ਹਿਜ਼ਕੀਏਲ 20

ਦੱਖਣ ਦੇ ਜੰਗਲ ਨੂੰ ਆਖ: ‘ਯਾਹਵੇਹ ਦਾ ਬਚਨ ਸੁਣ। ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: ਮੈਂ ਤੇਰੇ ਵਿੱਚ ਅੱਗ ਭੜਕਾਵਾਂਗਾ ਅਤੇ ਉਹ ਹਰੇਕ ਸੁੱਕੇ ਤੇ ਹਰੇ ਰੁੱਖ ਨੂੰ ਭਸਮ ਕਰ ਦੇਵੇਗੀ। ਭੜਕਦਾ ਹੋਇਆ ਚਿੰਗਾੜਾ ਨਾ ਬੁਝੇਗਾ ਅਤੇ ਦੱਖਣ ਤੋਂ ਉਤਰ ਤੱਕ ਸਾਰਿਆਂ ਦੇ ਮੂੰਹ ਉਹ ਦੇ ਨਾਲ ਝੁਲਸੇ ਜਾਣਗੇ।

Ezekiel 20:47 (UKJV) And say to the forest of the south, Hear the word of the LORD; Thus says the Lord GOD; Behold, I will kindle a fire in you, and it shall devour every green tree in you, and every dry tree: the flaming flame shall not be quenched, and all faces from the south to the north shall be burned therein.

45ਯਾਹਵੇਹ ਦਾ ਬਚਨ ਮੇਰੇ ਕੋਲ ਆਇਆ:

46“ਹੇ ਮਨੁੱਖ ਦੇ ਪੁੱਤਰ, ਆਪਣਾ ਮੂੰਹ ਦੱਖਣ ਵੱਲ ਕਰ; ਦੱਖਣ ਦੇ ਵਿਰੁੱਧ ਪ੍ਰਚਾਰ ਕਰ ਅਤੇ ਦੱਖਣ ਦੇ ਜੰਗਲ ਦੇ ਵਿਰੁੱਧ ਭਵਿੱਖਬਾਣੀ ਕਰ।

47ਦੱਖਣ ਦੇ ਜੰਗਲ ਨੂੰ ਆਖ: ‘ਯਾਹਵੇਹ ਦਾ ਬਚਨ ਸੁਣ। ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: ਮੈਂ ਤੇਰੇ ਵਿੱਚ ਅੱਗ ਭੜਕਾਵਾਂਗਾ ਅਤੇ ਉਹ ਹਰੇਕ ਸੁੱਕੇ ਤੇ ਹਰੇ ਰੁੱਖ ਨੂੰ ਭਸਮ ਕਰ ਦੇਵੇਗੀ। ਭੜਕਦਾ ਹੋਇਆ ਚਿੰਗਾੜਾ ਨਾ ਬੁਝੇਗਾ ਅਤੇ ਦੱਖਣ ਤੋਂ ਉਤਰ ਤੱਕ ਸਾਰਿਆਂ ਦੇ ਮੂੰਹ ਉਹ ਦੇ ਨਾਲ ਝੁਲਸੇ ਜਾਣਗੇ।

48ਹਰ ਕੋਈ ਇਹ ਵੇਖੇਗਾ ਕਿ ਸਰਬਸ਼ਕਤੀਮਾਨ ਯਾਹਵੇਹ ਨੇ ਇਸ ਨੂੰ ਲਗਾਇਆ ਹੈ; ਇਹ ਬੁਝਾਈ ਨਹੀਂ ਜਾਵੇਗੀ।’ ”

49ਫਿਰ ਮੈਂ ਕਿਹਾ, “ਸਰਬਸ਼ਕਤੀਮਾਨ ਯਾਹਵੇਹ, ਉਹ ਮੇਰੇ ਬਾਰੇ ਆਖਦੇ ਹਨ, ‘ਕੀ ਉਹ ਦ੍ਰਿਸ਼ਟਾਂਤ ਵਿੱਚ ਨਹੀਂ ਬੋਲਦਾ?’ ”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.