44ਹੇ ਇਸਰਾਏਲ ਦੇ ਲੋਕੋ, ਸਰਬਸ਼ਕਤੀਮਾਨ ਯਾਹਵੇਹ ਦਾ ਵਾਕ ਹੈ, ਜਦੋਂ ਮੈਂ ਤੁਹਾਡੇ ਨਾਲ ਆਪਣੇ ਨਾਮ ਦੀ ਖ਼ਾਤਰ ਵਿਹਾਰ ਕਰਾਂਗਾ, ਨਾ ਕਿ ਤੁਹਾਡੇ ਭੈੜੇ ਚਾਲ-ਚਲਣ ਅਤੇ ਤੁਹਾਡੇ ਭ੍ਰਿਸ਼ਟ ਕੰਮਾਂ ਦੇ ਅਨੁਸਾਰ ਤੁਹਾਡੇ ਨਾਲ ਵਰਤਾਓ ਕਰਾਂਗਾ ਤਾਂ ਤੁਸੀਂ ਜਾਣੋਗੇ ਕਿ ਮੈਂ ਸਰਬਸ਼ਕਤੀਮਾਨ ਯਾਹਵੇਹ ਹਾਂ।’ ”
45ਯਾਹਵੇਹ ਦਾ ਬਚਨ ਮੇਰੇ ਕੋਲ ਆਇਆ:
46“ਹੇ ਮਨੁੱਖ ਦੇ ਪੁੱਤਰ, ਆਪਣਾ ਮੂੰਹ ਦੱਖਣ ਵੱਲ ਕਰ; ਦੱਖਣ ਦੇ ਵਿਰੁੱਧ ਪ੍ਰਚਾਰ ਕਰ ਅਤੇ ਦੱਖਣ ਦੇ ਜੰਗਲ ਦੇ ਵਿਰੁੱਧ ਭਵਿੱਖਬਾਣੀ ਕਰ।
47ਦੱਖਣ ਦੇ ਜੰਗਲ ਨੂੰ ਆਖ: ‘ਯਾਹਵੇਹ ਦਾ ਬਚਨ ਸੁਣ। ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: ਮੈਂ ਤੇਰੇ ਵਿੱਚ ਅੱਗ ਭੜਕਾਵਾਂਗਾ ਅਤੇ ਉਹ ਹਰੇਕ ਸੁੱਕੇ ਤੇ ਹਰੇ ਰੁੱਖ ਨੂੰ ਭਸਮ ਕਰ ਦੇਵੇਗੀ। ਭੜਕਦਾ ਹੋਇਆ ਚਿੰਗਾੜਾ ਨਾ ਬੁਝੇਗਾ ਅਤੇ ਦੱਖਣ ਤੋਂ ਉਤਰ ਤੱਕ ਸਾਰਿਆਂ ਦੇ ਮੂੰਹ ਉਹ ਦੇ ਨਾਲ ਝੁਲਸੇ ਜਾਣਗੇ।
48ਹਰ ਕੋਈ ਇਹ ਵੇਖੇਗਾ ਕਿ ਸਰਬਸ਼ਕਤੀਮਾਨ ਯਾਹਵੇਹ ਨੇ ਇਸ ਨੂੰ ਲਗਾਇਆ ਹੈ; ਇਹ ਬੁਝਾਈ ਨਹੀਂ ਜਾਵੇਗੀ।’ ”