3“ਹੇ ਮਨੁੱਖ ਦੇ ਪੁੱਤਰ, ਇਸਰਾਏਲ ਦੇ ਬਜ਼ੁਰਗਾਂ ਨਾਲ ਗੱਲ ਕਰ ਅਤੇ ਉਹਨਾਂ ਨੂੰ ਆਖ, ‘ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: ਕੀ ਤੁਸੀਂ ਮੇਰੇ ਕੋਲੋ ਪੁੱਛਣ ਲਈ ਆਏ ਹੋ? ਜਿਵੇਂ ਕਿ ਮੈਂ ਜਿਉਂਦਾ ਹਾਂ, ਮੈਂ ਤੁਹਾਨੂੰ ਮੇਰੇ ਬਾਰੇ ਪੁੱਛਣ ਨਹੀਂ ਦਿਆਂਗਾ, ਸਰਬਸ਼ਕਤੀਮਾਨ ਯਾਹਵੇਹ ਦਾ ਵਾਕ ਹੈ।’
4“ਕੀ ਤੂੰ ਉਹਨਾਂ ਦਾ ਨਿਰਣਾ ਕਰੇਗਾ? ਕੀ ਤੂੰ ਉਹਨਾਂ ਦਾ ਨਿਆਂ ਕਰੇਗਾ, ਮਨੁੱਖ ਦੇ ਪੁੱਤਰ? ਉਹਨਾਂ ਦੇ ਪੁਰਖਿਆਂ ਦੇ ਘਿਣਾਉਣੇ ਕੰਮਾਂ ਦੇ ਬਾਰੇ ਉਹਨਾਂ ਨੂੰ ਦੱਸ।
5ਅਤੇ ਉਹਨਾਂ ਨੂੰ ਆਖੋ: ‘ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: ਜਿਸ ਦਿਨ ਮੈਂ ਇਸਰਾਏਲ ਨੂੰ ਚੁਣਿਆ, ਮੈਂ ਯਾਕੋਬ ਦੇ ਉੱਤਰਾਧਿਕਾਰੀਆਂ ਨੂੰ ਹੱਥ ਚੁੱਕ ਕੇ ਸਹੁੰ ਖਾਧੀ। ਆਪਣੇ ਆਪ ਨੂੰ ਮਿਸਰ ਵਿੱਚ ਉਹਨਾਂ ਨੂੰ ਪ੍ਰਗਟ ਕੀਤਾ। ਉੱਪਰ ਚੁੱਕੇ ਹੱਥਾਂ ਨਾਲ ਮੈਂ ਉਹਨਾਂ ਨੂੰ ਕਿਹਾ, “ਮੈਂ ਤੁਹਾਡਾ ਪਰਮੇਸ਼ਵਰ ਹਾਂ।”
6ਉਸ ਦਿਨ ਮੈਂ ਉਹਨਾਂ ਨਾਲ ਸਹੁੰ ਖਾਧੀ ਸੀ ਕਿ ਮੈਂ ਉਹਨਾਂ ਨੂੰ ਮਿਸਰ ਤੋਂ ਉਸ ਦੇਸ ਵਿੱਚ ਲਿਆਵਾਂਗਾ, ਜਿਸ ਵਿੱਚ ਮੈਂ ਉਹਨਾਂ ਦੀ ਖੋਜ ਕੀਤੀ ਸੀ, ਇੱਕ ਦੇਸ਼ ਜਿੱਥੇ ਦੁੱਧ ਅਤੇ ਸ਼ਹਿਦ ਵਗਦਾ ਹੈ, ਸਾਰੀਆਂ ਜ਼ਮੀਨਾਂ ਵਿੱਚੋਂ ਸਭ ਤੋਂ ਸੁੰਦਰ ਹੈ।
7ਅਤੇ ਮੈਂ ਉਹਨਾਂ ਨੂੰ ਕਿਹਾ, “ਕਿ ਤੁਹਾਡੇ ਵਿੱਚੋਂ ਹਰ ਇੱਕ ਆਪਣੀਆਂ ਅੱਖਾਂ ਦੀਆਂ ਘਿਣਾਉਣੀਆਂ ਵਸਤੂਆਂ ਨੂੰ ਦੂਰ ਕਰ ਦੇਵੇ ਅਤੇ ਤੁਸੀਂ ਆਪਣੇ ਆਪ ਨੂੰ ਮਿਸਰ ਦੀਆਂ ਮੂਰਤੀਆਂ ਨਾਲ ਭਰਿਸ਼ਟ ਨਾ ਕਰੋ। ਮੈਂ ਤੁਹਾਡਾ ਯਾਹਵੇਹ ਪਰਮੇਸ਼ਵਰ ਹਾਂ।”