40ਕਿਉਂਕਿ ਮੇਰੇ ਪਵਿੱਤਰ ਪਰਬਤ ਉੱਤੇ, ਇਸਰਾਏਲ ਦੇ ਉੱਚੇ ਪਰਬਤ ਉੱਤੇ, ਸਰਬਸ਼ਕਤੀਮਾਨ ਯਾਹਵੇਹ ਦਾ ਵਾਕ ਹੈ, ਉੱਥੇ ਦੇਸ ਵਿੱਚ ਇਸਰਾਏਲ ਦੇ ਸਾਰੇ ਲੋਕ ਮੇਰੀ ਉਪਾਸਨਾ ਕਰਨਗੇ, ਅਤੇ ਉੱਥੇ ਮੈਂ ਉਹਨਾਂ ਨੂੰ ਸਵੀਕਾਰ ਕਰਾਂਗਾ। ਉੱਥੇ ਮੈਂ ਤੁਹਾਡੀਆਂ ਸਾਰੀਆਂ ਪਵਿੱਤਰ ਬਲੀਆਂ ਸਮੇਤ ਤੁਹਾਡੀਆਂ ਭੇਟਾਂ ਅਤੇ ਤੁਹਾਡੇ ਚੁਣੇ ਹੋਏ ਉੱਤਮ ਉਪਹਾਰਾ ਦੀ ਮੰਗ ਕਰਾਂਗਾ।
41ਮੈਂ ਤੁਹਾਨੂੰ ਸੁਗੰਧਿਤ ਧੂਪ ਵਾਂਗ ਕਬੂਲ ਕਰਾਂਗਾ ਜਦੋਂ ਮੈਂ ਤੁਹਾਨੂੰ ਕੌਮਾਂ ਵਿੱਚੋਂ ਕੱਢ ਕੇ ਲਿਆਵਾਂਗਾ ਅਤੇ ਉਹਨਾਂ ਦੇਸ਼ਾਂ ਵਿੱਚੋਂ ਜਿੱਥੇ ਤੁਸੀਂ ਖਿੰਡੇ ਗਏ ਹੋ ਤੁਹਾਨੂੰ ਇਕੱਠਾ ਕਰਾਂਗਾ, ਅਤੇ ਮੈਂ ਤੁਹਾਡੇ ਰਾਹੀਂ ਕੌਮਾਂ ਦੀਆਂ ਨਜ਼ਰਾਂ ਵਿੱਚ ਪਵਿੱਤਰ ਸਾਬਤ ਹੋਵਾਂਗਾ।
42ਫਿਰ ਤੁਸੀਂ ਜਾਣੋਂਗੇ ਕਿ ਮੈਂ ਯਾਹਵੇਹ ਹਾਂ, ਜਦੋਂ ਮੈਂ ਤੁਹਾਨੂੰ ਇਸਰਾਏਲ ਦੀ ਧਰਤੀ ਵਿੱਚ ਲਿਆਵਾਂਗਾ, ਉਹ ਧਰਤੀ ਜਿਹੜੀ ਮੈਂ ਤੁਹਾਡੇ ਪੁਰਖਿਆਂ ਨੂੰ ਦੇਣ ਲਈ ਹੱਥ ਚੁੱਕ ਕੇ ਸਹੁੰ ਖਾਧੀ ਸੀ।
43ਉੱਥੇ ਤੁਸੀਂ ਆਪਣੇ ਚਾਲ-ਚਲਣ ਅਤੇ ਉਹਨਾਂ ਸਾਰੇ ਕੰਮਾਂ ਨੂੰ ਚੇਤੇ ਕਰੋਗੇ ਜਿਨ੍ਹਾਂ ਨਾਲ ਤੁਸੀਂ ਆਪਣੇ ਆਪ ਨੂੰ ਪਲੀਤ ਕੀਤਾ ਹੈ, ਅਤੇ ਤੁਸੀਂ ਆਪਣੀ ਸਾਰੀ ਬੁਰਿਆਈ ਦੇ ਕਾਰਨ ਜੋ ਤੁਸੀਂ ਕੀਤੀ, ਆਪਣੀ ਹੀ ਨਜ਼ਰ ਵਿੱਚ ਘਿਣਾਉਣੇ ਹੋਵੋਗੇ।
44ਹੇ ਇਸਰਾਏਲ ਦੇ ਲੋਕੋ, ਸਰਬਸ਼ਕਤੀਮਾਨ ਯਾਹਵੇਹ ਦਾ ਵਾਕ ਹੈ, ਜਦੋਂ ਮੈਂ ਤੁਹਾਡੇ ਨਾਲ ਆਪਣੇ ਨਾਮ ਦੀ ਖ਼ਾਤਰ ਵਿਹਾਰ ਕਰਾਂਗਾ, ਨਾ ਕਿ ਤੁਹਾਡੇ ਭੈੜੇ ਚਾਲ-ਚਲਣ ਅਤੇ ਤੁਹਾਡੇ ਭ੍ਰਿਸ਼ਟ ਕੰਮਾਂ ਦੇ ਅਨੁਸਾਰ ਤੁਹਾਡੇ ਨਾਲ ਵਰਤਾਓ ਕਰਾਂਗਾ ਤਾਂ ਤੁਸੀਂ ਜਾਣੋਗੇ ਕਿ ਮੈਂ ਸਰਬਸ਼ਕਤੀਮਾਨ ਯਾਹਵੇਹ ਹਾਂ।’ ”