ਹੋ ਤਾਂ ਅੱਗ ਵਿੱਚ ਆਪਣੇ ਬੱਚਿਆਂ ਦੀ ਬਲੀ ਚੜ੍ਹਾਉਂਦੇ ਹੋ ਤੁਸੀਂ ਅੱਜ ਤੱਕ ਆਪਣੀਆਂ ਸਾਰੀਆਂ ਮੂਰਤੀਆਂ ਨਾਲ ਆਪਣੇ ਆਪ ਨੂੰ ਪਲੀਤ ਕਰਦੇ ਰਹਿੰਦੇ ਹੋ। ਹੇ ਇਸਰਾਏਲ ਦੇ ਘਰਾਣੇ, ਕੀ ਤੁਸੀਂ ਮੇਰੇ ਕੋਲੋਂ ਕੁਝ ਪੁੱਛ ਸਕਦੇ ਹੋ? ਸਰਬਸ਼ਕਤੀਮਾਨ ਯਾਹਵੇਹ ਆਖਦਾ ਹੈ, ਮੈਨੂੰ ਆਪਣੀ ਜਾਨ ਦੀ ਸਹੁੰ, ਮੇਰੇ ਕੋਲੋਂ ਤੁਸੀਂ ਕੁਝ ਨਾ ਪੁੱਛ ਸਕੋਗੇ।
32“ ‘ਤੁਸੀਂ ਕਹਿੰਦੇ ਹੋ, “ਅਸੀਂ ਕੌਮਾਂ ਵਰਗੇ ਬਣਨਾ ਚਾਹੁੰਦੇ ਹਾਂ, ਸੰਸਾਰ ਦੇ ਲੋਕਾਂ ਵਾਂਗ, ਜੋ ਲੱਕੜ ਅਤੇ ਪੱਥਰ ਦੀ ਪੂਜਾ ਕਰਦੇ ਹਨ।” ਪਰ ਜੋ ਤੁਹਾਡੇ ਮਨ ਵਿੱਚ ਹੈ ਉਹ ਕਦੇ ਨਹੀਂ ਹੋਵੇਗਾ।
33ਜਿਵੇਂ ਕਿ ਮੈਨੂੰ ਆਪਣੀ ਜਿੰਦ ਦੀ ਸਹੁੰ, ਸਰਬਸ਼ਕਤੀਮਾਨ ਯਾਹਵੇਹ ਦਾ ਵਾਕ ਹੈ, ਮੈਂ ਇੱਕ ਸ਼ਕਤੀਸ਼ਾਲੀ ਹੱਥ ਅਤੇ ਫੈਲੀ ਹੋਈ ਬਾਂਹ ਅਤੇ ਡੋਲ੍ਹੇ ਹੋਏ ਕ੍ਰੋਧ ਨਾਲ ਤੁਹਾਡੇ ਉੱਤੇ ਰਾਜ ਕਰਾਂਗਾ।
34ਮੈਂ ਤੁਹਾਨੂੰ ਕੌਮਾਂ ਵਿੱਚੋਂ ਲਿਆਵਾਂਗਾ ਅਤੇ ਉਹਨਾਂ ਦੇਸ਼ਾਂ ਵਿੱਚੋਂ ਜਿੱਥੇ ਤੁਸੀਂ ਖਿੰਡੇ ਗਏ ਹੋ, ਇੱਕ ਬਲਵਾਨ ਹੱਥ ਅਤੇ ਫੈਲੀ ਹੋਈ ਬਾਂਹ ਨਾਲ ਅਤੇ ਕ੍ਰੋਧ ਨਾਲ ਤੁਹਾਨੂੰ ਇਕੱਠਾ ਕਰਾਂਗਾ।