ਹਿਜ਼ਕੀਏਲ 20

ਅਤੇ ਮੈਂ ਉਹਨਾਂ ਨੂੰ ਕਿਹਾ, “ਕਿ ਤੁਹਾਡੇ ਵਿੱਚੋਂ ਹਰ ਇੱਕ ਆਪਣੀਆਂ ਅੱਖਾਂ ਦੀਆਂ ਘਿਣਾਉਣੀਆਂ ਵਸਤੂਆਂ ਨੂੰ ਦੂਰ ਕਰ ਦੇਵੇ ਅਤੇ ਤੁਸੀਂ ਆਪਣੇ ਆਪ ਨੂੰ ਮਿਸਰ ਦੀਆਂ ਮੂਰਤੀਆਂ ਨਾਲ ਭਰਿਸ਼ਟ ਨਾ ਕਰੋ। ਮੈਂ ਤੁਹਾਡਾ ਯਾਹਵੇਹ ਪਰਮੇਸ਼ਵਰ ਹਾਂ।”

Ezekiel 20:7 (UKJV) Then said I unto them, Cast all of you away every man the abominations of his eyes, and defile not yourselves with the idols of Egypt: I am the LORD your God.

5ਅਤੇ ਉਹਨਾਂ ਨੂੰ ਆਖੋ: ‘ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: ਜਿਸ ਦਿਨ ਮੈਂ ਇਸਰਾਏਲ ਨੂੰ ਚੁਣਿਆ, ਮੈਂ ਯਾਕੋਬ ਦੇ ਉੱਤਰਾਧਿਕਾਰੀਆਂ ਨੂੰ ਹੱਥ ਚੁੱਕ ਕੇ ਸਹੁੰ ਖਾਧੀ। ਆਪਣੇ ਆਪ ਨੂੰ ਮਿਸਰ ਵਿੱਚ ਉਹਨਾਂ ਨੂੰ ਪ੍ਰਗਟ ਕੀਤਾ। ਉੱਪਰ ਚੁੱਕੇ ਹੱਥਾਂ ਨਾਲ ਮੈਂ ਉਹਨਾਂ ਨੂੰ ਕਿਹਾ, “ਮੈਂ ਤੁਹਾਡਾ ਪਰਮੇਸ਼ਵਰ ਹਾਂ।”

6ਉਸ ਦਿਨ ਮੈਂ ਉਹਨਾਂ ਨਾਲ ਸਹੁੰ ਖਾਧੀ ਸੀ ਕਿ ਮੈਂ ਉਹਨਾਂ ਨੂੰ ਮਿਸਰ ਤੋਂ ਉਸ ਦੇਸ ਵਿੱਚ ਲਿਆਵਾਂਗਾ, ਜਿਸ ਵਿੱਚ ਮੈਂ ਉਹਨਾਂ ਦੀ ਖੋਜ ਕੀਤੀ ਸੀ, ਇੱਕ ਦੇਸ਼ ਜਿੱਥੇ ਦੁੱਧ ਅਤੇ ਸ਼ਹਿਦ ਵਗਦਾ ਹੈ, ਸਾਰੀਆਂ ਜ਼ਮੀਨਾਂ ਵਿੱਚੋਂ ਸਭ ਤੋਂ ਸੁੰਦਰ ਹੈ।

7ਅਤੇ ਮੈਂ ਉਹਨਾਂ ਨੂੰ ਕਿਹਾ, “ਕਿ ਤੁਹਾਡੇ ਵਿੱਚੋਂ ਹਰ ਇੱਕ ਆਪਣੀਆਂ ਅੱਖਾਂ ਦੀਆਂ ਘਿਣਾਉਣੀਆਂ ਵਸਤੂਆਂ ਨੂੰ ਦੂਰ ਕਰ ਦੇਵੇ ਅਤੇ ਤੁਸੀਂ ਆਪਣੇ ਆਪ ਨੂੰ ਮਿਸਰ ਦੀਆਂ ਮੂਰਤੀਆਂ ਨਾਲ ਭਰਿਸ਼ਟ ਨਾ ਕਰੋ। ਮੈਂ ਤੁਹਾਡਾ ਯਾਹਵੇਹ ਪਰਮੇਸ਼ਵਰ ਹਾਂ।”

8“ ‘ਪਰ ਉਹਨਾਂ ਨੇ ਮੇਰੇ ਵਿਰੁੱਧ ਬਗਾਵਤ ਕੀਤੀ ਅਤੇ ਮੇਰੀ ਨਾ ਸੁਣੀ; ਉਹਨਾਂ ਨੇ ਉਹਨਾਂ ਘਿਣਾਉਂਣੀਆਂ ਮੂਰਤਾਂ ਤੋਂ ਛੁਟਕਾਰਾ ਨਹੀਂ ਪਾਇਆ ਜਿਨ੍ਹਾਂ ਉੱਤੇ ਉਹਨਾਂ ਨੇ ਆਪਣੀਆਂ ਨਜ਼ਰਾਂ ਟਿਕਾਈਆਂ ਸਨ, ਨਾ ਹੀ ਉਹਨਾਂ ਨੇ ਮਿਸਰ ਦੀਆਂ ਮੂਰਤੀਆਂ ਨੂੰ ਤਿਆਗਿਆ। ਇਸ ਲਈ ਮੈਂ ਆਖਿਆ ਕਿ ਮੈਂ ਆਪਣਾ ਕ੍ਰੋਧ ਉਹਨਾਂ ਉੱਤੇ ਡੋਲ੍ਹਾਂਗਾ ਅਤੇ ਮਿਸਰ ਵਿੱਚ ਉਹਨਾਂ ਉੱਤੇ ਆਪਣਾ ਗੁੱਸਾ ਕੱਢਾਂਗਾ।

9ਪਰ ਆਪਣੇ ਨਾਮ ਦੀ ਖ਼ਾਤਰ, ਮੈਂ ਉਹਨਾਂ ਨੂੰ ਮਿਸਰ ਵਿੱਚੋਂ ਬਾਹਰ ਲਿਆਇਆ। ਮੈਂ ਅਜਿਹਾ ਇਸ ਲਈ ਕੀਤਾ ਕਿ ਮੇਰਾ ਨਾਮ ਉਹਨਾਂ ਕੌਮਾਂ ਦੀ ਨਿਗਾਹ ਵਿੱਚ ਅਪਵਿੱਤਰ ਨਾ ਰਹੇ ਜਿਨ੍ਹਾਂ ਦੇ ਵਿੱਚ ਉਹ ਰਹਿੰਦੇ ਸਨ ਅਤੇ ਜਿਨ੍ਹਾਂ ਦੀ ਨਜ਼ਰ ਵਿੱਚ ਮੈਂ ਇਸਰਾਏਲੀਆਂ ਉੱਤੇ ਆਪਣੇ ਆਪ ਨੂੰ ਪ੍ਰਗਟ ਕੀਤਾ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.