ਹਿਜ਼ਕੀਏਲ 20

ਮੈਂ ਤੁਹਾਨੂੰ ਸੁਗੰਧਿਤ ਧੂਪ ਵਾਂਗ ਕਬੂਲ ਕਰਾਂਗਾ ਜਦੋਂ ਮੈਂ ਤੁਹਾਨੂੰ ਕੌਮਾਂ ਵਿੱਚੋਂ ਕੱਢ ਕੇ ਲਿਆਵਾਂਗਾ ਅਤੇ ਉਹਨਾਂ ਦੇਸ਼ਾਂ ਵਿੱਚੋਂ ਜਿੱਥੇ ਤੁਸੀਂ ਖਿੰਡੇ ਗਏ ਹੋ ਤੁਹਾਨੂੰ ਇਕੱਠਾ ਕਰਾਂਗਾ, ਅਤੇ ਮੈਂ ਤੁਹਾਡੇ ਰਾਹੀਂ ਕੌਮਾਂ ਦੀਆਂ ਨਜ਼ਰਾਂ ਵਿੱਚ ਪਵਿੱਤਰ ਸਾਬਤ ਹੋਵਾਂਗਾ।

Ezekiel 20:41 (UKJV) I will accept you with your sweet savour, when I bring you out from the people, and gather you out of the countries wherein all of you have been scattered; and I will be sanctified in you before the heathen.

39“ ‘ਜਿੱਥੋਂ ਤੱਕ ਤੁਹਾਡੇ ਲਈ, ਹੇ ਇਸਰਾਏਲ ਦੇ ਲੋਕੋ, ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: ਤੁਹਾਡੇ ਵਿੱਚੋਂ ਹਰ ਇੱਕ ਜਾ ਕੇ ਆਪਣੀਆਂ ਮੂਰਤੀਆਂ ਦੀ ਪੂਜਾ ਕਰੋ! ਪਰ ਇਸ ਤੋਂ ਬਾਅਦ ਤੁਸੀਂ ਮੇਰੀ ਗੱਲ ਜ਼ਰੂਰ ਸੁਣੋਂਗੇ ਅਤੇ ਆਪਣੇ ਤੋਹਫ਼ਿਆਂ ਅਤੇ ਮੂਰਤੀਆਂ ਨਾਲ ਮੇਰੇ ਪਵਿੱਤਰ ਨਾਮ ਨੂੰ ਅਪਵਿੱਤਰ ਨਹੀਂ ਕਰੋਗੇ।

40ਕਿਉਂਕਿ ਮੇਰੇ ਪਵਿੱਤਰ ਪਰਬਤ ਉੱਤੇ, ਇਸਰਾਏਲ ਦੇ ਉੱਚੇ ਪਰਬਤ ਉੱਤੇ, ਸਰਬਸ਼ਕਤੀਮਾਨ ਯਾਹਵੇਹ ਦਾ ਵਾਕ ਹੈ, ਉੱਥੇ ਦੇਸ ਵਿੱਚ ਇਸਰਾਏਲ ਦੇ ਸਾਰੇ ਲੋਕ ਮੇਰੀ ਉਪਾਸਨਾ ਕਰਨਗੇ, ਅਤੇ ਉੱਥੇ ਮੈਂ ਉਹਨਾਂ ਨੂੰ ਸਵੀਕਾਰ ਕਰਾਂਗਾ। ਉੱਥੇ ਮੈਂ ਤੁਹਾਡੀਆਂ ਸਾਰੀਆਂ ਪਵਿੱਤਰ ਬਲੀਆਂ ਸਮੇਤ ਤੁਹਾਡੀਆਂ ਭੇਟਾਂ ਅਤੇ ਤੁਹਾਡੇ ਚੁਣੇ ਹੋਏ ਉੱਤਮ ਉਪਹਾਰਾ ਦੀ ਮੰਗ ਕਰਾਂਗਾ।

41ਮੈਂ ਤੁਹਾਨੂੰ ਸੁਗੰਧਿਤ ਧੂਪ ਵਾਂਗ ਕਬੂਲ ਕਰਾਂਗਾ ਜਦੋਂ ਮੈਂ ਤੁਹਾਨੂੰ ਕੌਮਾਂ ਵਿੱਚੋਂ ਕੱਢ ਕੇ ਲਿਆਵਾਂਗਾ ਅਤੇ ਉਹਨਾਂ ਦੇਸ਼ਾਂ ਵਿੱਚੋਂ ਜਿੱਥੇ ਤੁਸੀਂ ਖਿੰਡੇ ਗਏ ਹੋ ਤੁਹਾਨੂੰ ਇਕੱਠਾ ਕਰਾਂਗਾ, ਅਤੇ ਮੈਂ ਤੁਹਾਡੇ ਰਾਹੀਂ ਕੌਮਾਂ ਦੀਆਂ ਨਜ਼ਰਾਂ ਵਿੱਚ ਪਵਿੱਤਰ ਸਾਬਤ ਹੋਵਾਂਗਾ।

42ਫਿਰ ਤੁਸੀਂ ਜਾਣੋਂਗੇ ਕਿ ਮੈਂ ਯਾਹਵੇਹ ਹਾਂ, ਜਦੋਂ ਮੈਂ ਤੁਹਾਨੂੰ ਇਸਰਾਏਲ ਦੀ ਧਰਤੀ ਵਿੱਚ ਲਿਆਵਾਂਗਾ, ਉਹ ਧਰਤੀ ਜਿਹੜੀ ਮੈਂ ਤੁਹਾਡੇ ਪੁਰਖਿਆਂ ਨੂੰ ਦੇਣ ਲਈ ਹੱਥ ਚੁੱਕ ਕੇ ਸਹੁੰ ਖਾਧੀ ਸੀ।

43ਉੱਥੇ ਤੁਸੀਂ ਆਪਣੇ ਚਾਲ-ਚਲਣ ਅਤੇ ਉਹਨਾਂ ਸਾਰੇ ਕੰਮਾਂ ਨੂੰ ਚੇਤੇ ਕਰੋਗੇ ਜਿਨ੍ਹਾਂ ਨਾਲ ਤੁਸੀਂ ਆਪਣੇ ਆਪ ਨੂੰ ਪਲੀਤ ਕੀਤਾ ਹੈ, ਅਤੇ ਤੁਸੀਂ ਆਪਣੀ ਸਾਰੀ ਬੁਰਿਆਈ ਦੇ ਕਾਰਨ ਜੋ ਤੁਸੀਂ ਕੀਤੀ, ਆਪਣੀ ਹੀ ਨਜ਼ਰ ਵਿੱਚ ਘਿਣਾਉਣੇ ਹੋਵੋਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.