ਹਿਜ਼ਕੀਏਲ 20

ਹੇ ਇਸਰਾਏਲ ਦੇ ਲੋਕੋ, ਸਰਬਸ਼ਕਤੀਮਾਨ ਯਾਹਵੇਹ ਦਾ ਵਾਕ ਹੈ, ਜਦੋਂ ਮੈਂ ਤੁਹਾਡੇ ਨਾਲ ਆਪਣੇ ਨਾਮ ਦੀ ਖ਼ਾਤਰ ਵਿਹਾਰ ਕਰਾਂਗਾ, ਨਾ ਕਿ ਤੁਹਾਡੇ ਭੈੜੇ ਚਾਲ-ਚਲਣ ਅਤੇ ਤੁਹਾਡੇ ਭ੍ਰਿਸ਼ਟ ਕੰਮਾਂ ਦੇ ਅਨੁਸਾਰ ਤੁਹਾਡੇ ਨਾਲ ਵਰਤਾਓ ਕਰਾਂਗਾ ਤਾਂ ਤੁਸੀਂ ਜਾਣੋਗੇ ਕਿ ਮੈਂ ਸਰਬਸ਼ਕਤੀਮਾਨ ਯਾਹਵੇਹ ਹਾਂ।’ ”

Ezekiel 20:44 (UKJV) And all of you shall know that I am the LORD when I have wrought with you for my name's sake, not according to your wicked ways, nor according to your corrupt doings, O all of you house of Israel, says the Lord GOD.

42ਫਿਰ ਤੁਸੀਂ ਜਾਣੋਂਗੇ ਕਿ ਮੈਂ ਯਾਹਵੇਹ ਹਾਂ, ਜਦੋਂ ਮੈਂ ਤੁਹਾਨੂੰ ਇਸਰਾਏਲ ਦੀ ਧਰਤੀ ਵਿੱਚ ਲਿਆਵਾਂਗਾ, ਉਹ ਧਰਤੀ ਜਿਹੜੀ ਮੈਂ ਤੁਹਾਡੇ ਪੁਰਖਿਆਂ ਨੂੰ ਦੇਣ ਲਈ ਹੱਥ ਚੁੱਕ ਕੇ ਸਹੁੰ ਖਾਧੀ ਸੀ।

43ਉੱਥੇ ਤੁਸੀਂ ਆਪਣੇ ਚਾਲ-ਚਲਣ ਅਤੇ ਉਹਨਾਂ ਸਾਰੇ ਕੰਮਾਂ ਨੂੰ ਚੇਤੇ ਕਰੋਗੇ ਜਿਨ੍ਹਾਂ ਨਾਲ ਤੁਸੀਂ ਆਪਣੇ ਆਪ ਨੂੰ ਪਲੀਤ ਕੀਤਾ ਹੈ, ਅਤੇ ਤੁਸੀਂ ਆਪਣੀ ਸਾਰੀ ਬੁਰਿਆਈ ਦੇ ਕਾਰਨ ਜੋ ਤੁਸੀਂ ਕੀਤੀ, ਆਪਣੀ ਹੀ ਨਜ਼ਰ ਵਿੱਚ ਘਿਣਾਉਣੇ ਹੋਵੋਗੇ।

44ਹੇ ਇਸਰਾਏਲ ਦੇ ਲੋਕੋ, ਸਰਬਸ਼ਕਤੀਮਾਨ ਯਾਹਵੇਹ ਦਾ ਵਾਕ ਹੈ, ਜਦੋਂ ਮੈਂ ਤੁਹਾਡੇ ਨਾਲ ਆਪਣੇ ਨਾਮ ਦੀ ਖ਼ਾਤਰ ਵਿਹਾਰ ਕਰਾਂਗਾ, ਨਾ ਕਿ ਤੁਹਾਡੇ ਭੈੜੇ ਚਾਲ-ਚਲਣ ਅਤੇ ਤੁਹਾਡੇ ਭ੍ਰਿਸ਼ਟ ਕੰਮਾਂ ਦੇ ਅਨੁਸਾਰ ਤੁਹਾਡੇ ਨਾਲ ਵਰਤਾਓ ਕਰਾਂਗਾ ਤਾਂ ਤੁਸੀਂ ਜਾਣੋਗੇ ਕਿ ਮੈਂ ਸਰਬਸ਼ਕਤੀਮਾਨ ਯਾਹਵੇਹ ਹਾਂ।’ ”

45ਯਾਹਵੇਹ ਦਾ ਬਚਨ ਮੇਰੇ ਕੋਲ ਆਇਆ:

46“ਹੇ ਮਨੁੱਖ ਦੇ ਪੁੱਤਰ, ਆਪਣਾ ਮੂੰਹ ਦੱਖਣ ਵੱਲ ਕਰ; ਦੱਖਣ ਦੇ ਵਿਰੁੱਧ ਪ੍ਰਚਾਰ ਕਰ ਅਤੇ ਦੱਖਣ ਦੇ ਜੰਗਲ ਦੇ ਵਿਰੁੱਧ ਭਵਿੱਖਬਾਣੀ ਕਰ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.